15.51C Vancouver
ADS

Jun 25, 2026 2:44 PM - Connect Newsroom - Ramandeep Kaur with files from The Canadian Press

ਸਰੀ ਸ਼ੂਟਿੰਗ ਮਾਮਲੇ ਵਿੱਚ ਦੋ ਨੌਜਵਾਨਾਂ 'ਤੇ ਨਵੇਂ ਦੋਸ਼ ਦਰਜ

Share On
new-charges-laid-against-two-men-in-surrey-extortion-and-shooting-case
Police say both accused remain in custody and are scheduled to appear in court today.(Photo: The Canadian Press)

ਸਰੀ ਪੁਲਿਸ ਨੇ ਜਬਰਨ ਵਸੂਲੀ ਅਤੇ ਸ਼ੂਟਿੰਗ ਦੇ ਮਾਮਲੇ ਵਿਚ 20 ਸਾਲਾ ਹਰਸ਼ਦੀਪ ਸਿੰਘ ਅਤੇ 21 ਸਾਲਾ ਹੰਸਪ੍ਰੀਤ ਸਿੰਘ 'ਤੇ ਨਵੇਂ ਚਾਰਜਿਜ਼ ਲਗਾਏ ਹਨ, ਜਿਸ ਵਿਚ ਗੋਲੀ ਚਲਾਉਣ ਅਤੇ ਲੋਡਡ ਹਥਿਆਰ ਰੱਖਣ ਦੇ ਦੋਸ਼ ਸ਼ਾਮਲ ਹਨ। ਦੋਵਾਂ ਨੂੰ ਪੁਲਿਸ ਨੇ 26 ਜਨਵਰੀ ਨੂੰ ਇੱਕ ਘਰ 'ਤੇ ਸ਼ੂਟਿੰਗ ਤੋਂ ਤੁਰੰਤ ਬਾਅਦ ਇੱਕ ਸ਼ੱਕੀ ਗੱਡੀ ਵਿਚੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ 'ਤੇ ਹਥਿਆਰਬੰਦ ਗਤੀਵਿਧੀਆਂ ਦੇ ਨਵੇਂ ਦੋਸ਼ ਲੱਗੇ ਹਨ। ​

ਇਹ ਘਟਨਾ 26 ਜਨਵਰੀ ਨੂੰ ਸਰੀ ਦੇ 129 ਸਟ੍ਰੀਟ ਅਤੇ 84 ਐਵੇਨਿਊ ਦੇ ਨਜ਼ਦੀਕ ਵਾਪਰੀ ਸੀ, ਜਿੱਥੇ ਤੜਕੇ ਇੱਕ ਘਰ 'ਤੇ ਗੋਲੀਆਂ ਚਲਾਈਆਂ ਗਈਆਂ ਸਨ। ਇਲਾਕੇ ਵਿਚ ਤਾਇਨਾਤ ਐਸ.ਪੀ.ਐਸ. ਦੇ Project Assurance ਤਹਿਤ ਗਸ਼ਤ ਕਰ ਰਹੇ ਅਧਿਕਾਰੀਆਂ ਨੇ ਮੁਸਤੈਦੀ ਦਿਖਾਉਂਦੇ ਹੋਏ ਇੱਕ ਸ਼ੱਕੀ ਗੱਡੀ ਨੂੰ ਰੋਕਿਆ ਅਤੇ ਮੌਕੇ ਤੋਂ ਦੋਵਾਂ ਨੂੰ ਕਾਬੂ ਕੀਤਾ ਸੀ। ਤਲਾਸ਼ੀ ਦੌਰਾਨ ਗੱਡੀ ਵਿਚੋਂ ਇੱਕ ਲੋਡਿਡ ਹੈਂਡਗੰਨ ਬਰਾਮਦ ਹੋਈ ਸੀ।

​ਪਹਿਲਾਂ ਦੋਵਾਂ 'ਤੇ ਗੱਡੀ ਵਿਚ ਗੈਰ-ਕਾਨੂੰਨੀ ਹਥਿਆਰ ਰੱਖਣ ਅਤੇ ਹਰਸ਼ਦੀਪ ਸਿੰਘ 'ਤੇ ਖ਼ਤਰਨਾਕ ਤਰੀਕੇ ਨਾਲ ਗੱਡੀ ਚਲਾਉਣ ਦਾ ਇੱਕ ਵਾਧੂ ਚਾਰਜ ਲਗਾਇਆ ਗਿਆ ਸੀ। ਪੁਲਿਸ ਮੁਤਾਬਕ, ਇਹ ਦੋਵੇਂ ਮੁਲਜ਼ਮ ਫਿਲਹਾਲ ਹਿਰਾਸਤ ਵਿਚ ਹਨ ਅਤੇ ਇਨ੍ਹਾਂ ਨੂੰ ਅੱਜ ਅਦਾਲਤ ਪੇਸ਼ ਕੀਤਾ ਜਾ ਰਿਹਾ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link