17.87C Vancouver
ADS

Jul 13, 2026 5:17 PM - Connect Newsroom - Ramandeep Kaur

ਨਿਊ ਵੈਸਟਮਿੰਸਟਰ 'ਚ ਇੱਕ ਅਪਾਰਟਮੈਂਟ ਵਿਚ ਅੱਗ ਲੱਗਣ ਕਾਰਨ 150 ਲੋਕ ਹੋਏ ਪ੍ਰਭਾਵਿਤ

Share On
nearly-150-residents-displaced-after-apartment-fire-in-new-westminster
Firefighters work at the scene of a fire at Pinecrest Manor in New Westminster after the blaze displaced nearly 150 residents. (Photo: X City of New Westminster)

ਨਿਊ ਵੈਸਟਮਿੰਸਟਰ ਵਿਚ ਇੱਕ ਅਪਾਰਟਮੈਂਟ ਬਿਲਡਿੰਗ ਵਿਚ ਸ਼ੁੱਕਰਵਾਰ ਨੂੰ ਲੱਗੀ ਅੱਗ ਕਾਰਨ ਲਗਭਗ 150 ਲੋਕ ਪ੍ਰਭਾਵਿਤ ਹੋਏ। ਫਾਇਰ ਐਂਡ ਰੈਸਕਿਊ ਸਰਵਿਸ ਨੂੰ ਇਸ 'ਤੇ ਪੂਰੀ ਤਰ੍ਹਾਂ ਕਾਬੂ ਪਾਉਣ ਅਤੇ ਬਾਕੀ ਬਚੇ ਹੌਟ ਸਪਾਟ ਨੂੰ ਸ਼ਾਂਤ ਕਰਨ ਲਈ ਵੀਕੈਂਡ ਤੱਕ ਲਗਾਤਾਰ ਮੁਸ਼ੱਕਤ ਕਰਨੀ ਪਈ।ਅਧਿਕਾਰੀਆਂ ਮੁਤਾਬਕ, 905 4th ਐਵੇਨਿਊ ਵਿਖੇ ਸਥਿਤ ਪਾਈਨਕ੍ਰੇਸਟ Manor ਨਾਮ ਦੇ ਅਪਾਰਟਮੈਂਟ ਵਿਚ ਦੁਪਹਿਰ ਕਰੀਬ 1:30 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ।

ਫਾਇਰਫਾਈਟਰਜ਼ ਨੇ ਪੌੜੀਆਂ ਦੀ ਮਦਦ ਨਾਲ ਕਈ ਲੋਕਾਂ ਨੂੰ ਬਾਲਕੋਨੀ ਰਾਹੀਂ ਰੈਸਕਿਓ ਕੀਤਾ। ਇਮਾਰਤ ਵਿਚ ਅੱਗ ਕਾਰਨ ਮੁੱਖ ਦਰਵਾਜ਼ੇ ਦੇ ਉੱਪਰਲੀ ਛੱਤ ਪੂਰੀ ਤਰ੍ਹਾਂ ਸੜ ਗਈ ਅਤੇ ਕੁਝ ਹਿੱਸਾ ਡਿੱਗ ਗਿਆ। ਮੇਅਰ ਪੈਟ੍ਰਿਕ ਜੌਹਨਸਟੋਨ ਨੇ ਦੱਸਿਆ ਕਿ ਬੇਘਰ ਹੋਏ ਲੋਕਾਂ ਵਿਚ ਨਾਲ ਲੱਗਦੀ ਉਸ ਇਮਾਰਤ ਦੇ ਲੋਕ ਵੀ ਸ਼ਾਮਲ ਸਨ, ਜਿਸ ਨੂੰ ਅੱਗ ਬੁਝਾਉਣ ਦੌਰਾਨ ਪਾਣੀ ਕਾਰਨ ਨੁਕਸਾਨ ਪਹੁੰਚਿਆ।

ਨਿਊ ਵੈਸਟਮਿੰਸਟਰ ਦੇ ਚੀਫ਼ ਏਰਿਨ ਵਿਲੀਅਮਜ਼ ਨੇ ਦੱਸਿਆ ਕਿ ਬਰਨਬੀ ਦੇ ਫਾਇਰਫਾਈਟਰਜ਼ ਨੇ ਸ਼ਨੀਵਾਰ ਸਵੇਰ ਤੱਕ ਅੱਗ ਪੂਰੀ ਤਰ੍ਹਾਂ ਬੁਝਾਉਣ ਵਿਚ ਮਦਦ ਕੀਤੀ। ਉਹਨਾਂ ਮੁਤਾਬਕ, ਇਮਾਰਤ ਦੇ ਅੰਦਰੂਨੀ ਹਿੱਸਿਆਂ ਵਿਚ ਕੁਝ ਅਜਿਹੇ ਹੌਟ ਸਪਾਟ ਸਨ ਜਿੱਥੋਂ ਤੱਕ ਪਹੁੰਚਣਾ ਮੁਸ਼ਕਲ ਸੀ, ਇਸ ਲਈ ਮਲਬਾ ਹਟਾਉਣ ਲਈ excavator ਦੀ ਵੀ ਮਦਦ ਲਈ ਗਈ। ਉਥੇ ਹੀ, ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਅਜੇ ਜਾਰੀ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link