15.47C Vancouver
ADS

Jan 23, 2026 6:15 PM - Connect Newsroom - Ramandeep Kaur with files from The Canadian Press

ਕੈਨੇਡਾ ਸਰਕਾਰ ਵੱਲੋਂ ਇੱਕ ਹਫ਼ਤੇ ਦੌਰਾਨ 10,000 ਫੈਡਰਲ ਸਰਕਾਰੀ ਮੁਲਾਜ਼ਮਾਂ ਨੂੰ ਜਾਰੀ ਕੀਤੇ ਗਏ ਨੋਟਿਸ

Share On
nearly-10-000-federal-public-servants-warned-of-possible-job-cuts-unions-say
The Public Service Alliance of Canada says more than 5,000 of its members received workforce adjustment notices over the past week. (Photo: The Canadian Press)

ਕੈਨੇਡਾ ਸਰਕਾਰ ਵੱਲੋਂ ਖਰਚਿਆਂ ਵਿਚ ਕਟੌਤੀ ਕਰਨ ਦੀ ਮੁਹਿੰਮ ਤਹਿਤ ਪਿਛਲੇ ਇੱਕ ਹਫ਼ਤੇ ਦੌਰਾਨ ਲਗਭਗ 10,000 ਫੈਡਰਲ ਸਰਕਾਰੀ ਮੁਲਾਜ਼ਮਾਂ ਨੂੰ ਵਰਕਫੋਰਸ ਐਡਜਸਟਮੈਂਟ ਨੋਟਿਸ ਜਾਰੀ ਹੋਏ ਹਨ, ਜਿਸ ਵਿਚ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਉਨ੍ਹਾਂ ਦੀਆਂ ਨੌਕਰੀਆਂ ਖ਼ਤਮ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਵਿਚ ਗਲੋਬਲ ਅਫੇਅਰਜ਼ ਕੈਨੇਡਾ ਅਤੇ ਹੈਲਥ ਕੈਨੇਡਾ ਦੇ ਮੁਲਾਜ਼ਮ ਵੀ ਸ਼ਾਮਲ ਹਨ।

ਇਹ ਕਦਮ ਅਗਲੇ 4 ਸਾਲਾਂ ਵਿਚ ਸਰਕਾਰੀ ਜੌਬਸ ਵਿਚੋਂ 28,000 ਅਸਾਮੀਆਂ ਘਟਾਉਣ ਦੇ ਫੈਸਲੇ ਦਾ ਹਿੱਸਾ ਹੈ। ਘੱਟੋ-ਘੱਟ 12 ਵਿਭਾਗਾਂ ਨੇ ਆਪਣੇ ਕਰਮਚਾਰੀਆਂ ਨੂੰ ਇਸ ਕਟੌਤੀ ਬਾਰੇ ਜਾਣੂ ਕਰਵਾਇਆ ਹੈ। ਪਬਲਿਕ ਸਰਵਿਸ ਅਲਾਇੰਸ ਔਫ ਕੈਨੇਡਾ ਮੁਤਾਬਕ, ਇਸ ਹਫ਼ਤੇ ਉਸ ਦੇ 5,000 ਤੋਂ ਵੱਧ ਮੈਂਬਰਾਂ ਨੂੰ ਨੋਟਿਸ ਮਿਲੇ ਹਨ, ਇਨ੍ਹਾਂ ਵਿਚ ਗਲੋਬਲ ਅਫੇਅਰਜ਼ ਕੈਨੇਡਾ, ਟਰਾਂਸਪੋਰਟ ਕੈਨੇਡਾ, ਇਨੋਵੇਸ਼ਨ, ਸਾਇੰਸ ਐਂਡ ਇਕਨਾਮਿਕ ਡਿਵੈਲਪਮੈਂਟ ਕੈਨੇਡਾ ਅਤੇ ਹੈਲਥ ਕੈਨੇਡਾ ਵਿਚ ਕੰਮ ਕਰਨ ਵਾਲੇ ਕਰਮਚਾਰੀ ਸ਼ਾਮਲ ਹਨ।

ਹਾਲਾਂਕਿ, ਅਜੇ ਇਹ ਸਪੱਸ਼ਟ ਨਹੀਂ ਹੈ ਕਿ ਨੋਟਿਸ ਪ੍ਰਾਪਤ ਕਰਨ ਵਾਲੇ ਕਿੰਨੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ। ਪ੍ਰੋਫੈਸ਼ਨਲ ਇੰਸਟੀਚਿਊਟ ਔਫ ਦਿ ਪਬਲਿਕ ਸਰਵਿਸ ਔਫ ਕੈਨੇਡਾ ਦੇ 2,700 ਤੋਂ ਵੱਧ ਮੈਂਬਰਾਂ ਨੂੰ ਉਹਨਾਂ ਦੀ ਨੌਕਰੀ ਖ਼ਤਰੇ ਵਿਚ ਹੋਣ ਦੇ ਨੋਟਿਸ ਮਿਲੇ ਹਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link