13.44C Vancouver
ADS

Oct 5, 2023 5:42 PM - The Canadian Press

ਲਿਬਰਲਸ ਦੇ ਫਾਰਮਾਕੇਅਰ ਕਾਨੂੰਨ ਦੇ ਪਹਿਲੇ ਖਰੜੇ ਨੂੰ ਐਨਡੀਪੀ ਨੇ ਕੀਤਾ ਰੱਦ

Share On
ndp-rejects-first-draft-the-liberals-pharmacare-legislation
The government could consider a number of options when drafting the legislation, including the single-payer system suggested by the NDP.

ਫੈਡਰਲ ਨਿਊ ਡੈਮੋਕਰੇਟਸ ਨੇ ਲਿਬਰਲਸ ਦੇ ਫਾਰਮਾਕੇਅਰ ਕਾਨੂੰਨ ਦੇ ਪਹਿਲੇ ਖਰੜੇ ਨੂੰ ਰੱਦ ਕਰ ਦਿੱਤਾ ਹੈ।

ਲਿਬਰਲਜ਼ ਨੇ ਇਸ ਫ਼ੌਲ ਸੀਜ਼ਨ ਦੌਰਾਨ ਫਾਰਮਾਕੇਅਰ ਕਾਨੂੰਨ ਪੇਸ਼ ਕਰਨ ਦਾ ਵਾਅਦਾ ਕੀਤਾ ਸੀ, ਪਰ ਐਨਡੀਪੀ ਕ੍ਰਿਟਿਕ ਡੌਨ ਡੇਵੀਸ ਨੇ ਕਿਹਾ ਕਿ ਬਿੱਲ ਦਾ ਪਹਿਲਾ ਡਰਾਫਟ ਐਨਡੀਪੀ ਦੀਆਂ ਉਮੀਦਾਂ ਉੱਤੇ ਖਰਾ ਨਹੀਂ ਉਤਰਿਆ।

ਉਨ੍ਹਾਂ ਕਿਹਾ ਕਿ ਉਹ ਅਗਲੇ ਡਰਾਫ਼ਟ ਦੀ ਉਡੀਕ ਕਰ ਰਹੇ ਹਨ।ਡੇਵੀਸ ਨੇ ਕਿਹਾ ਕਿ ਫ਼ਾਰਮਾਕੇਅਰ ਪ੍ਰੋਗਰਾਮ ਇੱਕ ਯੂਨੀਵਰਸਲ, ਇੱਕੋ-ਭੁਗਤਾਨ ਵਾਲਾ ਅਤੇ ਸਰਕਾਰੀ ਹੋਣਾ ਚਾਹੀਦਾ ਹੈ।

ਐਨਡੀਪੀ ਇਸ ਤੋਂ ਘੱਟ ਦੀ ਵਚਨਬੱਧਤਾ ਸਵੀਕਾਰ ਨਹੀਂ ਕਰੇਗੀ।

ਉਨ੍ਹਾਂ ਕਿਹਾ ਕਿ ਐਨਡੀਪੀ ਜ਼ਰੂਰੀ ਦਵਾਈਆਂ ਤੋਂ ਸ਼ੁਰੂ ਕਰਕੇ ਬਾਅਦ ਵਿੱਚ ਪ੍ਰੋਗਰਾਮ ਦਾ ਵਿਸਤਾਰ ਕਰਨ ਲਈ ਰਜ਼ਾਮੰਦ ਹੈ।

ਪਰ ਉਨ੍ਹਾਂ ਦੀ ਮੰਗ ਹੈ ਕਿ ਕਾਨੂੰਨ ਵਿਚ ਵਿਸਤਾਰ ਦੀ ਸਮਾਂ-ਸਾਰਣੀ ਵੀ ਸ਼ਾਮਲ ਕੀਤੀ ਜਾਵੇ।

ਹੈਲਥ ਮਿਨਿਸਟਰ ਮਾਰਕ ਹੌਲੈਂਡ ਨੇ ਇਹ ਨਹੀਂ ਦੱਸਿਆ ਕਿ ਆਉਣ ਵਾਲਾ ਬਿੱਲ ਕਿਸੇ ਵਿਸ਼ੇਸ਼ ਮਾਡਲ ਲਈ ਵਚਨਬੱਧ ਹੋਵੇਗਾ, ਕਿਉਂਕਿ ਬਿੱਲ ਦੇ ਪੇਸ਼ ਹੋਣ ਤੱਕ ਸਥਿਤੀ ਬਦਲ ਸਕਦੀ ਹੈ।

ਕਾਨੂੰਨ ਦਾ ਖਰੜਾ ਤਿਆਰ ਕਰਦੇ ਸਮੇਂ ਸਰਕਾਰ ਬਹੁਤ ਸਾਰੇ ਵਿਕਲਪਾਂ 'ਤੇ ਵਿਚਾਰ ਕਰ ਸਕਦੀ ਹੈ, ਜਿਸ ਵਿੱਚ ਐਨਡੀਪੀ ਵੱਲੋਂ ਸੁਝਾਇਆ ਸਿੰਗਲ-ਪੇਅਰ ਸਿਸਟਮ ਵੀ ਸ਼ਾਮਲ ਹੋ ਸਕਦਾ ਹੈ।

2017 ਵਿੱਚ ਪਾਰਲੀਮੈਂਟਰੀ ਬਜਟ ਅਫਸਰ ਨੇ ਅੰਦਾਜ਼ਾ ਲਗਾਇਆ ਸੀ ਕਿ ਜੇਕਰ ਇੱਕ ਫ਼ਾਰਮਾਕੇਅਰ ਯੋਜਨਾ 2015 ਵਿੱਚ ਲਾਗੂ ਕੀਤੀ ਜਾਂਦੀ ਤਾਂ ਪ੍ਰਤੀ ਸਾਲ $19.3 ਬਿਲੀਅਨ ਦੀ ਲਾਗਤ ਆਉਣੀ ਸੀ ਅਤੇ ਸਮੇਂ ਦੇ ਨਾਲ ਇਹ ਵੱਧ ਕੇ $22.6 ਬਿਲੀਅਨ ਸਾਲਾਨਾ ਹੋਣੀ ਦੱਸੀ ਗਈ ਸੀ।

ਅੱਜ ਦੇ ਹਿਸਾਬ ਨਾਲ ਇਹ ਸਾਲਾਨਾ ਖ਼ਰਚਾ 23 ਬਿਲੀਅਨ ਤੋਂ 27 ਬਿਲੀਅਨ ਡਾਲਰ ਹੋ ਸਕਦਾ ਹੈ।

ਹੌਲੈਂਡ ਨੇ ਇਹ ਨਹੀਂ ਦੱਸਿਆ ਕਿ ਕਾਨੂੰਨ ਕਦੋਂ ਪੇਸ਼ ਕੀਤੇ ਜਾਣ ਦੀ ਉਮੀਦ ਹੈ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link