12.47C Vancouver
ADS

Sep 19, 2020 12:32 AM -

ਬੀ.ਸੀ. 'ਚ ਕੋਵਿਡ-19 ਦੇ ਨਵੇਂ ਮਾਮਲੇ ਲੇਬਰ ਡੇਅ ਲੌਂਗ ਵੀਕਐਂਡ ਨਾਲ ਸੰਬੰਧਤ: ਬੀ.ਸੀ. ਸਰਕਾਰ

Share On
new-covid-19-cases-linked-to-actions-during-labour-day-weekend-b-c-government
(File) -  British Columbia'sProvincial health officer Dr. Bonnie Henry giving her views during a press conference. - (B.C. Government)

ਅੱਜ ਬੀ.ਸੀ. 'ਚ ਕੋਰੋਨਾ ਵਾਇਰਸ ਦੇ 139 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਹਾਲਾਂਕਿ ਇਸ ਦੇ ਨਾਲ ਹੀ 40 ਅਜਿਹੇ ਮਾਮਲੇ ਵੀ ਰਿਪੋਰਟ ਹੋਏ ਹਨ, ਜੋ ਕਿ ਪਹਿਲਾਂ ਦੇ ਦੱਸੇ ਗਏ ਹਨ, ਜਿੰਨਾ ਦੇ 11 ਤੋਂ 16 ਸਿਤੰਬਰ ਵਿਚਾਲੇ ਦੇ ਹੋਣ ਬਾਰੇ ਦੱਸਿਆ ਗਿਆ ਹੈ।

3 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਵੀ ਦੱਸਿਆ ਗਿਆ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 7,842 ਹੋ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 223 ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 1,803 ਤੱਕ ਪਹੁੰਚ ਗਏ ਹਨ।

ਬੀ.ਸੀ. ਦੇ 59 ਵਾਇਰਸ ਪੀੜਤ ਹਸਪਤਾਲ 'ਚ ਦਾਖਿਲ ਹਨ, ਜਿੰਨਾ 'ਚ 20 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਐਕਸ਼ਨ ਤੋਂ ਪਹਿਲਾਂ ਉਸ ਦੇ ਨਤੀਜੇ ਬਾਰੇ ਵਿਚਾਰ ਕਰਨ ਦੀ ਲੋੜ ਹੈ, ਅਤੇ ਵਾਇਰਸ ਸੰਕ੍ਰਮਣ ਦੇ ਨਵੇਂ ਮਾਮਲੇ ਲੇਬਰ ਡੇਅ ਲੌਂਗ ਵੀਕਐਂਡ ਦੌਰਾਨ ਦੇ ਐਕਸ਼ਨਾਂ ਨਾਲ ਜੁੜੇ ਹੋਣ ਬਾਰੇ ਦੱਸਿਆ ਗਿਆ ਹੈ।

ਸਿਹਤ ਅਧਿਕਾਰੀਆਂ ਨੇ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਕੋਈ ਵੀ ਆਪਣੇ ਦੋਸਤ ਜਾਂ ਪਰਿਵਾਰਿਕ ਮੈਂਬਰ ਜਾਂ ਕਿਸੇ ਨਜ਼ਦੀਕੀ ਨੂੰ ਵਾਇਰਸ ਨਹੀਂ ਦੇਣਾ ਚਾਹੁੰਦਾ, ਪਰ ਜ਼ਰੂਰੀ ਹੈ ਕਿ ਸੋਸ਼ਲਾਈਜ਼ ਕਰਦੇ ਹੋਏ ਵਧੇਰੇ ਜ਼ਿੰਮੇਵਾਰ ਰਿਹਾ ਜਾਵੇ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link