14.95C Vancouver
ADS

Dec 20, 2024 6:34 PM - Connect Newsroom

ਟਰੂਡੋ ਲਈ ਵੱਡਾ ਝਟਕਾ, ਐੱਨ.ਡੀ.ਪੀ. ਲੀਡਰ ਜਗਮੀਤ ਸਿੰਘ ਨੇ ਸਰਕਾਰ ਨੂੰ ਡੇਗਣ ਦਾ ਕੀਤਾ ਐਲਾਨ

Share On
ndp-leader-jagmeet-singh-announces-plans-to-bring-down-trudeau-government
The NDP leader also announced that his party would give Canadians the chance to elect a government that works for them.(The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਈ ਵੱਡਾ ਝਟਕਾ ਹੈ, ਐੱਨ.ਡੀ.ਪੀ. ਲੀਡਰ ਜਗਮੀਤ ਸਿੰਘ ਨੇ ਸਰਕਾਰ ਨੂੰ ਡੇਗਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਹਾਊਸ ਆਫ ਕਾਮਨ ਦੀ ਅਗਲੀ ਸੀਟਿੰਗ ਵਿਚ ਟਰੂਡੋ ਸਰਕਾਰ ਖਿਲਾਫ ਅਵਿਸ਼ਵਾਸ ਮੋਸ਼ਨ ਪੇਸ਼ ਕਰਨਗੇ, ਹਾਊਸ ਆਫ ਕਾਮਨ ਮੌਜੂਦਾ ਸਮੇਂ ਬ੍ਰੇਕ ’ਤੇ ਹੈ, ਇਸ ਦੀ ਵਾਪਸੀ 27 ਜਨਵਰੀ 2025 ਨੂੰ ਹੋਣੀ ਹੈ।

ਜਗਮੀਤ ਸਿੰਘ ਜੋ ਪਿਛਲੇ ਕਈ ਮਹੀਨਿਆਂ ਤੋਂ ਟਰੂਡੋ ਸਰਕਾਰ ਨੂੰ ਬਚਾ ਰਹੇ ਸਨ, ਉਨ੍ਹਾਂ ਅੱਜ ਕਿਹਾ ਕਿ ਲਿਬਰਲਸ ਹੁਣ ਦੁਬਾਰਾ ਸੱਤਾ ਵਿਚ ਆਉਣ ਦੇ ਹੱਕਦਾਰ ਨਹੀਂ ਹਨ ਅਤੇ ਹੁਣ ਇਹ ਮੈਟਰ ਨਹੀਂ ਕਰਦਾ ਕਿ ਲਿਬਰਲ ਪਾਰਟੀ ਨੂੰ ਕੌਣ ਲੀਡ ਕਰ ਰਿਹਾ, ਇਸ ਸਰਕਾਰ ਦਾ ਸਮਾਂ ਖ਼ਤਮ ਹੋ ਗਿਆ ਹੈ।

ਜਗਮੀਤ ਸਿੰਘ ਨੇ ਕਿਹਾ ਕਿ ਐੱਨ.ਡੀ.ਪੀ. ਹੁਣ ਕੈਨੇਡੀਅਨ ਨੂੰ ਇੱਕ ਅਜਿਹੀ ਸਰਕਾਰ ਲਈ ਚੁਣਨ ਦਾ ਮੌਕਾ ਦੇਵੇਗੀ ਜੋ ਉਨ੍ਹਾਂ ਲਈ ਕੰਮ ਕਰੇ।

ਇਸ ਦੌਰਾਨ ਉਨ੍ਹਾਂ ਲਿਬਰਲਸ ਨੂੰ ਮੁਕਾਬਲੇ ਤੋਂ ਬਾਹਰ ਦੱਸਿਆ ਅਤੇ ਕਿਹਾ ਕਿ ਅਗਲੀ ਲੜਾਈ ਵੱਡੀ ਹੈ, ਜੋ ਪੀਅਰ ਪੌਲੀਐਵ ਅਤੇ ਉਸ ਕੰਜ਼ਰਵੇਟਿਵ ਪਾਰਟੀ ਨਾਲ ਹੋਵੇਗੀ, ਜੋ ਲੋਕਾਂ ਲਈ ਸਹੂਲਤਾਂ ਵਿਚ ਕਮੀ ਕਰਨਾ ਚਾਹੁੰਦੇ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link