18.3C Vancouver
ADS

Apr 28, 2020 4:37 PM -

ਕੈਨੇਡਾ ਦੇ ਕਈ ਹਿੱਸਿਆਂ ਵਿੱਚ ਕੋਵਿਡ-19 ਦੇ ਫੈਲਾਅ ਨੂੰ ਠੱਲ੍ਹ ਪਾਉਣ ਵਿਚ ਕਾਮਯਾਬੀ ਮਿਲੀ ਪਰ ਸਾਵਧਾਨ ਰਹਿਣ ਦੀ ਲੋੜ : ਟਰੂਡੋ

Share On
new-covid-19-modelling-shows-curve-flattening-but-were-not-out-of-the-woods-yet-trudeau
Prime Minister Justin Trudeau addresses Canadians on the COVID-19 pandemic from Rideau Cottage in Ottawa on Thursday, April 16, 2020. THE CANADIAN PRESS/Sean Kilpatrick

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮੁਤਾਬਕ ਕੈਨੇਡਾ ਦੇ ਕਈ ਹਿੱਸਿਆਂ ਵਿੱਚ ਕੋਵਿਡ-19 ਦੇ ਫੈਲਾਅ ਨੂੰ ਠੱਲ੍ਹ ਪਾਉਣ ਵਿਚ ਕਾਮਯਾਬੀ ਹਾਸਲ ਹੋਈ ਹੈ।

ਉਨ੍ਹਾਂ ਕਿਹਾ ਕਿ ਅੱਜ ਜਾਰੀ ਕੀਤੇ ਜਾਣ ਵਾਲੇ ਫੈਡਰਲ ਮਾਡਲਿੰਗ ਡਾਟਾ ਦਾ ਮੁੱਖ ਕੇਂਦਰ ਇਹੀ ਹੋਵੇਗਾ।

ਟਰੂਡੋ ਮੁਤਾਬਕ ਕਰੋਨਾਵਾਇਰਸ ਉੱਤੇ ਕਾਬੂ ਪਾਉਣ ਲਈ ਚੁੱਕੇ ਗਏ ਕਦਮ ਜਿੱਥੇ ਬਹੁਤ ਹੱਦ ਤੱਕ ਸਫਲ ਸਾਬਤ ਹੋਏ ਹਨ, ਉੱਥੇ ਹੀ ਕਨੇਡੀਅਨ ਲੋਕਾਂ ਨੂੰ ਹਾਲੇ ਵੀ ਸਾਵਧਾਨੀ ਵਰਤਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਨਿਰਦੇਸ਼ਾਂ ਨੂੰ ਢਿੱਲ ਦੇਣਾ ਇਸ ਗੱਲ ਉੱਤੇ ਨਿਰਭਰ ਹੋਵੇਗਾ ਕਿ ਵਾਇਰਸ ਨੂੰ ਕਿਸ ਤਰ੍ਹਾਂ ਪੂਰੀ ਤਰ੍ਹਾਂ ਠੱਲ ਪਾਈ ਜਾ ਸਕਦੀ ਹੈ।

ਟਰੂਡੋ ਨੇ ਕਿਹਾ ਕਿ ਇਸ ਹਫਤੇ 6 ਮਿਲੀਅਨ ਸਰਜੀਕਲ ਮਾਸਕ ਵੱਖ ਵੱਖ ਸੂਬਿਆਂ ਅਤੇ ਟੈਰੀਟੋਰੀਆਂ ਨੂੰ ਭੇਜੇ ਜਾ ਰਹੇ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ 100,000 ਫੇਸ ਸ਼ੀਲਡ ਵੀ ਜਲਦ ਹੀ ਮੁਹੱਈਆ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਵਪਾਰਾਂ ਨੂੰ ਦੁਬਾਰਾ ਖੋਲ੍ਹਣ ਲਈ ਕਾਮਿਆਂ ਦੀ ਸੁਰੱਖਿਆ ਲਈ ਪ੍ਰੋਟੈਕਟਿਵ ਇਕਵਿਪਮੈਂਟ ਮੁਹੱਈਆ ਕਰਵਾਉਣਾ ਬੇਹੱਦ ਜ਼ਰੂਰੀ ਹੈ।

Latest news

immigration-minister-criticized-after-policy-details-shared-in-influencer-interview
Punjabi

