11.97C Vancouver
ADS

Jan 24, 2024 2:49 PM - The Canadian Press

ਐੱਨ.ਡੀ.ਪੀ. ਲੀਡਰ ਜਗਮੀਤ ਸਿੰਘ ਨੇ ਟਰੰਪ ’ਤੇ ਸਾਧਿਆ ਨਿਸ਼ਾਨਾ

Share On
ndp-leader-jagmeet-singh-says-a-second-trump-presidency-would-be-trouble-for-canada
During the NDP's caucus retreat in Edmonton, Singh said Trump operates in his own league, and likened him to an egomaniac who is seeking vengeance on his political enemies.(Photo: The Canadian Press)

ਐੱਨ.ਡੀ.ਪੀ. ਲੀਡਰ ਜਗਮੀਤ ਸਿੰਘ ਨੇ ਟਰੰਪ ਨੂੰ ਕੈਨੇਡਾ ਲਈ ਪ੍ਰੇਸ਼ਾਨੀ ਖੜ੍ਹੀ ਕਰਨ ਵਾਲੇ ਕਰਾਰ ਦਿੱਤਾ ਹੈ। ਐਡਮਿੰਟਨ ਵਿਚ ਪਾਰਟੀ ਦੀ ਬੈਠਕ ਦੌਰਾਨ ਉਨ੍ਹਾਂ ਕਿਹਾ ਕਿ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਜੇ ਦੂਜੀ ਵਾਰ ਵਾਈਟ ਹਾਊਸ ਵਿਚ ਵਾਪਸੀ ਕਰਦੇ ਹਨ ਤਾਂ ਉਹ ਕੈਨੇਡਾ ਲਈ ਮੁਸੀਬਤ ਪੈਦਾ ਕਰਨਗੇ।

ਜਗਮੀਤ ਸਿੰਘ ਨੇ ਟਰੰਪ ’ਤੇ ਨਿਸ਼ਾਨਾ ਵੀ ਸਾਧਿਆ ਅਤੇ ਉਨ੍ਹਾਂ ਨੂੰ ਅਹੰਕਾਰੀ ਕਰਾਰ ਦਿੱਤਾ। ਐੱਨ.ਡੀ.ਪੀ. ਦੇ ਪ੍ਰਧਾਨ ਨੇ ਕਿਹਾ ਕਿ ਟਰੰਪ ਨੂੰ ਵਾਪਸ ਆਉਂਦੇ ਦੇਖ ਸੱਚ ਵਿਚ ਪ੍ਰੇਸ਼ਾਨ ਹੋ ਰਹੀ ਹੈ।

ਜਗਮੀਤ ਸਿੰਘ ਦੀ ਇਹ ਟਿੱਪਣੀ ਉਸ ਸਮੇਂ ਆਈ ਹੈ ਜਦੋਂ ਟਰੰਪ ਨਿਊ ਹੈਂਪਸ਼ਾਇਰ ਵਿਚ ਨਿੱਕੀ ਹੈਲੀ ਨੂੰ ਹਰਾ ਕੇ ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਉਮੀਦਵਾਰ ਵਜੋਂ ਆਪਣੀ ਪਕੜ ਮਜ਼ਬੂਤ ਕਰਦੇ ਦਿਸ ਰਹੇ ਹਨ। ਇਸ ਦੌੜ ਵਿਚ ਹੈਲੀ ਉਨ੍ਹਾਂ ਲਈ ਆਖਰੀ ਪ੍ਰਮੁੱਖ ਚੁਣੌਤੀ ਹੈ।

ਫਲੋਰੀਡਾ ਦੇ ਗਵਰਨਰ ਰੌਨ ਡੀਸੈਂਟਿਸ ਅਤੇ ਭਾਰਤੀ ਮੂਲ ਦੇ ਵਿਵੇਕ ਰਾਮਾਸਵਾਮੀ ਇਸ ਰੇਸ ਵਿਚੋਂ ਪਹਿਲਾਂ ਹੀ ਹਟ ਗਏ ਹਨ। ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਬੀਤੇ ਕੱਲ੍ਹ ਕਿਹਾ ਸੀ ਕਿ ਟਰੰਪ ਦੀ ਵਾਪਸੀ ਕੈਨੇਡਾ ਲਈ ਮੁਸ਼ਕਲ ਪੈਦਾ ਕਰ ਸਕਦੀ ਹੈ ਕਿਉਂਕਿ ਉਨ੍ਹਾਂ ਦੇ ਪਹਿਲੇ ਕਾਰਜਕਾਲ ਵਿਚ ਵਪਾਰ ਨੂੰ ਲੈ ਕੇ ਕਾਫ਼ੀ ਤਕਰਾਰ ਹੋਈ ਸੀ।

ਜਗਮੀਤ ਸਿੰਘ ਨੇ ਕਿਹਾ ਕਿ ਟਰੰਪ ਨੇ ਜੋ ਕੁਝ ਕੀਤਾ ਹੈ ਅਤੇ ਜਿਸ ਕਿਸਮ ਦੇ ਉਹ ਵਿਅਕਤੀ ਹਨ ਉਨ੍ਹਾਂ ਦੀ ਤੁਲਨਾ ਲੋਕਤੰਤਰ ਲਈ ਬੁਰੇ ਕਿਸੇ ਹੋਰ ਵਿਅਕਤੀ ਨਾਲ ਨਹੀਂ ਹੋ ਸਕਦੀ।

ਓਧਰ, ਨਿੱਕੀ ਹੈਲੀ ਨੇ ਕਿਹਾ ਕਿ ਅਜੇ ਰੇਸ ਖਤਮ ਨਹੀਂ ਹੋਈ, ਹੋਰ ਵੀ ਸੂਬਿਆਂ ਵਿਚ ਇਲੈਕਸ਼ਨ ਬਚੇ ਹਨ, ਅਗਲਾ ਸੂਬਾ ਮੇਰਾ ਪਸੰਦੀਦਾ ਦੱਖਣੀ ਕੈਰੋਲੀਨਾ ਹੈ ਜਿੱਥੇ ਮੈਂ 24 ਫਰਵਰੀ ਨੂੰ ਪੂਰੀ ਤਾਕਤ ਲਗਾ ਦੇਵਾਂਗੀ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link