13.54C Vancouver
ADS

Nov 22, 2024 5:14 PM - The Canadian Press

ਬੀ.ਸੀ ਦੇ ਸਾਊਥ ਕੋਸਟ ਅਤੇ ਵੈਨਕੂਵਰ ਆਈਲੈਂਡ ਵਿਚ ਇਕ ਹੋਰ ਤੂਫਾਨ ਦੇ ਰਿਹੈ ਦਸਤਕ

Share On
new-b-c-storm-brings-100-km-h-winds-with-some-vancouver-island-homes-still-in-dark
The latest in a series of fall storms has brought gusts up to 100 km/h but Environment Canada says it isn't as strong as the bomb cyclone that knocked out power to more than 300,000 properties this week.(Photo: The Canadian Press)

ਬੀ.ਸੀ ਦੇ ਸਾਊਥ ਕੋਸਟ ਅਤੇ ਵੈਨਕੂਵਰ ਆਈਲੈਂਡ ਵਿਚ ਸ਼ੁੱਕਰਵਾਰ ਨੂੰ ਇੱਕ ਹੋਰ ਤੂਫਾਨ ਦਸਤਕ ਦੇ ਰਿਹਾ ਹੈ। ਐਨਵਾਇਰਮੈਂਟ ਕੈਨੇਡਾ ਨੇ ਕਿਹਾ ਕਿ ਦਿਨ ਭਰ ਹਵਾਵਾਂ ਦੀ ਗਤੀ ਤੇਜ਼ ਰਹੇਗੀ ਅਤੇ ਰਾਤ ਸਮੇਂ ਇਸ ਦੇ ਹੌਲੀ ਹੋਣ ਦੀ ਉਮੀਦ ਹੈ। ਮੌਸਮ ਏਜੰਸੀ ਮੁਤਾਬਕ, ਹਵਾਵਾਂ 110 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਹਨ, ਜਿਸ ਨਾਲ ਬਿਜਲੀ ਸਪਲਾਈ ਅਤੇ ਆਵਾਜਾਈ ਵਿਚ ਰੁਕਾਵਟ ਪੈਦਾ ਹੋ ਸਕਦੀ ਹੈ।

ਹਾਲਾਂਕਿ, ਏਜੰਸੀ ਨੇ ਕਿਹਾ ਕਿ ਸ਼ੁੱਕਰਵਾਰ ਦਾ ਤੂਫਾਨ ਓਨਾ ਭਾਰੀ ਨਹੀਂ ਹੋਵੇਗਾ ਜਿੰਨਾਂ ਕਿ ਮੰਗਲਵਾਰ ਅਤੇ ਬੁੱਧਵਾਰ ਤੱਕ ਚੱਲੇ ਤੂਫਾਨ ਨੇ ਦਰਖ਼ਤਾਂ ਅਤੇ ਬਿਜਲੀਆਂ ਦੀਆਂ ਤਾਰਾਂ ਨੂੰ ਡੇਗ ਦਿੱਤਾ ਸੀ ਅਤੇ ਇਸ ਕਾਰਨ 300,000 ਘਰਾਂ ਦੀ ਬਿਜਲੀ ਠੱਪ ਹੋ ਗਈ ਸੀ।

ਓਧਰ, ਬੀ. ਸੀ. ਹਾਈਡਰੋ ਦਾ ਕਹਿਣਾ ਹੈ ਕਿ ਪਿਛਲੇ ਤੂਫਾਨ ਕਾਰਨ ਵੈਨਕੂਵਰ ਆਈਲੈਂਡ ਵਿਚ ਲਗਭਗ 10,000 ਗਾਹਕ ਅਜੇ ਵੀ ਬਿਜਲੀ ਤੋਂ ਬਿਨਾਂ ਹਨ। ਇਸ ਵਿਚਕਾਰ ਬੀ.ਸੀ.ਦੇ ਹੋਰ ਹਿੱਸਿਆਂ ਲਈ ਬਰਫਬਾਰੀ ਦੀ ਚਿਤਾਵਨੀ ਦਿੱਤੀ ਗਈ ਹੈ,ਜਿਨ੍ਹਾਂ ਵਿਚ ਚਿਲਕੋਟਿਨ, ਦੱਖਣੀ ਪੀਸ ਰਿਵਰ, ਹੋਪ ਤੋਂ ਮੈਰਿਟ ਤੱਕ ਕੋਕੀਹਾਲਾ ਹਾਈਵੇ ਅਤੇ ਪਾਲਸਨ ਸੰਮੇਲਨ ਤੋਂ ਕੂਟੇਨੇ ਪਾਸ ਤੱਕ ਹਾਈਵੇਅ 3 ਸ਼ਾਮਲ ਹਨ।

Latest news

premier-eby-addresses-wildfire-response-confirms-arrival-of-international-firefighting-crews
Punjabi

