19.67C Vancouver
ADS

Aug 21, 2025 7:13 PM - Connect Newsroom

ਬੀ.ਸੀ. ਸਰਕਾਰ ਨੇ ਬਰਨਬੀ, ਕੋਕਟਲਮ ਅਤੇ ਰਿਚਮੰਡ ਸਮੇਤ 10 ਸ਼ਹਿਰਾਂ ਲਈ ਹਾਊਸਿੰਗਟ ਟਾਰੇਗਟਸ ਕੀਤੇ ਤੈਅ

Share On
new-housing-targets-will-bring-thousands-more-homes
The goal is to help communities address projected population growth and local housing demand, so more people can find homes that fit their needs and budgets.

ਬੀ.ਸੀ. ਸਰਕਾਰ ਨੇ ਬਰਨਬੀ, ਕੋਕਟਲਮ ਅਤੇ ਰਿਚਮੰਡ ਸਮੇਤ 10 ਸ਼ਹਿਰਾਂ ਲਈ ਹਾਊਸਿੰਗਟ ਟਾਰੇਗਟਸ ਤੈਅ ਕਰ ਦਿੱਤੇ ਹਨ, ਜਿਸ ਨਾਲ ਆਉਣ ਵਾਲੇ ਸਾਲਾਂ ਵਿਚ ਕਮਿਊਨਿਟੀ ਲਈ ਹਜ਼ਾਰਾਂ ਘਰ ਉਪਲਬਧ ਹੋਣ ਜਾ ਰਹੇ ਹਨ। ਬੀ. ਸੀ. ਸਰਕਾਰ ਨੇ ਅੱਜ ਇਸ ਸਬੰਧੀ ਇੱਕ ਘੋਸ਼ਣਾ ਵਿਚ ਕਿਹਾ ਕਿ ਨਵੇਂ ਹਾਊਸਿੰਗ ਟਾਰਗੇਟ ਸਬੰਧੀ ਇਹ ਨਗਰ ਪਾਲਿਕਾਵਾਂ ਦਾ ਚੌਥਾ ਗਰੁੱਪ ਹੈ।

1 ਸਤੰਬਰ, 2025 ਤੋਂ ਪੰਜ ਸਾਲਾਂ ਵਿਚ ਇਨ੍ਹਾਂ 10 ਸ਼ਹਿਰਾਂ ਦੇ ਗਰੁੱਪ ਨੂੰ ਕੁੱਲ 38,930 ਘਰ ਬਣਾਉਣ ਦਾ ਟੀਚਾ ਦਿੱਤਾ ਗਿਆ ਹੈ, ਜੋ ਇਨ੍ਹਾਂ ਸ਼ਹਿਰਾਂ ਦੀ ਅਨੁਮਾਨਤ ਹਾਊਸਿੰਗ ਜ਼ਰੂਰਤ ਦਾ 75 ਫੀਸਦੀ ਹਨ। ਇਸ ਟਾਰਗੇਟ ਤਹਿਤ ਬਰਨਬੀ ਨੂੰ ਪੰਜ ਸਾਲਾਂ ਵਿਚ 10,240 ਘਰ ਬਣਾਉਣੇ ਹੋਣਗੇ, ਉਥੇ ਹੀ ਕੋਕਟਲਮ ਲਈ ਇਹ ਟਾਰਗੇਟ 6,481 ਦਾ, ਰਿਚਮੰਡ ਲਈ 6,753 ਦਾ ਅਤੇ ਟਾਊਨਸ਼ਿਪ ਆਫ ਲੈਂਗਲੀ ਨੂੰ 6,596 ਘਰ ਬਣਾਉਣ ਦਾ ਟੀਚਾ ਮਿਲਿਆ ਹੈ।

ਇਸੇ ਤਰ੍ਹਾਂ ਹੋਰ ਸ਼ਹਿਰ ਜੋ ਇਸ ਨਵੇਂ ਹਾਊਸਿੰਗ ਟਾਰਗੇਟ ਵਿਚ ਸ਼ਾਮਲ ਕੀਤੇ ਗਏ ਹਨ, ਉਹਨਾਂ ਵਿਚ ਕੋਰਟੇਨੇ, ਲੈਂਗਫੋਰਡ, ਪੇਂਟਿਕਟਨ, ਪਿਟ ਮੀਡੋਜ਼, ਸਕੁਐਮਿਸ਼ ਅਤੇ ਵਰਨੋਨ ਸ਼ਾਮਲ ਹਨ। ਕੁੱਲ 38,930 ਘਰਾਂ ਵਿਚ 14,000 ਦੇ ਕਰੀਬ ਘਰ ਬਾਜ਼ਾਰ ਤੋਂ ਘੱਟ ਕਿਰਾਏ ਵਾਲੇ ਹੋਣਗੇ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link