12.38C Vancouver
ADS

Dec 23, 2021 10:01 PM - Connect News

ਬੀ.ਸੀ. ਸਰਕਾਰ ਨੇ ਪਬੰਦੀਆਂ ਵਿਚਾਲੇ ਬੰਦ ਹੋਣ 'ਤੇ ਮਜਬੂਰ ਹੋਏ ਵਪਾਰਾਂ ਲਈ $10,000 ਤੱਕ ਦੀ ਗ੍ਰਾਂਟ ਦਾ ਕੀਤਾ ਐਲਾਨ

Share On
new-relief-funding-coming-for-businesses-ordered-closed-in-b-c
British Columbia businesses that were mandated to temporarily shut down through public health orders because of surging COVID-19 cases will be eligible to receive a new one-time relief grant of up to $10,000. (Photo - B.C. Govt.)

ਬੀ.ਸੀ. ਸਰਕਾਰ ਨੇ ਸੂਬੇ 'ਚ ਲਾਗੂ ਕੀਤੀਆਂ ਗਈਆਂ ਨਵੀਆਂ ਪਬੰਦੀਆਂ ਵਿਚਾਲੇ ਨੁਕਸਾਨ ਦਾ ਸਾਹਮਣਾ ਕਰ ਰਹੇ ਵਪਾਰਾਂ ਲਈ ਕੁਝ ਰਾਹਤ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ।

ਸੂਬਾ ਸਰਕਾਰ ਵੱਲੋਂ ਉਨ੍ਹਾਂ ਵਪਾਰਾਂ ਲਈ $10,000 ਦੀ ਇੱਕ ਵਾਰ ਦੀ ਗ੍ਰਾਂਟ ਦਾ ਐਲਾਨ ਕੀਤਾ ਗਿਆ ਹੈ ਜੋ ਕਿ ਨਵੇਂ ਸਿਹਤ ਨਿਰਦੇਸ਼ਾਂ ਵਿਚਾਲੇ ਬੰਦ ਹੋਣ 'ਤੇ ਮਜਬੂਰ ਹੋ ਗਏ ਹਨ।

ਕੋਵਿਡ-19 ਕਲੋਜ਼ਰ ਰਿਲੀਫ ਗ੍ਰਾਂਟ ਦਾ ਲਾਭ ਬਾਰਜ਼, ਨਾਈਟਕਲੱਬਸ, ਜਿੰਮਾਂ, ਫਿਟਨੈਸ ਸੈਂਟਰਾਂ ਅਤੇ ਡਾਂਸ ਸਟੂਡੀਓਸ ਨੂੰ ਮਿਲਣ ਦੀ ਗੱਲ ਆਖੀ ਗਈ ਹੈ।

ਯਾਦ ਰਹੇ ਸੂਬੇ 'ਚ ਇਸੇ ਹਫ਼ਤੇ ਨਵੀਆਂ ਪਬੰਦੀਆਂ ਦਾ ਐਲਾਨ ਕੀਤਾ ਗਿਆ ਹੈ ਜੋ ਕਿ ਅੱਜ ਤੜਕਸਾਰ ਲਾਗੂ ਕਰ ਦਿੱਤੀਆਂ ਗਈਆਂ ਹਨ।

ਇਹ ਪਬੰਦੀਆਂ ਓਮੀਕਰੌਨ ਵੇਰੀਐਂਟ ਦੇ ਵਧਦੇ ਫੈਲਾਅ ਵਿਚਾਲੇ ਐਲਾਨੀਆਂ ਗਈਆਂ ਹਨ।

ਜਿਹੜੇ ਈਵੈਂਟ ਵੈਨਿਊਸ ਹੁਣ ਪਬੰਦੀਆਂ ਵਿਚਾਲੇ ਆਪਰੇਟ ਨਹੀਂ ਕਰ ਸਕਣਗੇ, ਉਨ੍ਹਾਂ ਨੂੰ ਵੀ ਇਹ ਗ੍ਰਾਂਟ ਹਾਸਿਲ ਹੋ ਸਕੇਗੀ।

