16.85C Vancouver
ADS

Feb 11, 2020 8:22 PM -

ਵਾਇਰਸ ਸੰਬੰਧੀ ਬਿਮਾਰੀ ਨੂੰ ਮਿਲਿਆ ਨਵਾਂ ਨਾਮ - 'ਕੋਵਿਡ-19'

Share On
new-name-for-disease-caused-by-virus-outbreak-covid-19
WHO on Tuesday gave the official name for the latest novel coronavirus, that has sickened more than 42,000 people, as 'Covid-19. Photo-ANI.

ਹੁਣ ਤੱਕ ਕੋਰੋਨਾਵਾਇਰਸ ਦੇ ਨਾਮ ਨਾਲ ਜਾਣੀ ਜਾ ਰਹੀ ਸਾਹ ਦੀ ਬਿਮਾਰੀ, ਨੂੰ ਇੱਕ ਨਵਾਂ ਨਾਮ ਮਿਲ ਗਿਆ ਹੈ।

ਇਸ ਬਿਮਾਰੀ ਦਾ ਅਧਿਕਾਰਿਕ ਨਾਮ 'COVID-19' ਰੱਖ ਦੇਣ ਦਾ ਐਲਾਨ ਕੀਤਾ ਗਿਆ ਹੈ।

ਇਹ ਐਲਾਨ ਵਰਲਡ ਹੈਲਥ ਔਰਗੇਨਾਈਜੇਸ਼ਨ ਵੱਲੋਂ ਕੀਤਾ ਗਿਆ ਹੈ।

ਮੰਗਲਵਾਰ ਨੂੰ ਜਿਨੀਵਾ 'ਚ WHO ਦੇ ਪ੍ਰਧਾਨ ਨੇ ਇਸਦੇ ਅਧਿਕਾਰਿਕ ਨਾਮ ਦਾ ਐਲਾਨ ਕੀਤਾ।

ਹਾਲਾਂਕਿ ਇਸਦੇ ਮਤਲਬ ਨੂੰ ਸਮਝਣਾ ਮੁਸ਼ਕਿਲ ਨਹੀਂ ਹੈ।

ਕੋਵਿਡ (COVID) ਦੇ ਵਿੱਚ 'ਕੋ' ਦਾ ਅਰਥ ਹੈ ਕੋਰੋਨਾ, ਜਦਕਿ ਇਸਦੇ ਅੱਗੇ ਆਉਣ ਵਾਲੇ 'ਵੀ' ਦਾ ਅਰਥ ਹੈ ਵਾਇਰਸ।

ਆਖਿਰ ਦੇ ਵਿੱਚ ਆਉਣ ਵਾਲੇ 'ਡੀ' ਨੂੰ ਡਿਜੀਜ ਯਾਨੀ ਕਿ ਬਿਮਾਰੀ ਦੇ ਲਈ ਵਰਤਿਆ ਗਿਆ ਹੈ।

ਇਸੇ ਤਰ੍ਹਾਂ ਇਸਦੇ ਅੱਗੇ ਵਰਤੇ ਜਾਣ ਵਾਲੇ 19 ਦਾ ਅਰਥ ਹੈ ਕਿ, ਇਸ ਬਿਮਾਰੀ ਨੇ ਸਾਲ 2019 'ਚ ਦਸਤਕ ਦਿੱਤੀ ਸੀ।

ਤਾਂ ਇਸੇ ਕਾਰਨ ਹੁਣ ਇਸ ਬਿਮਾਰੀ ਦਾ ਅਧਿਕਾਰਿਕ ਨਾਮ, ਕੋਰੋਨਾਵਾਇਰਸ ਦੀ ਜਗ੍ਹਾ ਕੋਵਿਡ-19 ਰੱਖ ਦਿੱਤਾ ਗਿਆ ਹੈ।

ਯਾਦ ਰਹੇ ਨਵੇਂ ਜਾਰੀ ਅੰਕੜਿਆਂ ਅਨੁਸਾਰ ਇਸ ਬਿਮਾਰੀ ਕਾਰਨ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਇੱਕ ਹਜ਼ਾਰ ਦੇ ਪਾਰ ਪਹੁੰਚ ਗਈ ਹੈ।

Latest news

cta-orders-westjet-to-remove-power-wheelchair-weight-limit
Punjabi

ਸੀਟੀਏ ਨੇ ਵੈਸਟਜੈੱਟ ਨੂੰ ਪਾਵਰ ਵ੍ਹੀਲਚੇਅਰ ਵਜ਼ਨ ਸੀਮਾ ਹਟਾਉਣ ਦਾ ਆਦੇਸ਼ ਦਿੱਤਾ

ਕੈਨੇਡੀਅਨ ਟ੍ਰਾਂਸਪੋਰਟੇਸ਼ਨ ਏਜੰਸੀ ਨੇ ਦੇਸ਼ ਦੀ ਦੂਜੀ ਵੱਡੀ ਏਅਰਲਾਈਨ ਵੈਸਟਜੈੱਟ ਨੂੰ ਆਪਣੇ ਜਹਾਜ਼ਾਂ 'ਤੇ ਪਾਵਰ ਵ੍ਹੀਲਚੇਅਰਾਂ ਦੇ ਭਾਰ 'ਤੇ ਲਗਾਈ ਗਈ ਕੈਪ ਨੂੰ ਖ਼ਤਮ ਕਰਨ ਦੇ ਹੁਕਮ ਦਿੱਤੇ ਹਨ। ਰੈਗੂਲੇਟਰ ਨੇ ਕਿਹਾ ਕਿ ਵੈਸਟਜੈੱਟ ਵੱਲੋਂ ਲਗਾਈ ਗਈ ਇਹ ਸੀਮਾ ਅਪਾਹਜਤਾ ਨਾਲ ਜੀ ਰਹੇ ਯਾਤਰੀਆਂ ਲਈ ਇੱਕ ਅਣਉਚਿਤ ਰੁਕਾਵਟ ਪੈਦਾ ਕਰਦੀ ਹੈ, ਜਿਸ ਨੂੰ ਜੁਲਾਈ 2027 ਤੋਂ ਪਹਿਲਾਂ ਹਟਾਉਣਾ ਲਾਜ਼ਮੀ ਹੋਵੇਗਾ।
15-year-old-charged-after-allegedly-threatening-to-burn-down-port-coquitlam-home
Punjabi

