15.22C Vancouver
ADS

Oct 22, 2020 3:36 PM -

ਟੋਰੀ ਪਾਰਟੀ ਦੇ ਨਵੇਂ ਮਤੇ ਕਾਰਣ ਘੱਟ ਗਿਣਤੀ ਲਿਬਰਲ ਸਰਕਾਰ ਲਈ ਵਿਸ਼ਵਾਸ ਮਤੇ ਦਾ ਮੁੱਦਾ ਫਿਰ ਉਭਰਿਆ

Share On
new-tory-motion-could-trigger-second-confidence-showdown-for-liberal-minority
Conservative Leader Erin O'Toole listens during the Conservative caucus retreat on Parliament Hill in Ottawa, on January 24, 2020. THE CANADIAN PRESS/Justin Tang

ਕੰਜ਼ਰਵੇਟਿਵ ਲੀਡਰ, ਏਰਿਨ ਓ’ਟੂਲ ਇਸ ਗੱਲ ਤੋਂ ਇਨਕਾਰ ਕਰ ਰਹੇ ਹਨ ਕਿ ਉਨ੍ਹਾਂ ਦੀ ਪਾਰਟੀ ਪਾਰਲੀਮੈਂਟ ਵਿੱਚ ਇੱਕ ਹੋਰ ਵਿਸ਼ਵਾਸ ਮਤੇ ਦੀ ਤਿਆਰੀ ਕਰ ਰਹੀ ਹੈ।

ਬੁੱਧਵਾਰ ਨੂੰ ਕੰਜ਼ਰਵੇਟਿਵ ਮਤੇ ‘ਤੇ ਵਿਸ਼ਵਾਸ ਵੋਟ ਤੋਂ ਬਚਣ ਤੋਂ ਇੱਕ ਦਿਨ ਬਾਅਦ, ਘੱਟ ਗਿਣਤੀ ਲਿਬਰਲ ਸਰਕਾਰ ਅੱਜ ਟੋਰੀ ਪਾਰਟੀ ਵਲੋਂ ਪ੍ਰਸਤਾਵਤ ਇੱਕ ਹੋਰ ਮਤੇ ਦਾ ਸਾਮਣਾ ਕਰੇਗੀ, ਜਿਸ ਸਦਕਾ ਇੱਕ ਵਾਰ ਫਿਰ ਮਹਾਂਮਾਰੀ ਦੌਰਾਨ ‘ਸਨੈਪ ਇਲੈਕਸ਼ਨ’ ਦੀ ਸੰਭਾਵਨਾ ਬਣ ਸਕਦੀ ਹੈ।

ਓ’ਟੂਲ ਮੁਤਾਬਕ ਇਸ ਮਤੇ ਵਿੱਚ ਸਰਕਾਰ ਤੋਂ ਕੋਵਿਡ -19 ਦੇ ਰਾਹਤ ਪ੍ਰੋਗਰਾਮਾਂ ਨਾਲ ਜੁੜੇ ਮੁੱਦਿਆਂ ਦੀ ਪੜਤਾਲ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਮਤਾ ਅਤੇ ਇਸ ਵਿੱਚ ਦਸਤਾਵੇਜ਼ਾਂ ਦੀ ਮੰਗ ਇੰਨੀ ਵਿਸ਼ਾਲ ਹੈ ਕਿ ਲਿਬਰਲ ਪਾਰਟੀ ਤੋਂ ਇਸ ਬਹਿਸ ਦੀ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਨਾਲ ਸਰਕਾਰ ਕਮਜ਼ੋਰ ਪੈ ਸਕਦੀ ਹੈ।

ਇਹ ਦਲੀਲ, ਲਿਬਰਲ ਪਾਰਟੀ ਵਲੋਂ ਕੰਜ਼ਰਵੇਟਿਵ ਪਾਰਟੀ ਦੇ ‘ਵੀ’ ਸੰਸਥਾ ਸੰਬੰਧੀ ਮਤੇ ਦੌਰਾਨ ਵੀ ਪੇਸ਼ ਕੀਤੀ ਗਈ ਸੀ।

ਬੁੱਧਵਾਰ ਦੁਪਹਿਰ ਨੂੰ ਲਿਬਰਲ ਸਰਕਾਰ ਐਨ.ਡੀ.ਪੀ. ਅਤੇ ਗ੍ਰੀਨ ਪਾਰਟੀ ਦੇ ਸਮਰਥਨ ਕਾਰਣ ਬੱਚ ਗਈ ਸੀ।

ਓ’ਟੂਲ ਅਨੁਸਾਰ ਭਾਂਵੇ ਉਨ੍ਹਾਂ ਨੂੰ ਸਰਕਾਰ ਉੱਤੇ ਭਰੋਸਾ ਨਹੀਂ ਹੈ ਪਰ ਇਸ ਦਾ ਇਹ ਮਤਲਬ ਨਹੀਂ ਕਿ ਹਰ ਮੁੱਦੇ ਨੂੰ ਵਿਸ਼ਵਾਸ ਮਤੇ ਨਾਲ ਜੋੜਿਆ ਜਾਵੇ।

