13.65C Vancouver
ADS

Jul 18, 2024 4:55 PM - The Canadian Press

ਲੈਫਟੀਨੈਂਟ-ਜਨਰਲ ਜੈਨੀ ਕੈਰੀਗਨਨ ਨੇ ਨਵੇਂ ਰੱਖਿਆ ਮੁਖੀ ਵਜੋਂ ਸੰਭਾਲੀ ਕਮਾਨ

Share On
new-defence-chief-takes-command-protective-zones-for-mps-proposed
Health Canada rejected the application for exemption from drug laws, saying DULF's plan presented too many public health and safety risks but the group went ahead with it anyway, saying it would save lives.(Photo: The Canadian Press)

ਕੈਨੇਡੀਅਨ ਫੌਜ ਲਈ ਅੱਜ ਇਤਿਹਾਸਕ ਦਿਨ ਹੈ। ਲੈਫਟੀਨੈਂਟ-ਜਨਰਲ ਜੈਨੀ ਕੈਰੀਗਨਨ ਨੇ ਅਧਿਕਾਰਤ ਤੌਰ ’ਤੇ ਸੁਰੱਖਿਆ ਬਲ ਦੀ ਚੀਫ ਆਫ਼ ਡਿਫੈਂਸ ਸਟਾਫ ਦੇ ਰੂਪ ਵਿਚ ਕਮਾਨ ਸੰਭਾਲ ਲਈ ਹੈ, ਜਿਸ ਨਾਲ ਉਹ ਇਸ ਉੱਚ ਅਹੁਦੇ ’ਤੇ ਤਰੱਕੀ ਕਰਨ ਵਾਲੀ ਪਹਿਲੀ ਔਰਤ ਬਣ ਗਈ ਹਨ।

ਉਨ੍ਹਾਂ ਜਨਰਲ ਵੇਨ ਆਇਰ ਦੀ ਥਾਂ ਲਈ , ਜੋ 40 ਸਾਲਾਂ ਦੀ ਸਰਵਿਸ ਮਗਰੋਂ ਸੇਵਾਮੁਕਤ ਹੋਏ ਹਨ। ਓਟਵਾ ਵਿਖੇ ਕੈਨੇਡੀਅਨ ਵਾਰ ਮਿਊਜ਼ਿਅਮ ਵਿਚ ਆਯੋਜਿਤ ਇੱਕ ਸਮਾਰੋਹ ਦੌਰਾਨ ਕੈਰੀਗਨਨ ਨੂੰ ਸੁਰੱਖਿਆ ਬਲ ਦੀ ਪ੍ਰਮੁੱਖ ਵਜੋਂ ਕਮਾਨ ਸੌਂਪੀ ਗਈ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਨੂੰ ਇਤਿਹਾਸਕ ਦਿਨ ਦੱਸਿਆ ਅਤੇ ਕਿਹਾ ਕਿ ਕੈਰੀਗਨਨ ਨੇ ਹਮੇਸ਼ਾ ਕੈਨੇਡੀਅਨਾਂ ਦੀ ਸੇਫਟੀ ਨੂੰ ਤਰਜੀਹ ਦਿੱਤੀ ਹੈ ਅਤੇ ਉਹ ਉਨ੍ਹਾਂ ਦੇ ਹਰ ਸਲਾਹ-ਮਸ਼ਵਰੇ ਨੂੰ ਸਿਰ-ਮੱਥੇ ਲਗਾਉਣਗੇ।

ਗੌਰਤਲਬ ਹੈ ਕਿ 2008 ਵਿਚ ਲੜਾਈ ਫੋਰਸ ਨੂੰ ਪਹਿਲੀ ਕੈਨੇਡੀਅਨ ਔਰਤ ਵਜੋਂ ਲੀਡ ਕਰਨ ਵਾਲੀ ਕੈਰੀਗਨਨ ਪੇਸ਼ੇ ਤੋਂ ਲੜਾਕੂ ਇੰਜੀਨੀਅਰ ਹਨ। ਉਨ੍ਹਾਂ ਆਪਣੇ ਤਿੰਨ ਦਹਾਕਿਆਂ ਦੇ ਕਰੀਅਰ ਵਿਚ ਕਈ ਗੋਲਬਲ ਸਮਾਗਮ ਵਿਚ ਮੋਹਰੀ ਭੂਮਿਕਾ ਨਿਭਾਈ ਹੈ।

2020 ਵਿਚ ਉਨ੍ਹਾਂ ਇਰਾਕ ਵਿਚ ਨਾਟੋ ਸਿਖਲਾਈ ਮਿਸ਼ਨ ਦੀ ਕਮਾਨ ਸੰਭਾਲੀ ਸੀ। ਕੈਰੀਗਨਨ ਦੀ ਉੱਚ ਅਹੁਦੇ ’ਤੇ ਨਿਯੁਕਤੀ ਅਜਿਹੇ ਸਮੇਂ ਹੋਈ ਹੈ ਜਦੋਂ ਮਿਲਟਰੀ ਦੇ ਜ਼ਿਆਦਾਤਰ ਕਿੱਤਿਆਂ ਵਿਚ ਔਰਤਾਂ ਨੂੰ ਸੇਵਾ ਕਰਨ ਦੀ ਇਜਾਜ਼ਤ ਦਿੱਤੇ ਜਾਣ ਦੇ 35 ਸਾਲ ਪੂਰੇ ਹੋ ਰਹੇ ਹਨ।


Latest news

single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link