13.79C Vancouver
ADS

Jun 12, 2020 3:47 PM -

ਐਲਬਰਟਾ ਵਿੱਚ ਪੁਲਿਸ ਵੱਲੋਂ ਫਰਸਟ ਨੇਸ਼ਨਜ਼ ਚੀਫ ਦੀ ਹਿੰਸਕ ਗ੍ਰਿਫ਼ਤਾਰੀ ਦੀ ਵੀਡੀਓ ਸਾਹਮਣੇ ਆਈ

Share On
new-video-shows-rcmp-tackling-punching-alberta-chief-during-arrest
Chief Allan Adam of the Athabasca Chipewyan First Nation speaks during a press conference in Fort McMurray, Alta. on Friday May 30, 2014. THE CANADIAN PRESS/Jason Franson

ਉੱਤਰੀ ਐਲਬਰਟਾ ਦੇ ਫਰਸਟ ਨੇਸ਼ਨ ਦੇ ਪ੍ਰਮੁੱਖ ਮੁੱਖੀ ਦੀ ਹਿੰਸਕ ਗ੍ਰਿਫਤਾਰੀ ਦੀ ਇੱਕ ਨਵੀਂ ਵੀਡੀਓ ਸਾਹਮਣੇ ਆਈ ਹੈ।

ਐਥਾਬਸਕਾ ਚਿਪੇਵਾਇਨ ਫਰਸਟ ਨੇਸ਼ਨ ਮੁਤਾਬਕ ਆਰ.ਸੀ.ਐੱਮ.ਪੀ. ਦੀ ਡੈਸ਼ ਕੈਮਰਾ ਵੀਡੀਓ ਨੂੰ ਅਦਾਲਤ ਵਿੱਚ ਚੀਫ ਐਲਨ ਐਡਮ ਖ਼ਿਲਾਫ਼ ਲੱਗੇ ਅਪਰਾਧਕ ਦੋਸ਼ਾਂ ਦਾ ਵਿਰੋਧ ਕਰਦੀ ਅਰਜ਼ੀ ਵਿੱਚ ਪੇਸ਼ ਕੀਤਾ ਗਿਆ ਹੈ।

ਇਸ 12 ਮਿੰਟ ਦੀ ਵੀਡੀਓ ਵਿਚ 10 ਮਾਰਚ ਦੀ ਸਵੇਰ ਨੂੰ ਫੋਰਟ ਮੈਕਮਰੀ ਦੇ ਇੱਕ ਕੈਸੀਨੋ ਦੇ ਬਾਹਰ ਇੱਕ ਪੁਲਿਸ ਅਫਸਰ ਨੂੰ ਐਡਮ ਦੇ ਟਰੱਕ ਵੱਲ ਆਉਂਦੇ ਦੇਖਿਆ ਜਾ ਸਕਦਾ ਹੈ।

ਆਰ.ਸੀ.ਐਮ.ਪੀ. ਮੁਤਾਬਕ ਐਡਮ ਦੇ ਟਰੱਕ ਦੀਆਂ ਪਲੇਟਾਂ ਦੀ ਮਿਆਦ ਖਤਮ ਹੋ ਚੁੱਕੀ ਸੀ ਅਤੇ ਵੀਡੀਓ ਵਿੱਚ ਐਡਮ ਨੂੰ ਆਪਣੀ ਗੱਡੀ ਵਿੱਚੋਂ ਅੰਦਰ ਬਾਹਰ ਆਉਂਦੇ, ਗੁੱਸੇ ਨਾਲ ਆਪਣਾ ਕੋਟ ਉਤਾਰਦੇ ਅਤੇ ਪੁਲਿਸ ਵਲੋਂ ਪਰੇਸ਼ਾਨ ਕਰਨ ਦੀ ਸ਼ਿਕਾਇਤ ਕਰਦਿਆਂ ਅਤੇ ਗ਼ਲਤ ਭਾਸ਼ਾ ਦੀ ਵਰਤੋਂ ਕਰਦਿਆਂ ਦੇਖਿਆ ਜਾ ਸਕਦਾ ਹੈ।

ਸਥਿਤੀ ਹੋਰ ਵੀ ਵਿਗੜ ਜਾਂਦੀ ਹੈ ਜਦ ਇੱਕ ਦੂਜਾ ਪੁਲਿਸ ਅਫ਼ਸਰ ਐਡਮ ਨੂੰ ਕਾਬੂ ਕਰਨ ਲਈ ਉਸ ਨੂੰ ਜ਼ਮੀਨ ਤੇ ਸੁੱਟ ਕੇ ਉਸ ਦੇ ਮੁੱਕੇ ਮਾਰਦਾ ਹੈ।

ਚੀਫ ਉੱਤੇ ਗ੍ਰਿਫ਼ਤਾਰੀ ਦੌਰਾਨ ਵਿਰੋਧ ਕਰਨ ਅਤੇ ਪੁਲਿਸ ਅਫ਼ਸਰ ਉੱਤੇ ਹਮਲਾ ਕਰਨ ਦੇ ਦੋਸ਼ ਲਾਏ ਗਏ ਹਨ।

ਵੀਡੀਓ ਵਿਚ ਪੁਲਿਸ, ਚੀਫ ਨੂੰ ਹੱਥਕੜੀਆਂ ਪਾ ਲੈ ਜਾਂਦੀ ਦੇਖੀ ਜਾ ਸਕਦੀ ਹੈ ਅਤੇ ਉਸ ਦਾ ਚਿਹਰਾ ਖੂਨ ਨਾਲ ਲੱਥ ਪੱਥ ਹੈ।

ਪੁਲਿਸ ਦੇ ਮਾਮਲਿਆਂ ਦੀ ਜਾਂਚ ਕਰਦੀ ਏਜੰਸੀ ਵੱਲੋਂ ਹੁਣ ਵਾਰਦਾਤ ਦੀ ਤਫਤੀਸ਼ ਕੀਤੀ ਜਾ ਰਹੀ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link