ਪ੍ਰੀਮੀਅਰ ਈਬੀ ਨੇ ਜੰਗਲੀ ਅੱਗ ਦੀ ਸਥਿਤੀ ਬਾਰੇ ਦਿੱਤੀ ਜਾਣਕਾਰੀ

ਪ੍ਰੀਮੀਅਰ ਡੇਵਿਡ ਈਬੀ ਨੇ ਸੂਬੇ ਵਿਚ ਜੰਗਲੀ ਅੱਗ ਦੇ ਚੱਲ ਰਹੇ ਸੰਕਟ ਦੌਰਾਨ ਆਪਣੀ ਜਨਤਕ ਗੈਰ-ਹਾਜ਼ਰੀ ਬਾਰੇ ਲਗਾਤਾਰ ਉੱਠ ਰਹੇ ਸਵਾਲਾਂ ਤੋਂ ਬਾਅਦ ਵੀਰਵਾਰ ਸ਼ਾਮ ਐਬਟਸਫੋਰਡ ਵਿਚ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਅਤੇ ਬੀ. ਸੀ. ਵਿਚ ਪਹੁੰਚੀ ਅੰਤਰਰਾਸ਼ਟਰੀ ਸਹਾਇਤਾ 'ਤੇ ਇੱਕ ਅਧਿਕਾਰਤ ਤੌਰ 'ਤੇ ਬਿਆਨ ਜਾਰੀ ਕੀਤਾ।
b-c-considers-cutting-development-charges-to-spur-housing-construction-in-high-growth-communities
Punjabi

ਬੀ.ਸੀ. ਸਰਕਾਰ ਕਰੇਗੀ ਨਵੇਂ ਘਰਾਂ ਦੀ ਉਸਾਰੀ ਲਈ Development Cost Charges ਵਿੱਚ ਕਟੌਤੀ

ਬੀ.ਸੀ. ਸਰਕਾਰ ਵਲੋਂ ਸੂਬੇ ਦੇ ਉੱਚ-ਵਿਕਾਸ ਵਾਲੇ ਖੇਤਰ ਵਿਚ ਨਵੇਂ ਘਰਾਂ ਦੀ ਉਸਾਰੀ ਨੂੰ ਬੂਸਟ ਦੇਣ ਲਈ development cost charges ਵਿਚ ਕਟੌਤੀ ਕਰਨ ਦਾ ਵਿਚਾਰ ਕੀਤਾ ਜਾ ਰਿਹਾ ਹੈ। ਹਾਊਸਿੰਗ ਮੰਤਰੀ ਕ੍ਰਿਸਟੀਨ ਬੋਇਲ ਨੇ ਇਸ ਸਬੰਧੀ ਫੈਡਰਲ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੋਣ ਦੀ ਪੁਸ਼ਟੀ ਕੀਤੀ ਹੈ, ਉਹਨਾਂ ਮੁਤਾਬਕ, ਇਸ ਕਦਮ ਦਾ ਮਕਸਦ ਆਬਾਦੀ ਦੇ ਹਿਸਾਬ ਨਾਲ ਤੇਜ਼ੀ ਨਾਲ ਵਧ ਰਹੇ ਸ਼ਹਿਰਾਂ ਵਿਚ multi-housing units ਲਈ ਫੀਸਾਂ ਵਿਚ 50 ਫੀਸਦੀ ਤੱਕ ਕਟੌਤੀ ਕਰਨਾ ਹੈ ਅਤੇ ਇਸ ਨਾਲ ਸ਼ਹਿਰਾਂ ਨੂੰ ਹੋਣ ਵਾਲੀ ਫੰਡਾਂ ਦੀ ਘਾਟ ਦੀ ਭਰਪਾਈ ਲਈ ਰਸਤੇ ਖੋਜੇ ਜਾ ਰਹੇ ਹਨ।
two-correctional-officers-and-inmate-die-during-transfer-from-edmonton-womens-prison-csc-says
Punjabi

ਐਡਮਿੰਟਨ ਮਹਿਲਾ ਜੇਲ੍ਹ ਤੋਂ ਕੈਦੀ ਦੇ ਤਬਾਦਲੇ ਦੌਰਾਨ ਦੋ ਅਧਿਕਾਰੀਆਂ ਅਤੇ ਇੱਕ ਕੈਦੀ ਦੀ ਮੌਤ: CSC

ਐਡਮਿੰਟਨ ਇੰਸਟੀਚਿਊਟ ਫਾਰ ਵੂਮੈਨ ਤੋਂ ਇੱਕ ਕੈਦੀ ਨੂੰ ਟ੍ਰਾਂਸਫਰ ਕਰਨ ਦੌਰਾਨ ਵਾਪਰੇ ਸੜਕ ਹਾਦਸੇ ਵਿੱਚ ਦੋ ਸੁਧਾਰਾਤਮਕ ਅਧਿਕਾਰੀ ਅਤੇ ਇੱਕ ਕੈਦੀ ਦੀ ਮੌਤ ਹੋ ਗਈ ।
cbsa-spent-nearly-1-million-on-private-jets-for-deportation-and-detainee-transfers-report-says
Punjabi

