13.53C Vancouver
ADS

Apr 1, 2025 5:27 PM - Connect Newsroom

ਜਗਮੀਤ ਸਿੰਘ ਨੇ ਕੈਨੇਡਾ ਦੇ ਯੂਨੀਵਰਸਲ ਹੈਲਥ-ਕੇਅਰ ਸਿਸਟਮ ਦੀ ਰੱਖਿਆ ਕਰਨ ਦਾ ਕੀਤਾ ਵਾਅਦਾ

Share On
ndp-leader-jagmeet-singh-pledges-to-protect-canadas-universal-health-care-system
Singh also targeted Liberal Leader Mark Carney, accusing him of planning to cut healthcare spending upon returning to power.(Photo: The Canadian Press)

ਕੈਨੇਡਾ ਦੇ ਪ੍ਰਧਾਨ ਮੰਤਰੀ ਬਣਨ ਦੀ ਦੌੜ ਵਿਚ ਸ਼ਾਮਲ ਐਨ.ਡੀ.ਪੀ. ਲੀਡਰ ਜਗਮੀਤ ਸਿੰਘ ਨੇ ਸਰਕਾਰੀ ਯੂਨੀਵਰਸਲ ਪਬਲਿਕ ਹੈਲਥ-ਕੇਅਰ ਸਿਸਟਮ ਨੂੰ ਬਚਾਉਣ ਅਤੇ ਬਰਕਰਾਰ ਰੱਖਣ ਦੀ ਘੋਸ਼ਣਾ ਕੀਤੀ ਹੈ। ਜਗਮੀਤ ਸਿੰਘ ਨੇ ਕਿਹਾ ਕਿ ਐਨ.ਡੀ.ਪੀ. ਸਰਕਾਰ ਸਿਹਤ ਸੰਭਾਲ ਦੇ ਨਿੱਜੀਕਰਨ ਨੂੰ ਖਤਮ ਕਰਨ ਲਈ ਕੈਨੇਡਾ ਹੈਲਥ ਐਕਟ ਲਾਗੂ ਕਰੇਗੀ ਅਤੇ ਕੈਨੇਡਾ ਵਿਚ ਅਮਰੀਕੀ ਕੰਪਨੀਆਂ ਵਲੋਂ ਸਿਹਤ ਸੰਭਾਲ ਸਹੂਲਤਾਂ ਖਰੀਦਣ 'ਤੇ ਬੈਨ ਲਗਾਇਆ ਜਾਵੇਗਾ।

ਇਸ ਦੇ ਨਾਲ ਹੀ ਜਗਮੀਤ ਸਿੰਘ ਨੇ ਲਿਬਰਲ ਲੀਡਰ ਮਾਰਕ ਕਾਰਨੀ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਵਲੋਂ ਸੱਤਾ ਵਿਚ ਵਾਪਸੀ 'ਤੇ ਸਿਹਤ ਸੰਭਾਲ ਖ਼ਰਚ ਵਿਚ ਕਟੌਤੀ ਕੀਤੇ ਜਾਣ ਦਾ ਇਲਜ਼ਾਮ ਵੀ ਲਗਾਇਆ, ਉਨ੍ਹਾਂ ਕਿਹਾ ਕਿ ਕਾਰਨੀ ਨੇ ਪਹਿਲਾਂ ਹੀ ਕਿਹਾ ਹੈ ਕਿ ਉਹ ਸਰਕਾਰੀ ਖਰਚਿਆਂ 'ਤੇ ਲਗਾਮ ਲਗਾਉਣਗੇ। ਗੌਰਤਲਬ ਹੈ ਕਿ ਐੱਨ. ਡੀ. ਪੀ. ਲੀਡਰ ਜਗਮੀਤ ਸਿੰਘ ਅੱਜ ਸਵੇਰ ਚੋਣ ਕੰਪੇਨ ਲਈ ਐਡਮਿੰਟਨ ਵਿਚ ਸਨ।

Latest news

uk-may-join-canada-led-defence-security-and-resilience-bank
Punjabi

ਕੈਨੇਡਾ ਦੀ ਅਗਵਾਈ ਵਾਲੇ ਡਿਫੈਂਸ ਬੈਂਕ ਨਾਲ ਜੁੜ ਸਕਦਾ ਹੈ ਯੂ.ਕੇ.

ਕੈਨੇਡਾ ਦੀ ਅਗਵਾਈ ਵਾਲੇ Defence, Security and Resilience Bank ਵਿਚ ਯੂ. ਕੇ. ਸ਼ਾਮਲ ਹੋ ਸਕਦਾ ਹੈ। ਰਿਪੋਰਟਸ ਮੁਤਾਬਕ, ਦੋਹਾਂ ਧਿਰਾਂ ਵਿਚਾਲੇ ਉੱਚ ਪੱਧਰੀ ਗੱਲਬਾਤ ਚੱਲ ਰਹੀ ਹੈ, ਇਸ ਬੈਂਕ ਦਾ ਮੁੱਖ ਉਦੇਸ਼ ਸਹਿਯੋਗੀ ਦੇਸ਼ਾਂ ਦੇ ਰੱਖਿਆ ਪ੍ਰੋਜੈਕਟ ਲਈ ਲੰਮੇ ਸਮੇਂ ਅਤੇ ਘੱਟ ਲਾਗਤ ਵਾਲਾ ਕਰਜ਼ਾ ਮੁਹੱਈਆ ਕਰਵਾਉਣਾ ਹੈ।
stephen-harper-praises-carneys-trade-diversification-and-energy-policies
Punjabi