ਉਨ੍ਹਾਂ ਕਿਹਾ ਕਿ ਜੇ ਲਿਬਰਲ ਸਰਕਾਰ ਰਾਜਨੀਤਕ ਖੇਡ ਖੇਡਣਾ ਚਾਹੁੰਦੀ ਹੈ, ਇਹ ਉਨ੍ਹਾਂ ਦਾ ਫੈਸਲਾ ਹੈ ਪਰ ਕੰਜ਼ਰਵੇਟਿਵ ਪਾਰਟੀ ਦੀ ਦਿਲਚਸਪੀ ਕੋਵਿਡ -19 ਲਈ ਬਿਹਤਰ ਹੱਲ ਪ੍ਰਦਾਨ ਕਰਨ ਵਿੱਚ ਹੈ।

Latest news

dingell-slams-trump-over-strained-canada-u-s-relations-urges-resumption-of-talks
Punjabi

ਕੈਨੇਡਾ ਨਾਲ ਵਿਗੜੇ ਰਿਸ਼ਤਿਆਂ ’ਤੇ ਡਿੰਗੇਲ ਨੇ ਟਰੰਪ ਨੂੰ ਘੇਰਿਆ, ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ

ਕੈਨੇਡਾ ਅਤੇ ਅਮਰੀਕਾ ਵਿਚਕਾਰ ਵਿਗੜੇ ਸਬੰਧਾਂ ਨੂੰ ਲੈ ਕੇ Michigan ਤੋਂ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਤੀਨਿਧੀ ਡੇਬੀ ਡਿੰਗੇਲ ਨੇ ਰਾਸ਼ਟਰਪਤੀ ਡੌਨਲਡ ਟਰੰਪ ਦੀਆਂ ਨੀਤੀਆਂ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਹੈ ਕਿ ਦੇਸ਼ ਲਈ ਇਹ ਬੇਹੱਦ ਨਿਰਾਸ਼ਾਜਨਕ ਦੌਰ ਹੈ ਜਦੋਂ ਰਾਸ਼ਟਰਪਤੀ ਆਪਣੇ ਸਭ ਤੋਂ ਕਰੀਬੀ ਦੋਸਤ ਅਤੇ ਸਹਿਯੋਗੀ ਦੇਸ਼ ਨਾਲ ਗੱਲਬਾਤ ਕਰਨ ਦੀ ਬਜਾਏ ਤਾਨਾਸ਼ਾਹਾਂ ਅਤੇ ਤਾਨਾਸ਼ਾਹ ਨਾਲ ਸਬੰਧ ਵਧਾਉਣ ਵਿਚ ਜ਼ਿਆਦਾ ਅਰਾਮਦਾਇਕ ਮਹਿਸੂਸ ਕਰ ਰਹੇ ਹਨ।
wildfire-threat-eases-in-b-c-as-major-fires-drop-to-just-three
Punjabi

ਬੀ.ਸੀ. ਵਿੱਚ ਜੰਗਲੀ ਅੱਗਾਂ ਦਾ ਘਟਿਆ ਕਹਿਰ ,ਵੱਡੀਆਂ ਅੱਗਾਂ ਦੀ ਗਿਣਤੀ 3 ਰਹੀ

ਬੀ.ਸੀ. ਵਾਈਲਡਫਾਇਰ ਸਰਵਿਸ ਮੁਤਾਬਕ, ਸੂਬੇ ਦੇ ਫਰੇਜ਼ਰ ਕੈਨਿਯਨ ਇਲਾਕੇ ਵਿਚ ਲੱਗੀ ਬਰੰਸਵਿਕ ਕ੍ਰੀਕ ਦੀ ਅੱਗ ਹੁਣ ਖ਼ਤਰੇ ਦੇ ਨਿਸ਼ਾਨ ਤੋਂ ਬਾਹਰ ਹੋ ਗਈ ਹੈ, ਜਿਸ ਕਾਰਨ ਇਸ ਨੂੰ ਵਾਈਲਡਫਾਇਰ ਨੋਟ ਦੀ ਸੂਚੀ ਵਿਚੋਂ ਹਟਾ ਦਿੱਤਾ ਗਿਆ ਹੈ ਅਤੇ ਹੁਣ ਸੂਬੇ ਵਿਚ ਸਿਰਫ਼ ਤਿੰਨ ਵੱਡੀਆਂ ਅੱਗਾਂ ਹੀ ਬਾਕੀ ਰਹਿ ਗਈਆਂ ਹਨ।
drug-toxicity-crisis-in-b-c-138-deaths-reported-in-june-2026
Punjabi

