18.09C Vancouver
ADS

Apr 13, 2026 4:55 PM - Connect Newsroom - Ramandeep Kaur with files from The Canadian Press

ਐਨ.ਡੀ.ਪੀ. ਵਲੋਂ ਸਰਵੀਲੀਅੰਸ ਪ੍ਰਾਈਸਿੰਗ ਲਾਉਣ ਸੰਬੰਧੀ ਮਤਾ ਕੀਤਾ ਜਾਵੇਗਾ ਪੇਸ਼

Share On
ndp-to-table-motion-seeking-federal-ban-on-surveillance-pricing
NDP Leader Avi Lewis speaks on Parliament Hill in Ottawa during his first appearance as party leader.(Photo: The Canadian Press)

ਕੈਨੇਡਾ ਦੀ ਫੈਡਰਲ ਐਨ.ਡੀ.ਪੀ. ਵਲੋਂ ਬੁੱਧਵਾਰ ਨੂੰ ਸੰਸਦ ਵਿਚ ਇੱਕ ਅਹਿਮ ਮਤਾ ਪੇਸ਼ ਕੀਤਾ ਜਾਵੇਗਾ, ਜਿਸ ਵਿਚ AI surveillance pricing 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ। ਐਨ.ਡੀ.ਪੀ. ਦਾ ਕਹਿਣਾ ਹੈ ਕਿ ਕੰਪਨੀਆਂ ਗਾਹਕਾਂ ਦੇ ਨਿੱਜੀ ਡੇਟਾ ਦੀ ਵਰਤੋਂ ਕਰਕੇ ਕੀਮਤਾਂ ਵਧਾ ਰਹੀਆਂ ਹਨ, ਜੋ ਕਿ ਗ੍ਰਾਹਕਾਂ ਨਾਲ ਬੇਇਨਸਾਫੀ ਹੈ।

ਪਾਰਟੀ ਮੁਤਾਬਕ, ਕੰਪਨੀਆਂ ਗਾਹਕਾਂ ਦੀ ਸਰਚ ਹਿਸਟਰੀ, ਵੈੱਬਪੇਜ 'ਤੇ ਬਿਤਾਏ ਸਮੇਂ ਅਤੇ ਹੋਰ ਨਿੱਜੀ ਡੇਟਾ ਦੀ ਵਰਤੋਂ ਕਰਕੇ ਸਟੋਰਾਂ ਅਤੇ ਔਨਲਾਈਨ ਦੋਵਾਂ ਥਾਵਾਂ 'ਤੇ ਕੀਮਤਾਂ ਵਧਾ ਦਿੰਦੀਆਂ ਹਨ। ਫੈਡਰਲ ਐਨ.ਡੀ.ਪੀ. ਲੀਡਰ ਏਵੀ ਲੇਵਿਸ ਨੇ ਪਾਰਲੀਮੈਂਟ ਹਿੱਲ 'ਤੇ ਆਪਣੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਉਦਾਹਰਣ ਦੇ ਤੌਰ 'ਤੇ ਜੇ ਕੋਈ ਮਾਪਾ ਆਪਣੇ ਬਿਮਾਰ ਬੱਚੇ ਲਈ ਇੰਟਰਨੈੱਟ 'ਤੇ ਥਰਮਾਮੀਟਰ ਜਾਂ ਦਵਾਈ ਸਰਚ ਕਰਦਾ ਹੈ ਤਾਂ ਕੰਪਨੀਆਂ ਉਸ ਦੀ ਲੋੜ ਨੂੰ ਦੇਖਦੇ ਹੋਏ ਉਸ ਤੋਂ ਜ਼ਿਆਦਾ ਕੀਮਤ ਵਸੂਲ ਸਕਦੀਆਂ ਹਨ।

ਮੈਨੀਟੋਬਾ ਦੀ ਐਨ.ਡੀ.ਪੀ. ਸਰਕਾਰ ਨੇ ਪਿਛਲੇ ਮਹੀਨੇ ਸੂਬਾ ਪੱਧਰ 'ਤੇ ਅਜਿਹਾ ਕਾਨੂੰਨ ਪੇਸ਼ ਕੀਤਾ ਸੀ, ਲੇਵਿਸ ਦਾ ਕਹਿਣਾ ਹੈ ਕਿ ਇਸ ਨੂੰ ਫੈਡਰਲ ਪੱਧਰ 'ਤੇ ਲਾਗੂ ਕਰਨਾ ਜ਼ਰੂਰੀ ਹੈ ਕਿਉਂਕਿ ਔਟਵਾ ਕੋਲ ਅਜਿਹੀਆਂ ਸ਼ਕਤੀਆਂ ਹਨ ਜੋ ਸੂਬਿਆਂ ਕੋਲ ਨਹੀਂ ਹਨ। ਇੱਕ ਤਾਜ਼ਾ ਸਰਵੇ ਅਨੁਸਾਰ, ਲਗਭਗ 52 ਫੀਸਦੀ ਕੈਨੇਡੀਅਨ ਵੀ ਕੰਪਨੀਆਂ ਦੀ ਇਸ ਅਭਿਆਸ 'ਤੇ ਪਾਬੰਦੀ ਲਗਾਉਣ ਦੇ ਪੱਖ ਵਿਚ ਹਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link