11.45C Vancouver
ADS

Sep 1, 2020 5:30 PM -

ਦਸਤਾਵੇਜ਼ ਦੱਸਦੇ ਹਨ ਕਿ 'ਵੀ ਚੈਰਿਟੀ' ਮਾਮਲੇ ਵਿਚ ਬਰਦੀਸ਼ ਚੱਗੜ ਦੀ ਵੀ ਰਹੀ ਭੂਮਿਕਾ: ਐਨ.ਡੀ.ਪੀ.

Share On
ndp-says-documents-prove-youth-minister-played-key-role-in-we-controversy
NDP MP Charlie Angus speaks to reporters as he thumbs through a document following a press conference on Parliament Hill in Ottawa on Tuesday, Sept. 1, 2020. THE CANADIAN PRESS/Sean Kilpatrick

ਫੈਡਰਲ ਨਿਊ ਡੈਮੋਕਰੇਟਸ ਹੁਣ ਆਪਣੇ ਨਿਸ਼ਾਨੇ ਯੂਥ ਮਿਨਿਸਟਰ ਬਰਦੀਸ਼ ਚੱਗੜ ਵੱਲ ਸਾਧ ਰਹੇ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਕਈ ਮਿਲੀਅਨ ਡੌਲਰ ਦੇ 'ਵੀ ਚੈਰਿਟੀ' ਦੇ ਸਟੂਡੈਂਟ ਵੋਲੰਟੀਅਰ ਪ੍ਰੋਗਰਾਮ ਲੈਕੇ ਲਿਬਰਲ ਸਰਕਾਰ ਦੇ ਕੁਝ ਅਹਿਮ ਫੈਸਲਿਆਂ ਵਿਚ ਉਨ੍ਹਾਂ ਦਾ ਮੁੱਖ ਹੱਥ ਸੀ।

ਐਨ.ਡੀ.ਪੀ. ਐਥਿਕਸ ਕ੍ਰੀਟਿਕ ਚਾਰਲੀ ਐਂਗਸ ਦਾ ਕਹਿਣਾ ਹੈ ਕਿ ਪਿਛਲੇ ਮਹੀਨੇ ਜਾਰੀ ਕੀਤੇ ਗਏ ਸਰਕਾਰੀ ਦਸਤਾਵੇਜ਼ ਦਰਸ਼ਾਉਂਦੇ ਹਨ ਕਿ ਫੈਡਰਲ ਅਧਿਕਾਰੀਆਂ ਦਾ 'ਵੀ' ਦੇ ਨਾਲ ਸੰਪਰਕ ਕਰਵਾਉਣ ਵਿਚ ਅਤੇ ਇਸ ਕੈਨੇਡਾ ਸਟੂਡੈਂਟ ਸਰਵਿਸਸ ਗ੍ਰਾਂਟ ਪ੍ਰੋਗਰਾਮ ਵਾਸਤੇ ਚੱਗੜ ਨੇ ਇੱਕ ਅਹਿਮ ਭੂਮਿਕਾ ਨਿਭਾਈ ਸੀ।

ਸਰਕਾਰ ਦੁਆਰਾ ਇਸ ਗੱਲ ਤੇ ਜ਼ੋਰ ਦਿੱਤਾ ਗਿਆ ਸੀ, ਕਿ ਇਸ ਲਈ ਫੈਡਰਲ ਬਿਊਰੋਕਰੈਟਸ ਜ਼ਿੰਮੇਵਾਰ ਸਨ।

ਪਰ ਐਂਗਸ ਦਾ ਕਹਿਣਾ ਹੈ ਕਿ ਜਾਰੀ ਕੀਤੇ ਗਏ ਦਸਤਾਵੇਜ਼ ਇਸ ਗੱਲ ਦੀ ਗਵਾਹੀ ਨਹੀਂ ਭਰਦੇ ਅਤੇ ਜੁਲਾਈ ਵਿਚ ਕੌਮਨਜ਼ ਕਮੇਟੀ ਸਾਹਮਣੇ ਬਰਦੀਸ਼ ਚੱਗੜ ਦੀ ਆਪਣੀ ਗਵਾਹੀ ਦੇ ਵੀ ਖਿਲਾਫ਼ ਹਨ।

ਐਂਗਸ ਦਾ ਕਹਿਣਾ ਹੈ ਕਿ ਉਹ ਨਹੀਂ ਸਮਝ ਪਾ ਰਹੇ ਕਿ ਚੱਗੜ ਕਿਸ ਤਰ੍ਹਾਂ ਕੈਬੀਨੇਟ ਵਿਚ ਆਪਣਾ ਕੰਮ ਜਾਰੀ ਰੱਖ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਗ੍ਰਾਂਟ ਪ੍ਰੋਗਰਾਮ ਲਈ ਅਲੱਗ ਰੱਖਿਆ ਗਿਆ ਪੈਸਾ, ਵਿਦਿਆਰਥੀ ਕਰਜ਼ਿਆਂ ਨੂੰ ਅਦਾ ਕਰਨ ਵਿਚ ਸਹਾਇਤਾ ਲਈ ਵਰਤਣਾ ਚਾਹੀਦਾ ਹੈ।

ਉਨ੍ਹਾਂ ਦੁਆਰਾ ਲਿਬਰਲਜ਼ ਵੱਲੋਂ 23 ਸਿਤੰਬਰ ਨੂੰ ਆਪਣੀ ਥਰੋਨ ਸਪੀਚ ਦੇਣ ਦੇ ਮੌਕੇ ਉੱਤੇ ਐਨ.ਡੀ.ਪੀ ਦੁਆਰਾ ਸਮਰਥਨ ਦਿੱਤੇ ਜਾਣ ਨੂੰ ਲੈਕੇ ਵੀ ਸ਼ੰਕਾ ਜ਼ਾਹਿਰ ਕੀਤੀ ਗਈ ਹੈ।

ਐਂਗਸ ਦਾ ਕਹਿਣਾ ਹੈ ਕਿ ਪਾਰਟੀ ਲਿਬਰਲਜ਼ ਦੇ ਨਾਲ ਸਾਂਝੇ ਟੀਚਿਆਂ 'ਤੇ ਕੰਮ ਕਰਨ ਨੂੰ ਲੈਕੇ ਤਿਆਰ ਹੈ, ਪਰ ਦੇਖਣਾ ਹੋਵੇਗਾ ਕਿ ਲਿਬਰਲਜ਼ ਕਿੰਨ੍ਹਾ ਸਾਥ ਨਿਭਾਉਣਾ ਚਾਹੁੰਦੇ ਹਨ।


Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link