ਸਟੀਫਨ ਹਾਰਪਰ ਨੇ ਕਾਰਨੀ ਦੀ ਟਰੇਡ ਡਾਇਵਰਸੀਫਿਕੇਸ਼ਨ ਤੇ ਐਨਰਜੀ ਨੀਤੀਆਂ ਦੀ ਕੀਤੀ ਸ਼ਲਾਘਾ

ਕੈਨੇਡਾ ਦੇ ਸਾਬਕਾ ਕੰਜ਼ਰਵੇਟਿਵ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਟੋਰੌਂਟੋ ਵਿਖੇ ਸੰਪੰਨ ਹੋਏ ਦੋ-ਰੋਜ਼ਾ ਕੈਨੇਡਾ ਨਿਵੇਸ਼ ਸੰਮੇਲਨ ਦੇ ਸਮਾਪਤੀ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਵਪਾਰਕ ਵਿਭਿੰਨਤਾ ਨੀਤੀਆਂ ਦੀ ਸ਼ਲਾਘਾ ਕੀਤੀ। ਹਾਰਪਰ ਨੇ ਸਰਕਾਰ ਵੱਲੋਂ ਐਨਰਜੀ ਖੇਤਰ ਵਿਚ ਲਏ ਜਾ ਰਹੇ ਫੈਸਲਿਆਂ ਦਾ ਸਮਰਥਨ ਕੀਤਾ ਅਤੇ ਇਹ ਵੀ ਕਿਹਾ ਕਿ ਅਮਰੀਕਾ ਨਾਲ ਟ੍ਰੇਡ ਵਾਰਤਾ ਤੋਂ ਪਿੱਛੇ ਹਟਣ ਤੋਂ ਇਲਾਵਾ ਕੈਨੇਡਾ ਕੋਲ ਕੋਈ ਰਸਤਾ ਨਹੀਂ ਸੀ।
poilievre-leads-two-day-conservative-caucus-meeting-in-b-c
Punjabi

ਪੌਲੀਐਵ ਦੀ ਅਗਵਾਈ ’ਚ ਬੀ.ਸੀ. ’ਚ ਕੰਜ਼ਰਵੇਟਿਵ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ

ਕੈਨੇਡਾ ਦੀ ਵਿਰੋਧੀ ਧਿਰ ਕੰਜ਼ਰਵੇਟਿਵ ਦੇ ਲੀਡਰ ਪੀਅਰ ਪੌਲੀਐਵ ਦੀ ਅਗਵਾਈ ਵਿਚ ਅੱਜ ਤੋਂ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਪੈਂਟਿਕਟਨ ਵਿਚ ਪਾਰਟੀ ਦੇ ਸੰਸਦੀ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ ਹੋਈ ਹੈ। 21 ਸਤੰਬਰ ਤੋਂ ਚੱਲਣ ਵਾਲੇ ਪਾਰਲੀਮੈਂਟ ਸੈਸ਼ਨ ਤੋਂ ਪਹਿਲਾਂ ਬੁਲਾਈ ਗਈ ਇਸ ਮੀਟਿੰਗ ਵਿਚ ਪੌਲੀਐਵ ਵਲੋਂ ਆਪਣੇ ਸਾਂਸਦਾਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਉਮੀਦ ਹੈ ਕਿਉਂਕਿ ਕੰਜ਼ਰਵੇਟਿਵ ਮੌਜੂਦਾ ਸਮੇ ਲਿਬਰਲਸ ਤੋਂ ਦੋਹਰੇ ਅੰਕਾਂ ਨਾਲ ਪਿੱਛੇ ਚੱਲ ਰਹੇ ਹਨ।
eu-opens-talks-for-canada-to-become-its-first-associate-member
Punjabi

EU ਨੇ ਕੈਨੇਡਾ ਨੂੰ ਪਹਿਲਾ ਸਹਿਯੋਗੀ ਮੈਂਬਰ ਬਣਾਉਣ ਲਈ ਗੱਲਬਾਤ ਦਾ ਖੋਲ੍ਹਿਆ ਰਾਹ

ਕੈਨੇਡਾ ਜਲਦ ਹੀ ਯੂਰਪੀ ਯੂਨੀਅਨ ਦਾ ਪਹਿਲਾ ਸਹਿਯੋਗੀ ਮੈਂਬਰ ਹੋਵੇਗਾ। ਈ.ਯੂ. ਦੀ ਪ੍ਰੈਜ਼ੀਡੈਂਟ ਨੇ ਬੁੱਧਵਾਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀ ਸੰਸਦ ਨੂੰ ਆਪਣੇ ਸਾਲਾਨਾ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਮੌਜੂਦਗੀ ਵਿਚ ਇਹ ਪ੍ਰਸਤਾਵ ਰੱਖਿਆ। Ursula von der Leyen ਨੇ ਕਿਹਾ ਕਿ ਅਸੀਂ ਕੈਨੇਡਾ ਨਾਲ ਆਪਣੇ ਰਿਸ਼ਤਿਆਂ ਨੂੰ ਯਕੀਨੀ ਤੌਰ 'ਤੇ ਸਭ ਤੋਂ ਉੱਚੇ ਪੱਧਰ 'ਤੇ ਲਿਜਾਣਾ ਚਾਹੁੰਦੇ ਹਾਂ।
carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link