12.17C Vancouver
ADS

Mar 4, 2021 11:05 AM -

ਨਵੇਂ ਖੇਤੀ ਕਾਨੂੰਨ ਕ੍ਰਾਂਤੀਕਾਰੀ ਹਨ ਅਤੇ ਕਿਸਾਨ ਦੀ ਆਮਦਨ ਵਧਾਉਣਗੇ: ਤੋਮਰ

Share On
new-farm-laws-revolutionary-will-enhance-farmers-economy-says-tomar
New farm laws revolutionary, will enhance farmers' economy, says Tomar

ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਵੀਰਵਾਰ ਨੂੰ ਨਵੇਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੀ ਆਮਦਨ ਵਧਾਉਣ ਵਾਲੇ ਆਖਦਿਆਂ ਕਿਹਾ ਕਿ ਖੇਤੀਬਾੜੀ ਸਾਡੇ ਮੁਲਕ ਦੇ ਅਰਥਚਾਰੇ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਹੈ।

ਤੋਮਰ ਨੇ ਇੱਕ ਪ੍ਰੋਗਰਾਮ 'ਚ ਬੋਲਦਿਆਂ ਆਖਿਆ,"ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਦੇ ਤਹਿਤ, ਲਗਭਗ 1.75 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਲਗਭਗ ਡੇਢ ਲੱਖ ਕਰੋੜ ਰੁਪਈਆ ਜਮਾ ਕਰਾਇਆ ਗਿਆ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਸੁਪਨਾ ਹੈ ਕਿ ਕਿਸਾਨਾਂ ਦੀ ਆਮਦਨ ਵਧੇ ਅਤੇ ਖੇਤੀਬਾੜੀ ਖੇਤਰ ਦਾ ਵਿਕਾਸ ਹੋਵੇ। ਅਸੀਂ ਸਮਝਦੇ ਹਾਂ ਕਿ ਜੇ ਸਾਡੇ ਕਿਸਾਨ ਹੀ ਖੁਸ਼ਹਾਲ ਨਹੀਂ ਹੋਣਗੇ,ਤਾਂ ਅਸੀਂ ਮੁਲਕ ਦਾ ਅਰਥਚਾਰਾ ਦਾ ਵੀ ਸਹੀ ਵਿਕਾਸ ਨਹੀਂ ਹੋ ਸਕਦਾ।"

ਗ਼ੌਰਤਲਬ ਹੈ ਕਿ ਖੇਤੀਬਾੜੀ ਮੰਤਰੀ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵਲਪਮੈਂਟ (ਨਾਬਾਰਡ) ਅਤੇ ਏਸ਼ੀਆ-ਪੈਸੀਫਿਕ ਰੂਰਲ ਐਂਡ ਐਗਰੀਕਲਚਰਲ ਕਰੈਡਿਟ ਐਸੋਸੀਏਸ਼ਨ ਦੇ ਸਾਂਝੇ ਸੈਸ਼ਨ ਦੇ ਪ੍ਰੋਗਰਾਮ ਇੱਕ ਪ੍ਰੋਗਰਾਮ 'ਚ ਸ਼ਾਮਲ ਹੋਏ ਸਨ, ਜੋ ਐਗਰੀਬਿਜ਼ਿਨੈੱਸ ਦੇ ਸਮਰਥਨ 'ਚ ਸੀ।

ਉਨ੍ਹਾਂ ਆਖਿਆ ਕਿ ਇਹ ਖੇਤੀ ਕਾਨੂੰਨ ਭਾਰਤੀ ਕਿਸਾਨਾਂ ਲਈ ਕ੍ਰਾਂਤੀਕਾਰੀ ਹਨ ਅਤੇ ਇਨ੍ਹਾਂ ਨਵੇਂ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ।

ਅੱਜ ਤੋਮਰ ਵੱਲੋਂ ਆਪਣੀ 25 ਫ਼ਰਵਰੀ ਨੂੰ ਕੀਤੀ ਗੱਲ ਦੁਹਰਾਉਂਦਿਆਂ ਆਖਿਆ ਗਿਆ ਕਿ ਕੇਂਦਰ ਸਰਕਾਰ ਵਿਰੋਧ ਕਰ ਰਹੇ ਕਿਸਾਨਾਂ ਨਾਲ ਕਿਸੇ ਵੀ ਵੇਲੇ ਗੱਲ ਕਰਨ ਲਈ ਤਿਆਰ ਹੈ।

ਤੋਮਰ ਨੇ ਆਖਿਆ ਕਿ ਤਕਰੀਬਨ 3 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀਆਂ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਅਗਲੇ ਡੇਢ ਸਾਲ ਤੱਕ ਮੁਲਤਵੀ ਕਰਨ ਦੀ ਪੇਸ਼ਕਸ਼ 'ਤੇ ਕੋਈ ਜਵਾਬ ਨਹੀਂ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਕਿਸਾਨ ਬੀਤੇ ਸਾਲ 26 ਨਵੰਬਰ ਤੋਂ ਦਿੱਲੀ ਦੇ ਵੱਖੋ-ਵੱਖ ਬਾਰਡਰਾਂ 'ਤੇ ਭਾਰਤ ਸਰਕਾਰ ਵਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਬਿੱਲਾਂ-ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020, ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਦਾ ਵਿਰੋਧ ਕਰ ਰਹੇ ਹਨ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link