14.51C Vancouver
ADS

Mar 9, 2026 2:24 PM - Connect Newsroom - Ramandeep Kaur with files from The Canadian Press

ਕੈਨੇਡਾ ਦੀ ਫੈਡਰਲ ਐਨ.ਡੀ.ਪੀ. ਦੇ ਨਵੇਂ ਲੀਡਰ ਦੀ ਚੋਣ ਪ੍ਰਕਿਰਿਆ ਸ਼ੁਰੂ, 29 ਮਾਰਚ ਨੂੰ ਹੋਵੇਗਾ ਐਲਾਨ

Share On
ndp-leadership-voting-opens-results-to-be-announced-march-29-in-winnipeg
Ballots are cast in the federal NDP leadership race to choose a successor to Jagmeet Singh, with results expected March 29 at the party convention in Winnipeg.(Photo: The Canadian Press)

ਕੈਨੇਡਾ ਦੀ ਫੈਡਰਲ ਐਨ.ਡੀ.ਪੀ. ਦੇ ਨਵੇਂ ਲੀਡਰ ਦੀ ਚੋਣ ਲਈ ਅੱਜ ਤੋਂ ਵੋਟਿੰਗ ਪ੍ਰਕਿਰਿਆ ਅਧਿਕਾਰਤ ਤੌਰ 'ਤੇ ਸ਼ੁਰੂ ਹੋ ਗਈ ਹੈ।ਜਗਮੀਤ ਸਿੰਘ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਇਸ ਸੀਟ ਲਈ ਪਾਰਟੀ ਦੇ ਲਗਭਗ 1,00,000 ਮੈਂਬਰਸ ਔਨਲਾਈਨ ਅਤੇ ਡਾਕ ਰਾਹੀਂ ਆਪਣੀ ਵੋਟ ਪਾਉਣਗੇ। ​ਇਸ ਦੌੜ ਵਿਚ ਪੰਜ ਪ੍ਰਮੁੱਖ ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ।

ਐਡਮਿੰਟਨ ਸਟ੍ਰੈਥਕੋਨਾ ਤੋਂ ਐਮਪੀ ਹੀਥਰ ਮੈਕਫਰਸਨ ਇਸ ਦੌੜ ਵਿਚ ਮੌਜੂਦਾ ਐਮ.ਪੀ. ਵਜੋਂ ਇਕਲੌਤਾ ਚਿਹਰਾ ਹਨ। ਹੋਰ ਉਮੀਦਵਾਰਾਂ ਵਿਚ ਰੌਬ ਐਸ਼ਟਨ ਇੱਕ ਡੌਕ ਵਰਕਰ ਅਤੇ ਲੇਬਰ ਯੂਨੀਅਨ ਲੀਡਰ ਹਨ। ਐਵੀ ਲੇਵਿਸ ਇੱਕ ਕਾਰਕੁੰਨ ਅਤੇ ਦਸਤਾਵੇਜ਼ੀ ਫਿਲਮ ਨਿਰਮਾਤਾ ਹਨ, ਜੋ ਕਿ ਪਾਰਟੀ ਦੇ ਪੁਰਾਣੇ ਦਿੱਗਜ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਦੇ ਦਾਦਾ 1970 ਦੇ ਦਹਾਕੇ ਵਿਚ ਫੈਡਰਲ ਐਨ.ਡੀ.ਪੀ. ਲੀਡਸ ਸਨ ਅਤੇ ਉਨ੍ਹਾਂ ਦੇ ਪਿਤਾ ਨੇ ਓਨਟਾਰੀਓ ਐਨ.ਡੀ.ਪੀ.ਨੂੰ ਲੀਡ ਕੀਤਾ ਸੀ। ਉਨ੍ਹਾਂ ਤੋਂ ਇਲਾਵਾ ਟੈਨਿਲੇ ਜੌਹਨਸਟਨ ਇਹ ਚੋਣ ਲੜਨ ਵਾਲੀ ਪਹਿਲੀ ਇੰਡੀਜਨਸ ਮਹਿਲਾ ਉਮੀਦਵਾਰ ਹੈ।

ਗੌਰਤਲਬ ਹੈ ਕਿ ਐਨ.ਡੀ.ਪੀ. ਲਈ ਇਹ ਲੀਡਰਸ਼ਿਪ ਰੇਸ ਬਹੁਤ ਅਹਿਮ ਹੈ ਕਿਉਂਕਿ ਪਾਰਟੀ ਪਿਛਲੀਆਂ ਫੈਡਰਲ ਚੋਣਾਂ ਵਿਚ ਹੋਏ ਨੁਕਸਾਨ ਤੋਂ ਬਾਅਦ ਮੁੜ ਆਪਣੇ ਪੈਰਾਂ ਸਿਰ ਹੋਣ ਦੀ ਕੋਸ਼ਿਸ਼ ਕਰ ਰਹੀ ਹੈ। ਮੌਜੂਦਾ ਸਮੇਂ ਡੌਨ ਡੇਵਿਸ ਅੰਤਰਿਮ ਲੀਡਰ ਵਜੋਂ ਸੇਵਾਵਾਂ ਨਿਭਾ ਰਹੇ ਹਨ ਅਤੇ ਨਵੇਂ ਲੀਡਰ ਦੇ ਨਾਂ ਦਾ ਐਲਾਨ 29 ਮਾਰਚ ਨੂੰ ਕੀਤਾ ਜਾਵੇਗਾ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link