14.2C Vancouver
ADS

Jun 9, 2020 2:50 PM -

ਸੀ.ਈ.ਆਰ.ਬੀ. ਦੀ ਦੁਰਵਰਤੋਂ ਕਰਨ ਵਾਲੇ ਲੋਕਾਂ ਨੂੰ ਜੇਲ ਭੇਜਣ ਵਾਲੇ ਲਿਬਰਲ ਬਿੱਲ ਦਾ ਐਨ.ਡੀ.ਪੀ. ਸਮਰਥਨ ਨਹੀਂ ਕਰੇਗੀ : ਜਗਮੀਤ ਸਿੰਘ

Share On
ndp-wont-support-liberal-bill-that-would-jail-fine-cerb-fraudsters-jagmeet-singh
NDP leader Jagmeet Singh responds to question from the media during a news conference Wednesday June 3, 2020 in Ottawa. THE CANADIAN PRESS/Adrian Wyld

ਐਨ.ਡੀ.ਪੀ. ਲੀਡਰ ਜਗਮੀਤ ਸਿੰਘ ਮੁਤਾਬਕ ਕੈਨੇਡਾ ਐਮਰਜੈਂਸੀ ਰਿਸਪਾਂਸ ਬੈਨੇਫਿਟ ਦੀ ਦੁਰਵਰਤੋਂ ਕਰਨ ਵਾਲੇ ਲੋਕਾਂ ਨੂੰ ਲਿਬਰਲ ਸਰਕਾਰ ਦਾ ਜੁਰਮਾਨਾ ਅਤੇ ਜੇਲ੍ਹ ਕਰਨ ਦਾ ਪ੍ਰਸਤਾਵ ਦਿੰਦਾ ਬਿੱਲ ਗੈਰ ਜ਼ਿੰਮੇਵਾਰ ਅਤੇ ਗਲਤ ਹੈ।

ਸਿੰਘ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਲੋਕਾਂ ਨੂੰ ਹੀ ਨੁਕਸਾਨ ਪਹੁੰਚੇਗਾ ਜੋ ਕਿ ਕੋਵਿਡ-19 ਕਾਰਨ ਆਰਥਕ ਤੰਗੀਆਂ ਤੋਂ ਲੰਘ ਰਹੇ ਹਨ ਅਤੇ ਜਿਨ੍ਹਾਂ ਦੀ ਸੀ.ਈ.ਆਰ.ਬੀ. ਰਾਹੀਂ ਮਦਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਅਨੁਸਾਰ ਜਦ ਇਹ ਬਿੱਲ ਡਰਾਫਟ ਕੀਤਾ ਜਾ ਰਿਹਾ ਸੀ ਤਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸ਼ੁੱਕਰਵਾਰ ਨੂੰ ਪਾਰਲੀਮੈਂਟ ਹਿੱਲ ਵਿਖੇ ਨਸਲਵਾਦ ਖਿਲਾਫ ਹੋਏ ਮੁਜ਼ਾਹਰੇ ਵਿੱਚ ਸ਼ਮੂਲੀਅਤ ਕਰਨਾ ਗਲਤ ਸੀ।

ਸਿੰਘ ਮੁਤਾਬਕ ਐਨ.ਡੀ.ਪੀ. ਨੂੰ ਵੀਕੈਂਡ ਦੌਰਾਨ ਇਸ ਬਿੱਲ ਦਾ ਡਰਾਫਟ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀ ਪਾਰਟੀ ਹਾਊਸ ਆਫ ਕਾਮਨਜ਼ ਵਿੱਚ ਇਸ ਨੂੰ ਆਪਣਾ ਸਮਰਥਨ ਨਹੀਂ ਦੇਵੇਗੀ।

ਸਿੰਘ ਦਾ ਕਹਿਣਾ ਹੈ ਕਿ ਇਨ੍ਹਾਂ ਜੁਰਮਾਨਿਆਂ ਦਾ ਸਭ ਤੋਂ ਵੱਧ ਅਸਰ ਗ਼ਰੀਬ ਲੋਕਾਂ ਉੱਤੇ ਪਵੇਗਾ ਅਤੇ ਮਹਾਂਮਾਰੀ ਦੌਰਾਨ ਲੋਕਾਂ ਨੂੰ ਜੁਰਮਾਨੇ ਕਰਨ ਅਤੇ ਜੇਲ੍ਹ ਭੇਜਣ ਦੀ ਬਜਾਏ ਜਿਹੜੇ ਲੋਕਾਂ ਨੇ ਟੈਕਸਾਂ ਦਾ ਭੁਗਤਾਨ ਨਹੀਂ ਕੀਤਾ ਉਨ੍ਹਾਂ ਲਈ ਟੈਕਸ ਸਿਸਟਮ ਦੀ ਵਰਤੋਂ ਕਰਨੀ ਚਾਹੀਦੀ ਹੈ।

ਨਵੇਂ ਫੈਡਰਲ ਅੰਕੜਿਆਂ ਮੁਤਾਬਕ 8.37 ਮਿਲੀਅਨ ਲੋਕਾਂ ਨੇ ਸੀ.ਈ.ਆਰ.ਬੀ. ਲਈ ਅਰਜ਼ੀਆਂ ਭੇਜੀਆਂ ਅਤੇ 2 ਜੂਨ ਤੱਕ $43.18 ਬਿਲੀਅਨ ਮੁਹੱਈਆ ਕਰਵਾਏ ਜਾ ਚੁੱਕੇ ਸਨ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link