10.87C Vancouver
ADS

Apr 8, 2021 1:24 AM -

ਬੀ.ਸੀ. 'ਚ ਕਰੀਬ 20% ਐਲੀਜੀਬਲ ਲੋਕਾਂ ਨੂੰ ਹਾਸਿਲ ਹੋ ਚੁੱਕੀ ਵੈਕਸੀਨ; ਕੋਵਿਡ-19 ਮਾਮਲਿਆਂ ਦੀ ਰਫ਼ਤਾਰ 'ਚ ਨਹੀਂ ਆ ਰਹੀ ਕਮੀ

Share On
nearly-20-per-cent-of-eligible-b-c-residents-have-received-covid-19-vaccine
Dr. Bonnie Henry gives her daily media briefing regarding COVID-19 for the province of British Columbia in Victoria, B.C. (Photo - B.C. Government)

ਬੀ.ਸੀ. 'ਚ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਵੈਕਸੀਨ ਹਾਸਿਲ ਕਰਨ ਲਈ ਐਲੀਜੀਬਲ ਲੋਕਾਂ 'ਚ ਕਰੀਬ 20% ਨੂੰ ਵੈਕਸੀਨ ਹਾਸਿਲ ਹੋ ਚੁੱਕੀ ਹੈ।

ਬੀ.ਸੀ. 'ਚ ਹੁਣ ਤਕ ਕੋਵਿਡ-19 ਵੈਕਸੀਨ ਦੀਆਂ 9,46,096 ਖੁਰਾਕਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।

ਡਾ. ਬੌਨੀ ਹੈਨਰੀ ਨੇ ਦੱਸਿਆ ਕਿ ਹੁਣ ਤੱਕ ਪ੍ਰਦਾਨ ਕੀਤੀਆਂ ਗਈਆਂ ਖੁਰਾਕਾਂ 'ਚ 87,504 ਲੋਕ ਅਜਿਹੇ ਹਨ ਜਿੰਨਾ ਨੂੰ ਵੈਕਸੀਨ ਦੀ ਦੂਜੀ ਖੁਰਾਕ ਵੀ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਬੁੱਧਵਾਰ ਤਕ ਦੇ ਅੰਕੜਿਆਂ ਅਨੁਸਾਰ ਬੀ.ਸੀ. ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦਾ ਕਹਿਣਾ ਹੈ ਕਿ ਹੁਣ ਤੱਕ ਸੂਬੇ 'ਚ ਕੁੱਲ 13,83,830 ਵੈਕਸੀਨ ਖੁਰਾਕਾਂ ਡਿਲਿਵਰ ਹੋ ਚੁੱਕੀਆਂ ਹਨ।

ਅੱਜ 997 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਵਿਡ-19 ਦੇ 997 ਮਾਮਲੇ ਰਿਪੋਰਟ ਹੋਏ ਹਨ।

ਦੁੱਖ ਦੀ ਗੱਲ ਸੀ ਕਿ 2 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 1,06,985 ਤਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,489 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 8,728 ਤਕ ਪਹੁੰਚ ਗਏ ਹਨ।

ਕੁੱਲ 303 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 105 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਸੂਬੇ 'ਚ ਵਾਇਰਸ ਦੇ ਨਵੇਂ ਵੇਰੀਐਂਟਸ ਦੇ ਮਾਮਲਿਆਂ ਦੀ ਨਹੀਂ ਦਿੱਤੀ ਗਈ ਜਾਣਕਾਰੀ

ਬੀ.ਸੀ. 'ਚ ਕੋਵਿਡ-19 ਦੇ ਨਵੇਂ ਵੇਰੀਐਂਟਸ ਦੇ ਮਾਮਲਿਆਂ ਨੂੰ ਅੱਜ ਰਿਪੋਰਟ ਨਹੀਂ ਕੀਤਾ ਗਿਆ ਹੈ।

ਕੱਲ ਤਕ ਦੇ ਅੰਕੜਿਆਂ ਅਨੁਸਾਰ ਸੂਬੇ 'ਚ ਨਵੇਂ ਵਾਇਰਸ ਵੇਰੀਐਂਟਸ ਦੇ ਕੁੱਲ 3,766 ਮਾਮਲੇ ਰਿਪੋਰਟ ਹੋ ਚੁੱਕੇ ਹਨ।

ਇਸ 'ਚ 2,838 ਮਾਮਲੇ ਯੂ.ਕੇ. ਵੇਰੀਐਂਟ ਦੇ ਹਨ, ਜਦਕਿ 51 ਮਾਮਲੇ ਦੱਖਣੀ ਅਫਰੀਕਾ ਵੇਰੀਐਂਟ ਨਾਲ ਸੰਬੰਧਤ ਹਨ।

ਇਸ ਤੋਂ ਇਲਾਵਾ 877 ਮਾਮਲੇ ਬ੍ਰਾਜ਼ੀਲ ਵੇਰੀਐਂਟ ਦੇ ਦੱਸੇ ਗਏ ਹਨ।

ਇਸ 'ਚ 266 ਮਾਮਲੇ ਐਕਟਿਵ ਦੱਸੇ ਗਏ ਹਨ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link