15.58C Vancouver
ADS

Jul 24, 2026 2:18 PM - Connect Newsroom - Jasmine Singh

ਐਲਬਰਟਾ ਵੱਖਵਾਦ ਰੈਫਰੈਂਡਮ ਦੇ ਪ੍ਰਚਾਰ 'ਤੇ 365,000 ਡਾਲਰ ਦਾ ਖਰਚਾ : ਨਾਹੀਦ ਨੈਨਸ਼ੀ

Share On
nenshi-says-alberta-referendum-promotion-has-cost-taxpayers-at-least-365-000
Alberta NDP Leader Naheed Nenshi speaks during a news conference in Edmonton as he comments on government spending related to the province's planned separation referendum. (Photo: X Naheed Nenshi)

ਐਲਬਰਟਾ ਦੀ ਮੁੱਖ ਵਿਰੋਧੀ ਧਿਰ ਅਨੁਸਾਰ ਸੂਬੇ ਵਿੱਚ ਹੋਣ ਵਾਲੇ ਵੱਖਵਾਦੀ ਸਬੰਧੀ ਰੈਫਰੈਂਡਮ ਦੇ ਪ੍ਰਚਾਰ ਅਤੇ ਲੋਕਾਂ ਤੱਕ ਜਾਣਕਾਰੀ ਪਹੁੰਚਾਉਣ ਲਈ ਟੈਕਸਦਾਤਿਆਂ ਦੇ ਘੱਟੋ-ਘੱਟ $365,000 ਡਾਲਰ ਖਰਚ ਕੀਤੇ ਜਾ ਰਹੇ ਹਨ।ਐਨਡੀਪੀ ਆਗੂ ਨਾਹੀਦ ਨੈਨਸ਼ੀ ਨੇ ਫ੍ਰੀਡਮ ਆਫ ਇਨਫਾਰਮੇਸ਼ਨ ਬੇਨਤੀ ਰਾਹੀਂ ਪ੍ਰਾਪਤ ਹੋਏ ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦਿਆਂ ਇਹ ਖੁਲਾਸਾ ਕੀਤਾ ਹੈ।

ਨੈਨਸ਼ੀ ਨੇ ਦੱਸਿਆ ਕਿ ਸਰਕਾਰੀ ਇਕਰਾਰਨਾਮਿਆਂ ਤੋਂ ਪਤਾ ਲੱਗਦਾ ਹੈ ਕਿ ਟੈਲੀਵਿਜ਼ਨ ਸੰਬੋਧਨ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪ੍ਰਚਾਰ ਵੀਡੀਓਜ਼ ਲਈ ਲਗਭਗ $365,000 ਦੀ ਫੀਸ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਜੇਕਰ ਐਲਬਰਟਨਜ਼ ਕੋਲੋਂ ਇਸ ਰੈਫਰੈਂਡਮ ਦਾ ਖਰਚਾ ਲਿਆ ਜਾ ਰਿਹਾ ਹੈ, ਤਾਂ ਸਰਕਾਰ ਨੂੰ ਇਸ ਨਾਲ ਸਬੰਧਤ ਸਾਰੇ ਖਰਚਿਆਂ ਦਾ ਪੂਰਾ ਹਿਸਾਬ-ਕਿਤਾਬ ਜਨਤਾ ਦੇ ਸਾਹਮਣੇ ਰੱਖਣਾ ਚਾਹੀਦਾ ਹੈ।

ਪ੍ਰੀਮੀਅਰ ਡੈਨੀਅਲ ਸਮਿਥ ਨੇ 19 ਅਕਤੂਬਰ ਨੂੰ ਹੋਣ ਵਾਲੇ ਰੈਫਰੈਂਡਮ ਵਿੱਚ 10 ਸਵਾਲ ਸ਼ਾਮਲ ਕੀਤੇ ਹਨ, ਜਿਨ੍ਹਾਂ ਵਿੱਚ ਇਹ ਵੀ ਸ਼ਾਮਲ ਹੈ ਕਿ ਕੀ ਐਲਬਰਟਾ ਨੂੰ ਕੈਨੇਡਾ ਵਿੱਚ ਰਹਿਣਾ ਚਾਹੀਦਾ ਹੈ। 2023 ਦੀਆਂ ਆਮ ਚੋਣਾਂ ਦਾ ਕੁੱਲ ਖਰਚਾ $37 ਮਿਲੀਅਨ ਆਇਆ ਸੀ।ਇਸ ਚੋਣ ਨੂੰ ਨੇਪਰੇ ਚਾੜ੍ਹਨ ਲਈ ਲਗਭਗ 60,000 ਕਰਮਚਾਰੀਆਂ ਦੀ ਲੋੜ ਹੈ ਜੋ ਕਿ 2023 ਦੀਆਂ ਆਮ ਚੋਣਾਂ ਨਾਲੋਂ ਚਾਰ ਗੁਣਾ ਤੋਂ ਵੀ ਵੱਧ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link