12.08C Vancouver
ADS

Mar 31, 2026 2:10 PM - Connect Newsroom - Ramandeep Kaur

ਨਾਹੀਦ ਨੈਨਸ਼ੀ ਨੇ ਫੈਡਰਲ ਐਨ.ਡੀ.ਪੀ. ਦੇ ਨਵੇਂ ਚੁਣੇ ਗਏ ਲੀਡਰ ਤੋਂ ਬਣਾਈ ਦੂਰੀ

Share On
nenshi-distances-alberta-ndp-from-new-federal-leader-avi-lewis-over-energy-policy-differences
Alberta NDP Leader Naheed Nenshi speaks at the legislature in Edmonton as questions arise about differences with newly elected federal NDP Leader Avi Lewis. (Photo: X Naheed Nenshi)

ਐਲਬਰਟਾ ਦੀ ਐਨ.ਡੀ.ਪੀ. ਨੇਤਾ ਨਾਹੀਦ ਨੈਨਸ਼ੀ ਨੇ ਫੈਡਰਲ ਐਨ.ਡੀ.ਪੀ. ਦੇ ਨਵੇਂ ਚੁਣੇ ਗਏ ਲੀਡਰ ਐਵੀ ਲੇਵਿਸ ਤੋਂ ਦੂਰੀ ਬਣਾ ਲਈ ਹੈ। ਇਸ ਦਾ ਮੁੱਖ ਕਾਰਨ ਐਨਰਜੀ ਸੈਕਟਰ ਨੂੰ ਲੈ ਕੇ ਦੋਵਾਂ ਨੇਤਾਵਾਂ ਦੇ ਵੱਖੋ-ਵੱਖਰੇ ਵਿਚਾਰ ਹਨ।ਐਵੀ ਲੇਵਿਸ ਨੇ ਨਵੇਂ ਪਾਈਪਲਾਈਨ ਪ੍ਰੋਜੈਕਟਾਂ ਅਤੇ ਕੁਦਰਤੀ ਗੈਸ ਪ੍ਰੋਜੈਕਟਾਂ ਨੂੰ ਰੋਕਣ ਦਾ ਵਾਅਦਾ ਕੀਤਾ ਹੈ। ਉਹ ਤੇਜ਼ੀ ਨਾਲ ਸਾਫ਼ ਊਰਜਾ ਵੱਲ ਵਧਣਾ ਚਾਹੁੰਦੇ ਹਨ।

ਨੈਨਸ਼ੀ ਨੇ ਕਿਹਾ ਕਿ ਲੇਵਿਸ ਦੇ ਵਿਚਾਰ ਐਲਬਰਟਾ ਦੇ ਹਿੱਤ ਵਿੱਚ ਨਹੀਂ ਹਨ ਅਤੇ ਉਨ੍ਹਾਂ ਨੇ ਵੀ ਪਹਿਲਾਂ ਐਲਬਰਟਾ ਐਨ.ਡੀ.ਪੀ. ਸਰਕਾਰ ਦੀ ਹਾਰ 'ਤੇ ਖੁਸ਼ੀ ਜਤਾਈ ਸੀ। ਐਲਬਰਟਾ ਐਨ.ਡੀ.ਪੀ. ਤੇਲ ਅਤੇ ਗੈਸ ਉਤਪਾਦਨ ਨੂੰ ਵਧਾਉਣ ਅਤੇ ਟ੍ਰਾਂਸ ਮਾਊਂਟੇਨ ਪਾਈਪਲਾਈਨ ਦੀ ਵਰਤੋਂ ਦੇ ਪੱਖ ਵਿੱਚ ਹੈ। ਦੱਸ ਦੇਈਏ ਕਿ ਲੇਵਿਸ 56 ਫੀਸਦੀ ਵੋਟਾਂ ਲੈ ਕੇ ਜੇਤੂ ਰਹੇ।ਐਡਮਿੰਟਨ ਦੀ ਐਮ.ਪੀ.ਹੀਥਰ ਮੈਕਫਰਸਨ ਜੋ ਕਿ ਮੁੱਖ ਦਾਅਵੇਦਾਰ ਮੰਨੀ ਜਾ ਰਹੀ ਸੀ, 29 ਫੀਸਦੀ ਵੋਟਾਂ ਨਾਲ ਦੂਜੇ ਨੰਬਰ 'ਤੇ ਰਹੀ।

ਪ੍ਰੀਮੀਅਰ ਡੈਨੀਅਲ ਸਮਿਥ ਨੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਫੈਡਰਲ ਅਤੇ ਸੂਬਾਈ ਐਨ.ਡੀ.ਪੀ. ਇੱਕੋ ਸੰਵਿਧਾਨ ਨਾਲ ਜੁੜੀਆਂ ਹੋਈਆਂ ਹਨ, ਇਸ ਲਈ ਉਹ ਇੱਕ-ਦੂਜੇ ਤੋਂ ਵੱਖ ਨਹੀਂ ਹੋ ਸਕਦੀਆਂ। ਸਸਕੈਚਵਨ ਐਨ.ਡੀ.ਪੀ. ਨੇਤਾ ਨੇ ਵੀ ਲੇਵਿਸ ਤੋਂ ਦੂਰੀ ਬਣਾ ਲਈ ਹੈ ਕਿਉਂਕਿ ਉਨ੍ਹਾਂ ਦੀਆਂ ਨੀਤੀਆਂ ਸੂਬੇ ਦੇ ਕੁਦਰਤੀ ਸਰੋਤਾਂ ਦੇ ਖੇਤਰ ਵਿੱਚ ਲੱਗੇ 40,000 ਕਰਮਚਾਰੀਆਂ ਦੇ ਰੁਜ਼ਗਾਰ ਅਤੇ $13.6 ਬਿਲੀਅਨ ਦੀ ਸਾਲਾਨਾ ਆਰਥਿਕ ਗਤੀਵਿਧੀ ਲਈ ਖ਼ਤਰਾ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link