14.6C Vancouver
ADS

Aug 7, 2020 2:27 AM -

ਨਵੀਂ ਦਿੱਲੀ: 12 ਸਾਲਾ ਬੱਚੀ ਦੇ ਬਲਾਤਕਾਰ ਮਾਮਲੇ 'ਚ ਇੱਕ ਵਿਅਕਤੀ ਗ੍ਰਿਫਤਾਰ

Share On
new-delhi-one-arrested-in-paschim-vihar-sexual-assault-on-minor-case
The Delhi Police on Thursday evening arrested an accused in connection with the sexual assault and attack on a 12 year old girl in Paschim Vihar in the national capital two days ago, Delhi police said. Photo-ANI

ਦਿੱਲੀ ਪੁਲਿਸ ਨੇ ਵੀਰਵਾਰ ਨੂੰ ਪਸ਼ਚਿਮ ਵਿਹਾਰ ਨਾਬਾਲਿਗ ਬਲਾਤਕਾਰ ਮਾਮਲੇ 'ਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।

ਮਾਮਲਾ ਇੱਕ 12 ਸਾਲਾ ਲੜਕੀ ਦੇ ਬਲਾਤਕਾਰ ਨਾਲ ਸੰਬੰਧਤ ਹੈ ਜਿਸ ਦੀ ਸਥਿਤੀ ਬੇਹੱਦ ਗੰਭੀਰ ਦੱਸੀ ਗਈ ਹੈ।

ਇਸ ਤੋਂ ਪਹਿਲਾਂ ਅੱਜ ਦਿੱਲੀ ਪੁਲਿਸ ਨੇ ਜਾਣਕਾਰੀ ਦਿੱਤੀ ਸੀ ਕਿ ਉਨ੍ਹਾਂ ਸੀ.ਸੀ.ਟੀ.ਵੀ. ਫੁਟੇਜ ਵੇਖੀ ਹੈ ਅਤੇ ਉਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।

ਪੀੜਤ ਲੜਕੀ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਰੱਖਿਆ ਗਿਆ ਹੈ।

ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪੀੜਤ ਲੜਕੀ ਦਾ ਹਾਲ ਜਾਨਣ ਲਈ ਏਮਜ਼ ਹਸਪਤਾਲ ਤੱਕ ਪਹੁੰਚ ਕੀਤੀ ਸੀ।

ਬੱਚੀ ਦਾ ਹਾਲ ਜਾਨਣ ਤੋਂ ਬਾਅਦ, ਅਰਵਿੰਦ ਕੇਜਰੀਵਾਲ ਨੇ ਕਿਹਾ, "ਮੈਂ ਪੁਲਿਸ ਕਮਿਸ਼ਨਰ ਨਾਲ ਗੱਲ ਕੀਤੀ ਹੈ। ਪੁਲਿਸ ਵੱਲੋਂ ਦੋਸ਼ੀ ਤੱਕ ਪਹੁੰਚਣ ਦੀ ਕੋਸ਼ਿਸ਼ ਹੋ ਰਹੀ ਹੈ। ਸਰਕਾਰ ਵੀ ਦੋਸ਼ੀ ਨੂੰ ਸਖਤ ਤੋਂ ਸਖਤ ਸਜ਼ਾ ਦਵਾਉਣ ਦੀ ਕੋਸ਼ਿਸ਼ ਕਰੇਗੀ। ਸਰਕਾਰ ਵੱਲੋਂ ਪੀੜਤ ਦੇ ਪਰਿਵਾਰਿਕ ਮੈਂਬਰਾਂ ਨੂੰ 10 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾ ਰਹੇ ਹਨ।"

ਇਸ ਘਟਨਾ ਤੋਂ ਬਾਅਦ ਈਸਟ ਦਿੱਲੀ ਦੇ ਐਮ.ਪੀ. ਗੌਤਮ ਗੰਭੀਰ ਨੇ ਕਿਹਾ ਕਿ, "12 ਸਾਲ ਦੀ ਬੱਚੀ ਦਾ ਖੌਫਨਾਕ ਬਲਾਤਕਾਰ ਬੇਹੱਦ ਭਿਆਨਕ ਹੈ। ਉਹ ਜਾਨਵਰ ਮੌਤ ਦੀ ਸਜ਼ਾ ਦੇ ਹੱਕਦਾਰ ਹਨ। ਅਸੀਂ ਸਾਰੇ ਹੀ ਬੱਚੀ ਦੀ ਸਲਾਮਤੀ ਦੀ ਪ੍ਰਾਰਥਨਾਵਾਂ ਕਰ ਰਹੇ ਹਾਂ। ਮੈਂ ਦਿੱਲੀ ਪੁਲਿਸ ਤੋਂ ਮੰਗ ਕਰਦਾ ਹਾਂ ਕਿ ਬੱਚੀ ਨੂੰ ਇਨਸਾਫ਼ ਦਵਾਇਆ ਜਾਵੇ।"

ਇਹ ਘਟਨਾ 4 ਅਗਸਤ ਦੀ ਹੈ। ਸ਼ਾਮ ਨੂੰ ਪੁਲਿਸ ਨੇ ਇੱਕ 12 ਸਾਲਾ ਲੜਕੀ ਨੂੰ ਖੂਨ ਨਾਲ ਲਿਬੜੀ ਹਾਲਤ ਵਿੱਚ ਦਿੱਲੀ ਆਊਟਰ ਸੰਜੇ ਗਾਂਧੀ ਹਸਪਤਾਲ ਵਿੱਚ ਦਾਖਲ ਕਰਵਾਇਆ। ਜਦੋਂ ਲੜਕੀ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰ ਵੀ ਹੈਰਾਨ ਹੋ ਗਏ।

ਲੜਕੀ ਬੁਰੀ ਤਰ੍ਹਾਂ ਜ਼ਖਮੀ ਸੀ।

ਉਸ ਦੇ ਸਾਰੇ ਸਰੀਰ 'ਤੇ ਜ਼ਖਮ ਸੀ।

ਇੰਜ ਜਾਪਦਾ ਸੀ ਜਿਵੇਂ ਕਿਸੇ ਤੇਜ਼ਧਾਰ ਹਥਿਆਰ ਨਾਲ ਮਾਰਿਆ ਗਿਆ ਹੋਵੇ। ਸੰਜੇ ਗਾਂਧੀ ਦੇ ਡਾਕਟਰਾਂ ਨੇ ਪੀੜਤਾ ਨੂੰ ਮੁੱਢਲੀ ਮਦਦ ਤੋਂ ਬਾਅਦ ਏਮਜ਼ ਰੈਫ਼ਰ ਕਰ ਦਿੱਤਾ ਸੀ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link