ਪੋਰਟ ਕੋਕੁਇਟਲਮ ’ਚ 15 ਸਾਲਾ ਨੌਜਵਾਨ ’ਤੇ ਘਰ ਸਾੜਨ ਦੀ ਧਮਕੀ ਦੇਣ ਦੇ ਦੋਸ਼

ਪੋਰਟ ਕੋਕੁਇਟਲਮ ਵਿਚ ਇੱਕ ਘਰ ਨੂੰ ਅੱਗ ਲਗਾ ਕੇ ਸਾੜਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇੱਕ 15 ਸਾਲਾ ਨਾਬਾਲਗ ਨੌਜਵਾਨ 'ਤੇ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।ਕੋਕੁਇਟਲਮ ਆਰਸੀਐਮਪੀ ਮੁਤਾਬਕ,ਇਹ ਮਾਮਲਾ ਇਸੇ ਸਾਲ 17 ਮਈ ਨੂੰ ਵਾਪਰੀ ਇੱਕ ਘਟਨਾ ਨਾਲ ਸਬੰਧਤ ਹੈ,ਜਿਸ ਦੀ ਜਨਰਲ ਇਨਵੈਸਟੀਗੇਸ਼ਨ ਸੈਕਸ਼ਨ ਵੱਲੋਂ ਕੀਤੀ ਜਾਂਚ ਅਤੇ ਸਬੂਤਾਂ ਤੋਂ ਬਾਅਦ ਬੀ.ਸੀ.ਪ੍ਰੌਸੀਕਿਊਸ਼ਨ ਸਰਵਿਸ ਨੇ 4 ਅਗਸਤ ਨੂੰ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ।
poilievre-invites-irans-exiled-crown-prince-reza-pahlavi-to-visit-canada
Punjabi

ਪੌਲੀਐਵ ਨੇ ਸਾਬਕਾ ਕ੍ਰਾਊਨ ਪ੍ਰਿੰਸ Reza Pahlavi ਨੂੰ ਕੈਨੇਡਾ ਆਉਣ ਦਾ ਦਿੱਤਾ ਸੱਦਾ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਈਰਾਨ ਦੇ ਦੇਸ਼-ਨਿਕਾਲਾ ਦਿੱਤੇ ਗਏ ਸਾਬਕਾ ਕ੍ਰਾਊਨ ਪ੍ਰਿੰਸ Reza Pahlavi ਨਾਲ ਅੱਜ ਇੱਕ ਵੀਡੀਓ ਕਾਨਫਰੰਸ ਜ਼ਰੀਏ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕੈਨੇਡਾ ਆਉਣ ਦਾ ਸੱਦਾ ਦਿੱਤਾ ਹੈ।
carney-urges-premiers-to-lift-ban-on-u-s-alcohol
Punjabi

ਅਮਰੀਕੀ ਸ਼ਰਾਬ 'ਤੇ ਪਾਬੰਦੀ ਹਟਾਉਣ ਲਈ ਪ੍ਰੀਮੀਅਰਜ਼ ਨੂੰ ਕਾਰਨੀ ਦੀ ਅਪੀਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕਾ ਨਾਲ ਅਸਥਾਈ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਪ੍ਰੀਮੀਅਰਜ਼ ਨੂੰ ਅਮਰੀਕੀ ਸ਼ਰਾਬ 'ਤੇ ਬੈਨ ਹਟਾਉਣ ਦੀ ਅਪੀਲ ਕੀਤੀ ਹੈ। ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ 50 ਫੀਸਦੀ ਟੈਰਿਫ ਸ਼ੁੱਕਰਵਾਰ ਤੱਕ ਟਾਲਣ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਗੱਲਬਾਤ ਅਜੇ ਵੀ ਚੱਲ ਰਹੀ ਹੈ ਅਤੇ ਅਮਰੀਕਾ ਸ਼ਰਾਬ ਦੀ ਪਾਬੰਦੀ 'ਤੇ ਕਈ ਵਾਰ ਇਤਰਾਜ਼ ਜਤਾ ਚੁੱਕਾ ਹੈ। ਕਿਉਂਕਿ ਕੈਨੇਡਾ ਵਿਚ ਸ਼ਰਾਬ ਦੀ ਵਿਕਰੀ 'ਤੇ ਕੰਟਰੋਲ ਸੂਬਾ ਸਰਕਾਰਾਂ ਦੇ ਹੱਥ ਹੈ ਇਸ ਲਈ ਪ੍ਰਧਾਨ ਮੰਤਰੀ ਕਾਰਨੀ ਨੇ ਬੁੱਧਵਾਰ ਨੂੰ ਪ੍ਰੀਮੀਅਰਜ਼ ਨਾਲ ਵਰਚੁਅਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਅਮਰੀਕੀ ਸ਼ਰਾਬ ਵਾਪਸ ਸਟੋਰਾਂ ਵਿਚ ਲਿਆਉਣ ਲਈ ਕਿਹਾ।
canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link