11.97C Vancouver
ADS

Jan 23, 2024 2:51 PM - The Canadian Press

ਐਡਮਿੰਟਨ: ਫੈਡਰਲ ਐੱਨ.ਡੀ.ਪੀ. ਦੀ ਤਿੰਨ ਦਿਨਾਂ ਬੈਠਕ ਦੀ ਅਗਵਾਈ ਕਰਨਗੇ ਜਗਮੀਤ ਸਿੰਘ

Share On
ndp-caucus-to-focus-on-federal-budget-housing-at-three-day-retreat-in-edmonton
The NDP caucus is set to talk about health care, affordability and the party's next national campaign as MPs get ready for Parliament to return next week.(Photo: The Canadian Press)

ਕੈਨੇਡਾ ਦੀ ਪਾਰਲੀਮੈਂਟ ਸੀਟਿੰਗ ਅਗਲੇ ਹਫ਼ਤੇ ਸ਼ੁਰੂ ਹੋਣ ਤੋਂ ਪਹਿਲਾਂ ਫੈਡਰਲ ਐਨ.ਡੀ.ਪੀ. ਦੀ ਤਿੰਨ ਦਿਨਾਂ ਬੈਠਕ ਜਗਮੀਤ ਸਿੰਘ ਦੀ ਅਗਵਾਈ ਵਿਚ ਐਡਮਿੰਟਨ ਵਿਚ ਹੋ ਰਹੀ ਹੈ।

ਇਸ ਬੈਠਕ ਵਿਚ ਪਾਰਟੀ ਸਿਹਤ ਸੰਭਾਲ ਅਤੇ ਸਮਰੱਥਾ ਵਰਗੇ ਮੁੱਖ ਮੁੱਦਿਆਂ ਦੇ ਨਾਲ-ਨਾਲ ਅਗਲੇ ਇਲੈਕਸ਼ਨਸ ਲਈ ਰਣਨੀਤੀ’ਤੇ ਚਰਚਾ ਕਰੇਗੀ। ਜਗਮੀਤ ਸਿੰਘ ਦੀ ਚੀਫ ਆਫ ਸਟਾਫ ਜੈਨੀਫਰ ਹਾਵਰਡ ਨੇ ਦੱਸਿਆ ਕਿ ਐੱਨ. ਡੀ. ਪੀ. ਇਸ ਬੈਠਕ ਵਿਚ ਘੱਟ ਗਿਣਤੀ ਲਿਬਰਲ ਸਰਕਾਰ ਨਾਲ ਆਪਣੇ ਭਰੋਸੇ ਅਤੇ ਸਪਲਾਈ ਸਮਝੌਤਾ ’ਤੇ ਵੀ ਚਰਚਾ ਕਰਨ ਵਾਲੀ ਹੈ।

ਐਨ.ਡੀ.ਪੀ. ਨੇ ਇਸ ਡੀਲ ਤਹਿਤ ਕੁਝ ਖਾਸ ਸ਼ਰਤਾਂ ਨਾਲ ਲਿਬਰਲ ਨੂੰ 2025 ਤੱਕ ਸਮਰਥਨ ਦੇਣ ਦਾ ਸਮਝੌਤਾ ਕੀਤਾ ਸੀ। ਇਨ੍ਹਾਂ ਵਿਚ ਦੰਦਾਂ ਦੀ ਦੇਖਭਾਲ ਪ੍ਰੋਗਰਾਮ, ਜੀ.ਐਸ.ਟੀ. ਛੋਟ ਨੂੰ ਦੁੱਗਣਾ ਕਰਨ ਵਰਗੇ ਮੁੱਦੇ ਸ਼ਾਮਲ ਸਨ, ਜੋ ਸਮਝੌਤਾ ਕੀਤੇ ਜਾਣ ਤੋਂ ਬਾਅਦ ਲਗਭਗ ਦੋ ਸਾਲਾਂ ਵਿਚ ਪ੍ਰਾਪਤ ਕਰ ਲਏ ਗਏ ਹਨ।

ਹਾਵਰਡ ਦਾ ਕਹਿਣਾ ਹੈ ਕਿ ਐੱਨ. ਡੀ. ਪੀ. ਹੁਣ ਇਹ ਦੇਖ ਰਹੀ ਹੈ ਕਿ ਇਸ ਸਮਝੌਤੇ ਤੋਂ ਹੋਰ ਕੀ ਹਾਸਲ ਕੀਤਾ ਜਾ ਸਕਦਾ ਹੈ।

ਗੌਰਤਲਬ ਹੈ ਕਿ ਐਨ.ਡੀ.ਪੀ. ਵਲੋਂ ਐਡਮਿੰਟਨ ਨੂੰ ਚੁਣਨ ਦੀ ਖਾਸ ਵਜ੍ਹਾ ਹੈ, ਪਾਰਟੀ ਦੇ ਮੌਜੂਦਾ ਸਮੇਂ ਸ਼ਹਿਰ ਅਤੇ ਸੂਬੇ ਵਿਚ ਦੋ ਐਮ.ਪੀ. ਹਨ। ਇਸ ਲਈ ਪਾਰਟੀ ਅਲਬਰਟਾ ਵਿਚ ਆਪਣਾ ਸਮਰਥਨ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਬੀਤੇ ਕੱਲ੍ਹ ਜਗਮੀਤ ਸਿੰਘ ਐਡਮਿੰਟਨ ਸੈਂਟਰ ਤੋਂ ਪਾਰਟੀ ਦੀ ਉਮੀਦਵਾਰ ਤ੍ਰਿਸ਼ਾ ਐਸਟਾਬਰੂਕਸ ਦੇ ਘਰ ਪਹੁੰਚੇ, ਜਿੱਥੇ ਐਨ.ਡੀ.ਪੀ. ਲਿਬਰਲ ਕੈਬਨਿਟ ਮੰਤਰੀ ਰੈਂਡੀ ਬੋਇਸਨੌਲਟ ਨੂੰ ਹਰਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link