ਬੀ.ਸੀ. ’ਚ ਨਸ਼ਿਆਂ ਦਾ ਕਹਿਰ: ਜੂਨ ਵਿੱਚ ਹੋਈਆਂ 138 ਮੌਤਾਂ

ਬੀ.ਸੀ. ਵਿਚ ਹਾਲ ਹੀ ਦੇ ਮਹੀਨੇ ਵਿਚ ਨਸ਼ੇ ਕਾਰਨ 100 ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ। ਮੰਗਲਵਾਰ ਕੋਰੋਨਰ ਸਰਵਿਸ ਵਲੋਂ ਜਾਰੀ ਅੰਕੜਿਆਂ ਮੁਤਾਬਕ, ਜੂਨ 2026 ਵਿਚ ਨਸ਼ਿਆਂ ਦੀ ਵਜ੍ਹਾ ਨਾਲ 138 ਲੋਕਾਂ ਦੀ ਜਾਨ ਗਈ, ਜੋ ਕਿ ਜਨਵਰੀ ਅਤੇ ਮਾਰਚ ਤੋਂ ਬਾਅਦ ਇਸ ਸਾਲ ਦਾ ਤੀਜਾ ਵੱਡਾ ਅੰਕੜਾ ਹੈ। ਰਿਪੋਰਟ ਮੁਤਾਬਕ, ਸਾਲ 2026 ਦੇ ਪਹਿਲੇ ਛੇ ਮਹੀਨਿਆਂ ਵਿਚ ਹੁਣ ਤੱਕ ਕੁੱਲ 776 ਮੌਤਾਂ ਹੋ ਚੁੱਕੀਆਂ ਹਨ, ਜਿਸ ਦੇ ਹਿਸਾਬ ਨਾਲ ਹਾਲਾਂਕਿ ਇਹ ਸਾਲ 2019 ਵਿਚ ਹੋਈਆਂ 992 ਮੌਤਾਂ ਤੋਂ ਬਾਅਦ ਸਭ ਤੋਂ ਘੱਟ ਮੌਤਾਂ ਵਾਲਾ ਸਾਲ ਬਣਨ ਦੀ ਉਮੀਦ ਹੈ।
sukhbir-badal-pays-obeisance-at-takht-damdama-sahib-after-nanded-attack
Punjabi

ਨਾਂਦੇੜ ਹਮਲੇ ਤੋਂ ਦੋ ਹਫ਼ਤਿਆਂ ਬਾਅਦ ਸੁਖਬੀਰ ਬਾਦਲ ਨੇ ਤਖ਼ਤ ਦਮਦਮਾ ਸਾਹਿਬ ਵਿਖੇ ਟੇਕਿਆ ਮੱਥਾ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿਛਲੇ ਦਿਨੀਂ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਇੱਕ ਜਾਨਲੇਵਾ ਹਮਲੇ ਵਿੱਚ ਬਚਾਅ ਤੋਂ ਦੋ ਹਫ਼ਤਿਆਂ ਬਾਅਦ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿਖੇ ਤਖ਼ਤ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਅਤੇ ਸੀਨੀਅਰ ਪਾਰਟੀ ਆਗੂ ਵੀ ਸਨ।
mélanie-joly-urges-canadians-to-buy-canadian-made-products-amid-escalating-trade-war
Punjabi

ਮੇਲਾਨੀ ਜੋਲੀ ਨੇ ਵਧਦੀ ਵਪਾਰ ਜੰਗ ਵਿਚਕਾਰ ਕੈਨੇਡੀਅਨਾਂ ਨੂੰ ਕੈਨੇਡੀਅਨ-ਬਣੇ ਉਤਪਾਦ ਖਰੀਦਣ ਦੀ ਕੀਤੀ ਅਪੀਲ

ਕੈਨੇਡਾ ਦੀ ਇੰਡਸਟਰੀ ਮਿਨਿਸਟਰ ਮੇਲਾਨੀ ਜੋਲੀ ਨੇ ਅਮਰੀਕਾ ਨਾਲ ਟਰੇਡ ਵਾਰ ਹੋਰ ਭੜਕਣ ਦੌਰਾਨ ਕੈਨੇਡੀਅਨ ਨੂੰ ਦੇਸ਼ ਦੇ ਬਣੇ ਉਤਪਾਦ ਖਰੀਦਣ ਦੀ ਜ਼ੋਰਦਾਰ ਅਪੀਲ ਕੀਤੀ ਹੈ।ਔਟਵਾ ਵਿਚ ਹੋਰ ਫੈਡਰਲ ਮਿਨਿਸਟਰਸ ਨਾਲ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਵਲੋਂ ਰਿਟੇਲਰ ਨਾਲ ਗੱਲਬਾਤ ਕਰਕੇ ਬਾਜ਼ਾਰ ਵਿਚ ਕੈਨੇਡੀਅਨ-ਨਿਰਮਿਤ ਉਤਪਾਦ ਦੀ ਪਛਾਣ ਕਰਨਾ ਸੌਖਾ ਬਣਾਇਆ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link