18.62C Vancouver
ADS

Feb 25, 2020 5:17 PM -

ਹੈਮਿਲਟਨ ਦੇ ਨਜ਼ਦੀਕ ਲਾਏ ਗਏ ਨਵੇਂ ਨਾਕੇ ਕਾਰਨ ਟਰਾਂਟੋ ਦੀਆਂ ਕਮਿਊਟਰ ਟਰੇਨਾਂ ਦੀਆਂ ਸੇਵਾਵਾਂ ਵਿੱਚ ਵਿਘਨ

Share On
new-blockade-suspends-commuter-rail-service-west-of-toronto
An Ontario Provincial Police officer talks on a radio after arrests were made at a rail blockade in Tyendinaga Mohawk Territory, near Belleville, Ont., on Monday Feb. 24, 2020, THE CANADIAN PRESS/Adrian Wyld

ਹੈਮਿਲਟਨ ਦੇ ਨਜ਼ਦੀਕ ਲਾਏ ਗਏ ਨਾਕੇ ਕਾਰਨ ਟਰਾਂਟੋ ਨੂੰ ਕਮਿਊਟਰ ਟਰੇਨਾਂ ਰਾਹੀਂ ਰੋਜ਼ਾਨਾ ਜਾਂਦੇ ਹਜ਼ਾਰਾਂ ਯਾਤਰੀਆਂ ਨੂੰ ਅੱਜ ਸਵੇਰ ਤੋਂ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੋਮਵਾਰ ਸ਼ਾਮ ਤੋਂ ਗੋ (GO) ਟਰੇਨ ਸਰਵਿਸ ਬੰਦ ਕਰਨੀ ਪਈ ਹੈ।

ਇਹ ਨਾਕਾ ਪਾਈਪਲਾਈਨ ਦਾ ਵਿਰੋਧ ਕਰਨ ਵਾਲੇ ਵੈਟ’ਸੁ’ਵੈਟ’ਇਨ ਸਟਰੌਂਗ: ਹੈਮਿਲਟਨ ਇਨ ਸੌਲੀਡੈਰਿਟੀ (Wet'suwet'en Strong: Hamilton in Solidarity) ਨਾਂ ਦੇ ਗਰੁੱਪ ਵਲੋਂ ਲਾਇਆ ਗਿਆ ਹੈ।

ਗਰੁੱਪ ਵਲੋਂ ਫੇਸਬੁੱਕ ਉੱਤੇ ਇਹ ਸੁਨੇਹਾ ਸਾਂਝਾ ਕੀਤਾ ਗਿਆ ਕਿ, “ਇਹ ਇੱਕ ਨਵਾਂ ਦਿਨ ਹੈ ਅਤੇ ਅਸੀਂ ਸੀ.ਐੱਨ.ਰੇਲ ਵੱਲੋਂ ਦਿੱਤੇ ਗਏ ਅਦਾਲਤੀ ਹੁਕਮ ਨੂੰ ਸਾੜ ਕੇ ਇਸ ਦੀ ਸ਼ੁਰੂਆਤ ਕਰ ਰਹੇ ਹਾਂ”।

ਸੋਮਵਾਰ ਨੂੰ ਓਨਟਾਰਿਓ ਵਿੱਚ ਬੈੱਲਵਿਲ ਦੇ ਨਜ਼ਦੀਕ, ਟੈਨਡਿਨਾਗਾ ਮੋਹਾਕ ਟੈਰੀਟੋਰੀ ਵਿੱਚ ਰੇਲ ਨਾਕੇ ਨੂੰ ਹਟਾਉਣ ਵਾਸਤੇ, ਪੁਲਿਸ ਵਲੋਂ ਦਰਜਨਾਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।

ਟੋਰਾਂਟੋ ਅਤੇ ਮਾਂਟਰੀਅਲ ਦੇ ਵਿੱਚਕਾਰ ਰੇਲ ਸੇਵਾਵਾਂ ਹਾਲੇ ਵੀ ਰੱਦ ਹਨ।

ਵੈਨਕੂਵਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਪੋਰਟ ਆਫ ਵੈਨਕੂਵਰ ਨੂੰ ਜਾਂਦੀ ਇੱਕ ਵੱਡੀ ਇੰਟਰਸੈਕਸ਼ਨ ਨੂੰ ਵੀ ਰੋਕਿਆ ਹੋਇਆ ਹੈ।


Latest news

dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
275-indians-still-missing-after-severe-floods-along-nepal-tibet-border
Punjabi

ਨੇਪਾਲ-ਤਿੱਬਤ ਸਰਹੱਦ ’ਤੇ ਹੜ੍ਹ: 275 ਭਾਰਤੀ ਨਾਗਰਿਕ ਲਾਪਤਾ, 166 ਸੁਰੱਖਿਅਤ ਬਚਾਏ

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਨੇਪਾਲ-ਤਿੱਬਤ ਸਰਹੱਦ 'ਤੇ ਆਏ ਭਿਆਨਕ ਹੜ੍ਹਾਂ ਤੋਂ ਬਾਅਦ 275 ਭਾਰਤੀ ਨਾਗਰਿਕ ਹਾਲੇ ਵੀ ਲਾਪਤਾ ਹਨ, ਜਦਕਿ 166 ਹੋਰਨਾਂ ਨੂੰ ਸੁਰੱਖਿਅਤ ਬਚਾਅ ਲਿਆ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੱਸਿਆ ਕਿ 1,907 ਭਾਰਤੀ ਨਾਗਰਿਕ ਚੀਨ ਤੋਂ ਸੁਰੱਖਿਅਤ ਤਰੀਕੇ ਨਾਲ ਨੇਪਾਲ ਪਹੁੰਚ ਗਏ ਹਨ।
poilievre-blasts-liberal-government-over-42-000-jobs-lost-in-august
Punjabi

ਅਗਸਤ ’ਚ 42 ਹਜ਼ਾਰ ਨੌਕਰੀਆਂ ਗਈਆਂ, ਪੌਲੀਐਵ ਨੇ ਲਿਬਰਲ ਸਰਕਾਰ ਨੂੰ ਘੇਰਿਆ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਸਟੈਟਿਸਟਿਕਸ ਕੈਨੇਡਾ ਦੀ ਤਾਜ਼ਾ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਲਿਬਰਲ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਅਗਸਤ ਮਹੀਨੇ ਦੌਰਾਨ ਦੇਸ਼ ਵਿਚੋਂ 42,000 ਨੌਕਰੀਆਂ ਦਾ ਖ਼ਤਮ ਹੋਣਾ ਬੇਹੱਦ ਚਿੰਤਾਜਨਕ ਹੈ ਅਤੇ ਲਿਬਰਲ ਸਰਕਾਰ ਦੇ ਉੱਚ ਟੈਕਸ, ਲਾਲ ਫ਼ੀਤਾਸ਼ਾਹੀ ਅਤੇ ਬੇਲੋੜੀ ਬਿਊਰੋਕਰੇਸੀ ਕੈਨੇਡਾ ਵਿਚ ਰੁਜ਼ਗਾਰ ਦੇ ਮੌਕਿਆਂ ਦਾ ਗਲਾ ਘੁੱਟ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link