ਇਮੀਗ੍ਰੇਸ਼ਨ ਮੰਤਰੀ ਸੋਸ਼ਲ ਮੀਡੀਆ ਇੰਫਲੂਐਂਸਰ ਨਾਲ ਇੰਟਰਵਿਊ ਤੋਂ ਬਾਅਦ ਇਮੀਗ੍ਰੇਸ਼ਨ ਵਕੀਲਾਂ ਦੇ ਨਿਸ਼ਾਨੇ 'ਤੇ

ਪੀ.ਐਮ.ਮਾਰਕ ਕਾਰਨੀ ਸਰਕਾਰ ਦੀ ਇਮੀਗ੍ਰੇਸ਼ਨ ਮਿਨਿਸਟਰ ਲੀਨਾ ਮੈਟਲੇਜ ਡਿਆਬ ਇੱਕ ਸੋਸ਼ਲ-ਮੀਡੀਆ ਇੰਫਲੂਐਂਸਰ ਮੈਕਸ ਮੇਡਿਕ ਨਾਲ ਇੰਟਰਵਿਊ ਤੋਂ ਬਾਅਦ ਇਮੀਗ੍ਰੇਸ਼ਨ ਵਕੀਲਾਂ ਦੇ ਨਿਸ਼ਾਨੇ 'ਤੇ ਹਨ। ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਮੰਤਰੀ ਨੇ ਅਧਿਕਾਰਤ ਐਲਾਨ ਤੋਂ ਪਹਿਲਾਂ ਹੀ ਇਸ ਇੰਟਰਵਿਊ ਦੌਰਾਨ ਇੱਕ ਆਉਣ ਵਾਲੀ ਅਹਿਮ ਇਮੀਗ੍ਰੇਸ਼ਨ ਪਾਲਿਸੀ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਸਰਕਾਰ ਜਲਦੀ ਹੀ ਹਜ਼ਾਰਾਂ ਅਸਥਾਈ ਨਿਵਾਸੀਆਂ ਨੂੰ ਪੀ. ਆਰ. ਦੇਣ ਲਈ ਇੱਕ ਨਵਾਂ ਪ੍ਰੋਗਰਾਮ ਲਿਆ ਰਹੀ ਹੈ, ਜੋ ਖ਼ਾਸ ਤੌਰ 'ਤੇ ਮਹਾਂਨਗਰੀ ਖੇਤਰ ਤੋਂ ਬਾਹਰ ਰਹਿ ਰਹੇ ਲੋਕਾਂ ਲਈ ਹੋਵੇਗਾ।
one-taken-to-hospital-after-house-fire-in-surreys-newton-area
Punjabi

ਸਰੀ ਦੇ ਨਿਊਟਨ ਇਲਾਕੇ ਵਿਚ ਲੱਗੀ ਅੱਗ, ਵਿਅਕਤੀ ਨੂੰ ਤੁਰੰਤ ਲਿਜਾਇਆ ਗਿਆ ਹਸਪਤਾਲ

ਸਰੀ ਦੇ ਨਿਊਟਨ ਇਲਾਕੇ ਵਿਚ ਬੀਤੇ ਕੱਲ੍ਹ ਇੱਕ ਘਰ ਵਿਚ ਅੱਗ ਲੱਗਣ ਦੀ ਘਟਨਾ ਵਾਪਰੀ। ਪੁਲਿਸ ਅਨੁਸਾਰ, ਅੱਗ ਦੇ ਧੂੰਏਂ ਕਾਰਨ ਸਾਹ ਲੈਣ ਵਿਚ ਤਕਲੀਫ਼ ਹੋਣ ਕਰਕੇ ਇੱਕ ਵਿਅਕਤੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
wildfire-incidents-rise-across-british-columbia-majority-linked-to-human-activity
Punjabi