ਸੀਬੀਐੱਸਏ ਨੇ ਡਿਪੋਰਟੇਸ਼ਨ ਅਤੇ ਬੰਦੀ ਤਬਦੀਲੀਆਂ ਲਈ ਦੋ ਸਾਲਾਂ ਵਿੱਚ ਪ੍ਰਾਈਵੇਟ ਜੈੱਟਾਂ 'ਤੇ ਲਗਭਗ 10 ਲੱਖ ਡਾਲਰ ਖਰਚੇ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵੱਲੋਂ ਵਿਦੇਸ਼ੀ ਨਾਗਰਿਕਾਂ ਨੂੰ ਡਿਪੋਰਟ ਕਰਨ ਜਾਂ ਦੇਸ਼ ਦੇ ਅੰਦਰ ਹੀ detention facilities ਵਿਚ ਤਬਦੀਲ ਕਰਨ ਲਈ ਦੋ ਸਾਲਾਂ ਵਿਚ ਪ੍ਰਾਈਵੇਟ ਲਗਜ਼ਰੀ ਜੈਟ 'ਤੇ ਲਗਭਗ $1-ਮਿਲੀਅਨ ਖਰਚ ਕੀਤੇ ਜਾਣ ਦਾ ਖੁਲਾਸਾ ਹੋਇਆ ਹੈ। ਗਲੋਬ ਐਂਡ ਮੇਲ ਦੀ ਰਿਪੋਰਟ ਵਿਚ ਦੱਸਿਆ ਗਿਆ ਹੈ ਕਿ CBSA ਦੇ ਅੰਦਰੂਨੀ ਦਸਤਾਵੇਜ਼ ਤੋਂ ਪਤਾ ਲੱਗਾ ਹੈ ਕਿ ਜਨਵਰੀ 2022 ਵਿਚ ਏਜੰਸੀ ਨੇ ਤਿੰਨ ਵਿਅਕਤੀਆਂ ਨੂੰ ਡਿਪੋਰਟ ਕਰਨ ਲਈ Dassault Falcon 900EX ਨਾਮ ਦਾ ਇੱਕ ਫ੍ਰੈਂਚ ਪ੍ਰਾਈਵੇਟ ਜੈੱਟ ਕਿਰਾਏ 'ਤੇ ਲਿਆ, ਜਿਸ 'ਤੇ $438,000 ਦਾ ਖਰਚਾ ਆਇਆ। ਇਹ ਜੈੱਟ ਆਮ ਤੌਰ 'ਤੇ ਦੁਨੀਆ ਦੇ ਅਮੀਰ ਲੋਕਾਂ ਦੀ ਪਸੰਦ ਮੰਨਿਆ ਜਾਂਦਾ ਹੈ।
rcmp-seek-publics-help-after-suspected-series-of-fires-at-kelowna-park
Punjabi

ਕੈਲੋਨਾ ਦੇ ਗੋਫਰ ਕਰੀਕ ਲੀਨੀਅਰ ਪਾਰਕ 'ਚ ਲੜੀਵਾਰ ਸ਼ੱਕੀ ਅੱਗਾਂ ਦੀ ਜਾਂਚ ਜਾਰੀ, RCMP ਨੇ ਲੋਕਾਂ ਤੋਂ ਮੰਗੀ ਮਦਦ

ਕੈਲੋਨਾ ਵਿਚ ਗੋਫਰ ਕਰੀਕ ਲੀਨੀਅਰ ਪਾਰਕ ਵਿਚ ਲੜੀਵਾਰ ਅੱਗਾਂ ਲਗਾਉਣ ਦੀਆਂ ਸ਼ੱਕੀਆਂ ਘਟਨਾਵਾਂ ਹੋਈਆਂ ਹਨ, ਜਿਸ ਦੇ ਸਬੰਧ ਵਿਚ ਆਰ.ਸੀ.ਐਮ.ਪੀ. ਵਲੋਂ ਲੋਕਾਂ ਤੋਂ ਜਾਂਚ ਵਿਚ ਸਹਿਯੋਗ ਦੀ ਮੰਗ ਕੀਤੀ ਗਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸ਼ਾਮ ਲਗਭਗ 5:30 ਵਜੇ ਪਾਰਕ ਅੰਦਰ ਬਹੁਤ ਹੀ ਨੇੜੇ-ਨੇੜੇ ਕਈ ਛੋਟੀਆਂ ਅੱਗਾਂ ਲੱਗੀਆਂ ਹੋਈਆਂ ਮਿਲੀਆਂ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link