ਇਸ ਸੰਬੰਧੀ ਜਾਣਕਾਰੀ ਅੱਜ ਸੂਬੇ ਦੇ ਜੌਬਸ ਮੰਤਰੀ ਰਵੀ ਕਾਹਲੋਂ ਨੇ ਦਿੱਤੀ।

ਇਸ ਸੰਬੰਧੀ ਐਪਲੀਕੇਸ਼ਨਾਂ ਜਨਵਰੀ ਤੋਂ ਖੋਲ੍ਹੀਆਂ ਜਾ ਰਹੀਆਂ ਹਨ।

ਸਰਕਾਰ ਦਾ ਕਹਿਣਾ ਹੈ ਕਿ ਅਗਲੇ ਕੁਝ ਹਫਤਿਆਂ ਗ੍ਰਾਂਟ ਵਾਸਤੇ ਅਪਲਾਈ ਕਰਨ ਸੰਬੰਧੀ ਵਧੇਰੇ ਵੇਰਵੇ ਜਾਰੀ ਕੀਤੇ ਜਾਣਗੇ।

ਇਸ ਗ੍ਰਾਂਟ ਦੌਰਾਨ ਲਾਭ ਹਾਸਿਲ ਕਰਨ ਵਾਲੇ ਵਪਾਰਾਂ ਨੂੰ ਕੁੱਲ 1,000 ਤੋਂ 10,000 ਡਾਲਰ ਤਕ ਦੀ ਰਾਸ਼ੀ ਹਾਸਿਲ ਹੋ ਸਕੂਗੀ।

ਕਿੰਨੀ ਰਾਸ਼ੀ ਮਿਲ ਸਕਦੀ ਹੈ, ਇਹ ਮੁੱਖ ਤੌਰ 'ਤੇ ਕਿਸੇ ਵਪਾਰ ਦੀ ਐਂਪਲਾਈਸ ਦੀ ਗਿਣਤੀ 'ਤੇ ਨਿਰਭਰ ਕਰੇਗਾ।

ਸਰਕਾਰ ਦਾ ਕਹਿਣਾ ਹੈ ਕਿ ਇਹ ਗ੍ਰਾਂਟ ਸੂਬੇ 'ਚ ਪਹਿਲਾਂ ਚਲਾਈ ਗਈ 'ਸਰਕਟ ਬ੍ਰੇਕਰ ਰਿਲੀਫ ਗ੍ਰਾਂਟ' ਦੇ ਨਾਲ ਮੇਲ ਖਾਂਦੀ ਹੈ।

ਐਪਲੀਕੇਸ਼ਨਾਂ ਦਾਖਿਲ ਕਰਨ ਦੀ ਪ੍ਰੀਕਿਰਿਆ ਫਰਵਰੀ ਦੇ ਅੰਤ ਤਕ ਜਾਰੀ ਰਹੇਗੀ।

ਸੂਬਾ ਸਰਕਾਰ ਤੇ 'ਸਮਾਲ ਬਿਜਨਸ ਬੀ.ਸੀ.' ਵੱਲੋਂ ਇਸ ਗ੍ਰਾਂਟ 'ਚ ਮਦਦ ਸੰਬੰਧੀ ਇੱਕ ਕਾਲ ਸੈਂਟਰ ਵੀ ਸਥਾਪਿਤ ਕੀਤਾ ਜਾਣਾ ਹੈ।

ਇਹ ਕਾਲ ਸੈਂਟਰ ਜਨਵਰੀ ਦੀ ਸ਼ੁਰੂਆਤ 'ਚ ਸਥਾਪਿਤ ਕਰਨ ਦੀ ਗੱਲ ਆਖੀ ਗਈ ਹੈ।

ਵਪਾਰਾਂ ਵੱਲੋਂ ਗ੍ਰਾਂਟ ਸੰਬੰਧੀ ਸਵਾਲ covid@smallbusinessbc.ca 'ਤੇ ਈਮੇਲ ਕਰਕੇ ਵੀ ਪੁੱਛੇ ਜਾ ਸਕਣਗੇ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link