17.54C Vancouver
ADS

Jul 25, 2025 7:17 PM - The Canadian Press

ਜਗਮੀਤ ਸਿੰਘ ਦੀ ਥਾਂ ਲੈਣ ਲਈ ਐਨਡੀਪੀ ਨੇ ਲੀਡਰਸ਼ਿਪ ਦੌੜ ਲਈ ਅਧਿਕਾਰਤ ਨਿਯਮ ਕੀਤੇ ਜਾਰੀ

Share On
ndp-releases-official-rules-for-leadership-race-to-replace-singh
At least 10 per cent of a candidate's signatures must come from young New Democrats aged 25 years or under.(Photo - The Canadian Press)

ਕੈਨੇਡਾ ਦੀ ਫੈਡਰਲ ਨਿਊ ਡੈਮੋਕ੍ਰੇਟਿਕ ਪਾਰਟੀ ਨੇ ਜਗਮੀਤ ਸਿੰਘ ਤੋਂ ਬਾਅਦ ਆਪਣੇ ਨਵੇਂ ਪ੍ਰਧਾਨ ਦੀ ਚੋਣ ਲਈ ਅਧਿਕਾਰਤ ਨਿਯਮ ਜਾਰੀ ਕਰ ਦਿੱਤੇ ਹਨ, ਇਸ ਵਿਚ ਉਮੀਦਵਾਰਾਂ ਨੂੰ ਵੱਖ-ਵੱਖ ਖੇਤਰੀ, ਨਸਲੀ ਅਤੇ LGBTQ+ supporters ਤੋਂ ਇੱਕ ਨਿਸ਼ਚਿਤ ਗਿਣਤੀ ਵਿਚ ਦਸਤਖਤ ਇਕੱਠੇ ਕਰਨ ਦੀ ਜ਼ਰੂਰਤ ਸ਼ਾਮਲ ਹੈ।

ਨਿਯਮਾਂ ਮੁਤਾਬਕ, ਉਮੀਦਵਾਰ ਨੂੰ ਘੱਟੋ-ਘੱਟ 10 ਫੀਸਦੀ ਦਸਤਖ਼ਤ ਐਨਡੀਪੀ ਨਾਲ ਜੁੜੇ 25 ਸਾਲ ਜਾਂ ਇਸ ਤੋਂ ਘੱਟ ਉਮਰ ਦੇ ਨੌਜਵਾਨਾਂ ਤੋਂ ਇਕੱਠੇ ਕਰਨੇ ਹੋਣਗੇ। ਇਸ ਤੋਂ ਇਲਾਵਾ ਅਟਲਾਂਟਿਕ, ਕਿਊਬਿਕ, ਓਨਟਾਰੀਓ, ਪ੍ਰੇਰੀਜ਼, ਬੀ.ਸੀ. ਅਤੇ ਨੌਰਥ ਸਮੇਤ ਹਰੇਕ ਤੋਂ ਘੱਟੋ-ਘੱਟ 50 ਦਸਤਖ਼ਤ ਇਕੱਠੇ ਕਰਨੇ ਹੋਣਗੇ।

ਜਗਮੀਤ ਸਿੰਘ ਦੀ ਥਾਂ 'ਤੇ ਨਵੇਂ ਪ੍ਰਧਾਨ ਦੀ ਚੋਣ ਬੈਲਟ ਵੋਟ ਰਾਹੀਂ ਕੀਤੀ ਜਾਵੇਗੀ, ਜਿਸ ਵਿਚ ਪਾਰਟੀ ਮੈਂਬਰ ਉਮੀਦਵਾਰਾਂ ਨੂੰ ਤਰਜੀਹ ਦੇ ਕ੍ਰਮ ਵਿਚ ਵੋਟ ਦੇ ਸਕਣਗੇ। ਅਧਿਕਾਰਤ ਮੁਹਿੰਮ ਸਤੰਬਰ ਵਿਚ ਸ਼ੁਰੂ ਹੋਵੇਗੀ ਅਤੇ ਫਾਈਨਲ ਵੋਟਿੰਗ ਮਾਰਚ ਵਿਚ ਹੋਵੇਗੀ, ਜਦੋਂ ਨਵੇਂ ਪ੍ਰਧਾਨ ਦਾ ਐਲਾਨ ਵਿਨੀਪੈੱਗ ਵਿਚ ਕੀਤਾ ਜਾਵੇਗਾ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link