12.72C Vancouver
ADS

Nov 5, 2024 5:56 PM - Connect Newsroom

ਨਿਊ ਬਰੰਜ਼ਵਿਕ ਦੇ ਜ਼ੋਨ 3 ਨੂੰ ਖਸਰੇ ਦੇ ਸੰਕਰਮਣ ਦਾ ਕੇਂਦਰ ਕੀਤਾ ਗਿਆ ਘੋਸ਼ਿਤ

Share On
new-brunswicks-zone-3-declared-as-measles-epicenter
The public health agency says it is closely monitoring the situation and working with healthcare partners to reduce the risk of further spread. Measles is a highly contagious disease.

ਨਿਊ ਬਰੰਜ਼ਵਿਕ ਦੇ ਜ਼ੋਨ 3 ਨੂੰ ਖਸਰੇ ਦੇ ਸੰਕਰਮਣ ਦਾ ਕੇਂਦਰ ਘੋਸ਼ਿਤ ਕੀਤਾ ਗਿਆ ਹੈ, ਇਸ ਵਿਚ ਫਰੈਡਰਿਕਟਨ ਅਤੇ ਉੱਪਰੀ ਸੇਂਟ ਜੌਨ ਰਿਵਰ ਵੈਲੀ ਦੇ ਇਲਾਕੇ ਸ਼ਾਮਲ ਹਨ। ਪਿਛਲੇ ਹਫਤੇ ਤੋਂ ਇੱਥੇ ਖਸਰੇ ਦੇ ਮਾਮਲੇ ਦੀ ਗਿਣਤੀ ਦੁੱਗਣੀ ਤੋਂ ਵੱਧ ਹੋ ਗਈ ਹੈ। ਸਿਹਤ ਵਿਭਾਗ ਮੁਤਾਬਕ, ਵੀਰਵਾਰ ਤੋਂ ਹੁਣ ਤੱਕ 7 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ 12 ਹੋ ਗਈ ਹੈ।

ਪਬਲਿਕ ਹੈਲਥ ਏਜੰਸੀ ਦਾ ਕਹਿਣਾ ਹੈ ਕਿ ਉਹ ਸਥਿਤੀ ਦੀ ਨੇੜਿਓਂ ਨਿਗਰਾਨੀ ਕਰ ਰਹੀ ਹੈ ਅਤੇ ਇਸ ਦੇ ਹੋਰ ਫੈਲਣ ਦੇ ਜੋਖਮ ਨੂੰ ਘਟਾਉਣ ਲਈ ਸਿਹਤ-ਸੰਭਾਲ ਭਾਈਵਾਲ ਨਾਲ ਕੰਮ ਕਰ ਰਹੀ ਹੈ। ਖਸਰਾ ਇੱਕ ਬਹੁਤ ਹੀ ਛੂਤ ਵਾਲੀ ਬਿਮਾਰੀ ਹੈ।

ਹਾਲਾਂਕਿ, 1970 ਤੋਂ ਪਹਿਲਾਂ ਪੈਦਾ ਹੋਏ ਲੋਕਾਂ ਨੂੰ ਆਮ ਤੌਰ ’ਤੇ ਖਸਰੇ ਤੋਂ ਸੁਰੱਖਿਅਤ ਮੰਨਿਆ ਜਾਂਦਾ ਹੈ ਪਰ ਪਬਲਿਕ ਹੈਲਥ ਏਜੰਸੀ ਦਾ ਕਹਿਣਾ ਹੈ ਕਿ ਇਸ ਤੋਂ ਬਾਅਦ ਵਿਚ ਪੈਦਾ ਹੋਏ ਲੋਕ ਜਿਨ੍ਹਾਂ ਨੇ ਖਸਰੇ ਅਤੇ ਕੰਨ ਪੇੜੇ ਵੈਕਸੀਨ ਦੀਆਂ ਦੋ ਖੁਰਾਕਾਂ ਨਹੀਂ ਲਈਆਂ ਹਨ ਉਨ੍ਹਾਂ ਨੂੰ ਟੀਕਾ ਲਗਵਾਉਣਾ ਚਾਹੀਦਾ ਹੈ।

ਖਸਰਾ ਇੱਕ ਬੇਹੱਦ ਗੰਭੀਰ ਲਾਗ ਵਾਲੀ ਬਿਮਾਰੀ ਹੈ। ਜੇ ਖਸਰੇ ਤੋਂ ਪੀੜਤ ਵਿਅਕਤੀ ਖੰਘਦਾ ਹੈ ਜਾਂ ਛਿੱਕ ਮਾਰਦਾ ਹੈ ਤਾਂ ਇਹ ਵਾਇਰਸ ਹਵਾ ਵਿਚ ਫ਼ੈਲ ਜਾਂਦਾ ਹੈ, ਜੋ ਇੱਕ ਸਿਹਤਮੰਦ ਵਿਅਕਤੀ ਨੂੰ ਆਪਣੀ ਲਪੇਟ ਵਿਚ ਲੈ ਸਕਦਾ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link