15.09C Vancouver
ADS

May 1, 2024 7:26 PM - The Canadian Press

ਐਨ.ਡੀ.ਪੀ. ਲੀਡਰ ਜਗਮੀਤ ਸਿੰਘ ਨੇ ਕੀਤੀ ਪੁਸ਼ਟੀ, ਉਨ੍ਹਾਂ ਦੀ ਪਾਰਟੀ ਬਜਟ ਦਾ ਕਰੇਗੀ ਸਮਰਥਨ

Share On
ndp-leader-jagmeet-singh-confirms-his-party-will-support-the-liberals-federal-budget
Singh says his party wanted time to digest the budget, but is ultimately voting in favour of it because of shared initiatives that it proposes.(Photo: The Canadian Press)

ਐਨ.ਡੀ.ਪੀ. ਲੀਡਰ ਜਗਮੀਤ ਸਿੰਘ ਨੇ ਪੁਸ਼ਟੀ ਕਰ ਦਿੱਤੀ ਹੈ ਕਿ ਉਨ੍ਹਾਂ ਦੀ ਪਾਰਟੀ ਬਜਟ ਦਾ ਸਮਰਥਨ ਕਰੇਗੀ। ਪਾਰਲੀਮੈਂਟ ਹਿੱਲ ਵਿਖੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਬਜਟ ਨੂੰ ਸਪੋਰਟ ਦੇਣ ਜਾ ਰਹੇ ਹਨ ਪਰ ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੋ ਮੁੱਦੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕੋਲ ਉਠਾਏ ਸਨ ਉਨ੍ਹਾਂ ਤੋਂ ਉਹ ਪਿੱਛੇ ਨਹੀਂ ਹਟਣ ਵਾਲੇ।

ਜਗਮੀਤ ਸਿੰਘ ਨੇ ਖਾਸ ਤੌਰ ’ਤੇ ਵਿਕਲਾਂਗ ਕੈਨੇਡੀਅਨਾਂ ਨੂੰ ਜੁਲਾਈ 2025 ਤੋਂ ਪ੍ਰਤੀ ਮਹੀਨਾ ਦਿੱਤੇ ਜਾਣ ਵਾਲੇ 200 ਡਾਲਰ ਦਾ ਮੁੱਦਾ ਉਠਾਇਆ, ਜਿਸ ਨੂੰ ਐੱਨ. ਡੀ. ਪੀ. ਨੇ ਵਿਕਲਾਂਗ ਕੈਨੇਡੀਅਨਾਂ ਲਈ ਨਾਕਾਫ਼ੀ ਸਪੋਰਟ ਕਰਾਰ ਦਿੱਤਾ ਹੈ।

ਉਥੇ ਹੀ, ਹਾਊਸ ਔਫ ਕੌਮਨਜ਼ ਵਿਚ ਜਗਮੀਤ ਸਿੰਘ ਨੇ ਗ੍ਰੋਸਰੀ ਕੀਮਤਾਂ ਦਾ ਮੁੱਦਾ ਵੀ ਉਠਾਇਆ, ਉਨ੍ਹਾਂ ਟਰੂਡੋ ਨੂੰ ਸੰਬੋਧਨ ਕਰਦੇ ਕਿਹਾ ਕਿ ਲੋਬਲਾ ਨੇ ਆਪਣੇ ਲਾਭ ਵਿਚ 10 ਫੀਸਦੀ ਦਾ ਵਾਧਾ ਦਰਜ ਕੀਤਾ ਹੈ, ਪ੍ਰਧਾਨ ਮੰਤਰੀ ਇਸ ਦਾ ਜਵਾਬ ਦੇਣ ਕਿ ਉਹ ਵੱਡੇ ਗ੍ਰੋਸਰੀ ਸਟੋਰਾਂ ਨੂੰ ਕੈਨੇਡੀਅਨ ਨੂੰ ਕਿਉਂ ਲੁੱਟਣ ਦੇ ਰਹੇ ਹਨ। ਟਰੂਡੋ ਨੇ ਕਿਹਾ ਕਿ ਉਹ ਵੀ ਬਾਕੀਆਂ ਦੀਆਂ ਤਰ੍ਹਾਂ ਕੈਨੇਡੀਅਨ ਲਈ ਚਿੰਤਤ ਹਨ ਅਤੇ ਇਸ ਲਈ ਕਈ ਸਾਰੇ ਕਦਮ ਉਠਾ ਰਹੇ ਹਨ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link