ਬੀ. ਸੀ. ਵਿਚ ਜੰਗਲੀ ਅੱਗ ਲੱਗਣ ਦੇ ਮਾਮਲਿਆਂ ਵਿਚ ਵਾਧਾ

ਬੀ. ਸੀ. ਵਿਚ ਜੰਗਲੀ ਅੱਗ ਲੱਗਣ ਦੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ। ਵਾਈਲਡ ਫਾਇਰ ਸਰਵਿਸ ਏਜੰਸੀ ਮੁਤਾਬਕ, ਸੂਬੇ ਵਿਚ ਇਸ ਸਮੇਂ 15 ਥਾਵਾਂ 'ਤੇ ਅੱਗ ਲੱਗੀ ਹੋਈ ਹੈ, ਜਿਨ੍ਹਾਂ ਵਿਚੋਂ ਦੋ ਆਊਟ ਔਫ ਕੰਟਰੋਲ ਹਨ। ਇਨ੍ਹਾਂ ਵਿਚੋਂ ਚਾਰ ਅੱਗਾਂ ਬੁੱਧਵਾਰ ਨੂੰ ਹੀ ਸ਼ੁਰੂ ਹੋਈਆਂ ਹਨ। ​ਜੇਕਰ ਅੰਕੜਿਆਂ ਦੀ ਗੱਲ ਕਰੀਏ ਤਾਂ 1 ਅਪ੍ਰੈਲ ਤੋਂ ਹੁਣ ਤੱਕ ਸੂਬੇ ਵਿਚ 57 ਜੰਗਲੀ ਅੱਗਾਂ ਰਿਪੋਰਟ ਹੋ ਚੁੱਕੀਆਂ ਹਨ।
langley-rcmp-investigating-serious-crash-one-person-in-critical-condition
Punjabi

ਲੈਂਗਲੀ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਪੁਲਿਸ ਮੁਤਾਬਕ, ਐਲਡਰਗਰੋਵ ਵਿਚ ਬੁੱਧਵਾਰ ਸਵੇਰੇ ਇੱਕ ਗੰਭੀਰ ਸੜਕ ਹਾਦਸਾ ਵਾਪਰਿਆ ਹੈ। ਆਰ.ਸੀ.ਐਮ.ਪੀ. ਅਨੁਸਾਰ, ਸਵੇਰੇ ਕਰੀਬ 8:10 ਵਜੇ ਕ੍ਰੈਸ਼ ਦੀ ਇਹ ਘਟਨਾ ਹਾਈਵੇ 13 'ਤੇ ਹੋਈ। ਸਾਰਜੈਂਟ ਜ਼ਾਈਨਲ ਸ਼ਾਰੂਮ ਨੇ ਦੱਸਿਆ ਕਿ ਇਸ ਹਾਦਸੇ ਵਿਚ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ, ਜਿਸ ਦੀ ਹਾਲਤ ਹਸਪਤਾਲ ਵਿਚ ਬੇਹੱਦ ਨਾਜ਼ੁਕ ਅਤੇ ਜਾਨਲੇਵਾ ਦੱਸੀ ਜਾ ਰਹੀ ਹੈ।
coquihalla-highway-reopens-after-trailer-fire-sparked-roadside-wildfire
Punjabi

ਕੋਕੀਹਾਲਾ ਹਾਈਵੇਅ ਜੰਗਲੀ ਅੱਗ ਮਗਰੋਂ ਕਈ ਘੰਟੇ ਬੰਦ ਰਹਿਣ ਮਗਰੋਂ ਮੁੜ ਖੁੱਲ੍ਹਾ

ਬੀ.ਸੀ. ਦੇ ਲੋਅਰ ਮੇਨਲੈਂਡ ਨੂੰ ਇੰਟੀਰੀਅਰ ਨਾਲ ਜੋੜਨ ਵਾਲਾ ਕੋਕੀਹਾਲਾ ਹਾਈਵੇਅ ਕਈ ਘੰਟੇ ਬੰਦ ਰਹਿਣ ਮਗਰੋਂ ਮੰਗਲਵਾਰ ਸ਼ਾਮ ਟ੍ਰੈਫਿਕ ਲਈ ਮੁੜ ਖੁੱਲ੍ਹਾ ਹੈ। ਹੋਪ ਅਤੇ ਮੈਰਿਟ ਵਿਚਕਾਰ ਇਹ ਹਾਈਵੇਅ ਸੋਮਵਾਰ ਰਾਤ ਇੱਕ ਸੈਮੀ-ਟ੍ਰੇਲਰ ਨੂੰ ਅੱਗ ਲੱਗਣ ਕਾਰਨ ਲਗਭਗ ਪੂਰਾ ਦਿਨ ਬੰਦ ਰਿਹਾ ਸੀ ਅਤੇ ਸੜਕ 'ਤੇ ਫੈਲੇ ਜ਼ਹਿਰੀਲੇ ਪਦਾਰਥ ਨੂੰ ਹਟਾਉਣ ਲਈ ਇਹ ਦੂਜੇ ਦਿਨ ਵੀ ਪ੍ਰਭਾਵਿਤ ਰਿਹਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link