16.58C Vancouver
ADS

Jul 24, 2026 5:01 PM - Connect Newsroom - Jasmine Singh with files from The Canadian Press

ਕੈਨੇਡਾ ਅਤੇ ਅਮਰੀਕਾ ਵਿਚਕਾਰ ਨਵਾਂ ਗੋਰਡੀ ਹਾਵੇ ਇੰਟਰਨੈਸ਼ਨਲ ਬ੍ਰਿਜ ਅਗਲੇ ਹਫਤੇ ਜਾ ਰਿਹਾ ਖੁੱਲ੍ਹਣ

Share On
new-gordie-howe-international-bridge-to-open-to-public-traffic-monday
The Gordie Howe International Bridge spans the Detroit River between Windsor, Ont., and Detroit, Mich., ahead of its opening to public traffic. (Photo: The Canadian Press)

ਕੈਨੇਡਾ ਅਤੇ ਅਮਰੀਕਾ ਵਿਚਕਾਰ ਨਵਾਂ ਗੋਰਡੀ ਹਾਵੇ ਇੰਟਰਨੈਸ਼ਨਲ ਬ੍ਰਿਜ ਅਗਲੇ ਹਫ਼ਤੇ ਸੋਮਵਾਰ ਨੂੰ ਆਮ ਆਵਾਜਾਈ ਲਈ ਖੁੱਲ੍ਹਣ ਜਾ ਰਿਹਾ ਹੈ। ਫੈਡਰਲ ਇਨਫਰਾਸਟਕਚਰ ਮੰਤਰੀ ਗ੍ਰੇਗਰ ਰੌਬਰਟਸਨ ਨੇ ਅੱਜ ਵਿੰਡਸਰ ਵਾਲੇ ਪਾਸੇ ਇਸ ਪੁਲ ਦੇ ਉਦਘਾਟਨ ਮੌਕੇ ਇਹ official ਐਲਾਨ ਕੀਤਾ। Detroit ਨਦੀ 'ਤੇ ਬਣਿਆ ਇਹ Cable-stayed ਪੁਲ ਓਨਟਾਰੀਓ ਦੇ ਵਿੰਡਸਰ ਅਤੇ ਅਮਰੀਕਾ ਦੇ Michigan ਨੂੰ ਆਪਸ ਵਿਚ ਜੋੜੇਦਾ ਹੈ।

ਇਸ ਦੇ ਖੁੱਲ੍ਹਣ ਨਾਲ ਓਨਟਾਰੀਓ ਦੇ ਹਾਈਵੇ 401 ਅਤੇ ਮਿਸ਼ੀਗਨ ਦੇ ਹਾਈਵੇ ਇੰਟਰਸਟੇਟ 75 ਵਿਚਕਾਰ ਬਿਨਾਂ ਕਿਸੇ ਰੁਕਾਵਟ ਦੇ ਹਾਈਵੇਅ-ਟੂ-ਹਾਈਵੇਅ ਸੰਪਰਕ ਹੋਵੇਗਾ,ਜਿਸ ਨਾਲ ਉੱਤਰੀ ਅਮਰੀਕਾ ਦੀ ਸਭ ਤੋਂ ਵਿਅਸਤ ਅੰਤਰਰਾਸ਼ਟਰੀ ਸਰਹੱਦ 'ਤੇ ਵਪਾਰ ਅਤੇ ਸਫ਼ਰ ਸੌਖਾ ਹੋਣ ਜਾ ਰਿਹਾ ਹੈ। 6 ਲੇਨ ਵਾਲਾ ਇਹ ਪੁਲ ਉੱਤਰੀ ਅਮਰੀਕਾ ਦਾ ਸਭ ਤੋਂ ਲੰਬਾ ਕੇਬਲ-ਸਟੇਡ ਪੁਲ ਹੈ ਅਤੇ ਇਸ ਦੇ ਨਿਰਮਾਣ 'ਤੇ ਕੈਨੇਡਾ ਸਰਕਾਰ ਵੱਲੋਂ ਲਗਭਗ $6.4 billion ਖਰਚ ਕੀਤੇ ਗਏ ਹਨ।

ਫੈਡਰਲ ਮੰਤਰੀ ਰੌਬਰਟਸਨ ਨੇ ਕਿਹਾ ਕਿ ਭਾਵੇਂ ਕੋਈ ਵੀ ਸਿਆਸੀ ਮਤਭੇਦ ਰਹੇ ਹੋਣ ਪਰ ਪਿਛਲੇ ਕਈ ਦਹਾਕਿਆਂ ਤੋਂ ਕੈਨੇਡਾ ਅਤੇ ਅਮਰੀਕਾ ਇਸ ਪੁਲ ਦੇ ਸੁਪਨੇ ਨੂੰ ਹਕੀਕਤ ਵਿਚ ਬਦਲਣ ਲਈ ਮਿਲ ਕੇ ਕੰਮ ਕਰ ਰਹੇ ਸਨ। ਉਹਨਾਂ ਕਿਹਾ ਕਿ ਇਹ 2.5 ਕਿਲੋਮੀਟਰ ਲੰਬਾ ਪੁਲ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link