14.04C Vancouver
ADS

Oct 27, 2020 7:41 PM -

ਨਵੇਂ ਰੈਪਿਡ ਹਾਊਸਿੰਗ ਇਨੀਸ਼ੀਏਟਿਵ ਤਹਿਤ ਕੈਨੇਡਾ 'ਚ ਬਣਨਗੇ 3,000 ਨਵੇਂ ਘਰ

Share On
new-rapid-housing-initiative-to-create-up-to-3-000-new-homes-for-canadians
Prime Minister Justin Trudeau looks around the room during a news conference, Friday, Oct. 23, 2020 in Ottawa. THE CANADIAN PRESS/Adrian Wyld

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਦੇਸ਼ ਦੇ ਬਹੁਤ ਸਾਰੇ ਲੋਕਾਂ ਦੇ ਸਿਰ 'ਤੇ ਛੱਤ ਨਹੀਂ ਹੈ, ਅਤੇ ਉਨ੍ਹਾਂ ਦੀ ਸਰਕਾਰ ਅਜਿਹੇ ਲੋਕਾਂ ਦੀ ਗਿਣਤੀ ਨੂੰ ਘਟਾਉਣ ਲਈ ਕੰਮ ਕਰ ਰਹੀ ਹੈ।

ਅੱਜ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਟਰੂਡੋ ਨੇ ਦੱਸਿਆ ਕਿ ਔਟਵਾ ਵੱਲੋਂ ਫੈਡਰਲ ਰੈਪਿਡ ਹਾਊਸਿੰਗ ਇਨੀਸ਼ੀਏਟਿਵ (federal rapid housing initiative) 'ਚ 1 ਬਿਲੀਅਨ ਡਾਲਰ ਦਾ ਯੋਗਦਾਨ ਪਾਇਆ ਜਾ ਰਿਹਾ ਹੈ।

15 ਸ਼ਹਿਰਾਂ ਨੂੰ ਕੁੱਲ 500 ਮਿਲੀਅਨ ਡਾਲਰ ਦੇ ਫੰਡ ਦਿੱਤੇ ਜਾਣਗੇ। ਇਹ ਫੰਡ ਪ੍ਰਾਪਰਟੀਆਂ ਖਰੀਦਣ ਦੇਕੰਮ ਆਉਣਗੇ।

ਬਾਕੀ ਦੇ 500 ਮਿਲੀਅਨ ਡਾਲਰ ਦੀ ਵਰਤੋਂ ਹਾਊਸਿੰਗ ਪ੍ਰੋਜੈਕਟ ਖੜੇ ਕਰਨ ਦੇ ਕੰਮ ਆਵੇਗੀ।

ਹਾਲਾਂਕਿ ਇਨ੍ਹਾਂ ਪ੍ਰੋਜੈਕਟਸ ਨੂੰ ਫੰਡ ਮਿਲਣ ਦੇ 12 ਮਹੀਨਿਆਂ ਦੇ ਅੰਦਰ ਪੂਰਾ ਕਰਨਾ ਜ਼ਰੂਰੀ ਹੋਵੇਗਾ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਫੋਰਡੇਬਲ ਹਾਊਸਿੰਗ ਸੰਬੰਧੀ ਬੀਤੇ ਮਹੀਨੇ ਕੀਤੇ 3,000 ਨਵੇਂ ਅਫੋਰਡੇਬਲ ਹਾਊਸਿੰਗ ਯੂਨਿਟਸ ਉਪਲਬਧ ਕਰਵਾਉਣ ਸੰਬੰਧੀ ਐਲਾਨ ਦੇ ਵੇਰਵੇ ਸਾਂਝੇ ਕੀਤੇ ਹਨ।

ਟਰੂਡੋ ਨੇ ਕਿਹਾ ਕਿ ਫੈਡਰਲ ਰੈਪਿਡ ਹਾਊਸਿੰਗ ਇਨੀਸ਼ੀਏਟਿਵ ਲਈ ਕੀਤੇ ਜਾਣ ਵਾਲਾ 1 ਬਿਲੀਅਨ ਡਾਲਰ ਦਾ ਨਿਵੇਸ਼, ਮੁੱਖ ਸ਼ਹਿਰ ਸਟਰੀਮ ਅਤੇ ਪ੍ਰੋਜੈਕਟਸ ਸਟਰੀਮ 'ਚ ਬਰਾਬਰ-ਬਰਾਬਰ ਵੰਡਿਆ ਜਾਵੇਗਾ।

ਪਹਿਲੇ ਅੱਧੇ ਹਿੱਸੇ 'ਚ ਸ਼ਹਿਰਾਂ ਨੂੰ ਪ੍ਰਾਪਰਟੀਆਂ ਖਰੀਦਣ ਦੇ ਫੰਡ ਮਿਲਣਗੇ।

ਇਸ ਨੂੰ ਅਫੋਰਡੇਬਲ ਹਾਊਸਿੰਗ 'ਚ ਤਬਦੀਲ ਕੀਤਾ ਜਾਵੇਗਾ।

ਇਸ 'ਚ ਟੋਰੌਂਟੋ ਨੂੰ 203 ਮਿਲੀਅਨ ਡਾਲਰ ਉਪਲਬਧ ਕਰਵਾਏ ਜਾ ਰਹੇ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link