12.43C Vancouver
ADS

Jan 24, 2023 1:42 AM - Connect News

ਨਿਊ ਵੈਸਟਮਿਨਸਟਰ 'ਚ ਚਾਕੂ ਨਾਲ ਹਮਲੇ ਦੇ ਜ਼ਖਮੀ ਨੇ ਬੱਸ 'ਚ ਦਾਖਿਲ ਹੋ ਬਚਾਈ ਜਾਨ, ਸ਼ੱਕੀ ਦੀ ਭਾਲ 'ਚ ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

Share On
new-westminster-police-department-officers-appeal-for-witnesses-to-come-forward-following-stabbing
On Saturday January 21st at approximately 1:15 pm, New Westminster Police Department officers received a call from someone who had found a man with numerous stab wounds. (Photo - New Westminster police/twitter)

ਨਿਊ ਵੈਸਟਮਿਨਸਟਰ ਪੁਲਿਸ ਡਿਪਾਰਟਮੈਂਟ ਦਾ ਕਹਿਣਾ ਹੈ ਕਿ ਚਾਕੂ ਨਾਲ ਹਮਲੇ ਦੀ ਵਾਰਦਾਤ ਦੇ ਮਾਮਲੇ 'ਚ ਲੋਕਾਂ ਤੋਂ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।

ਮਾਮਲਾ ਸ਼ਨੀਵਾਰ 21 ਜਨਵਰੀ ਦਾ ਦੱਸਿਆ ਗਿਆ ਹੈ।

ਦੁਪਹਿਰ ਕਰੀਬ 1.15 ਵਜੇ ਪੁਲਿਸ ਨੂੰ ਕਾਲ ਕਰ ਦੱਸਿਆ ਗਿਆ ਸੀ ਕਿ ਇੱਕ ਵਿਅਕਤੀ 'ਤੇ ਚਾਕੂ ਨਾਲ ਕਈ ਵਾਰ ਕੀਤੇ ਗਏ ਸਨ।

ਅਫਸਰਾਂ ਨੇ ਮੌਕੇ 'ਤੇ ਪਹੁੰਚ ਕੀਤੀ ਅਤੇ ਇੱਕ ਬੱਸ 'ਚ ਪੀੜਤ ਨੂੰ ਲੋਕੇਟ ਕੀਤਾ ਅਤੇ ਤੁਰੰਤ ਉਸ ਨੂੰ ਮੈਡਿਕਲ ਮਦਦ ਪ੍ਰਦਾਨ ਕੀਤੀ।

ਅਫਸਰਾਂ ਨੂੰ ਪਤਾ ਲੱਗਿਆ ਕਿ ਪੀੜਤ ਨੂੰ ਨਿਊ ਵੈਸਟ ਕੋਲ ਪਾਰਕੇਡ ਦੇ ਵਿੱਚ ਲੁੱਟ ਦਾ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਹਮਲਾ ਕਰ ਦਿੱਤਾ ਗਿਆ ਸੀ।

ਪੀੜਤ ਨੇ ਕਿਸੇ ਤਰ੍ਹਾਂ ਹਮਲਾਵਰ ਕੋਲੋਂ ਭੱਜ ਕੇ ਇੱਕ ਬੱਸ ਤੱਕ ਪਹੁੰਚ ਕੀਤੀ।

ਸ਼ੱਕੀ ਹਮਲਾਵਰ ਬਾਰੇ ਦੱਸਿਆ ਗਿਆ ਕਿ ਉਸ ਦੀ ਉਮਰ 20 ਤੋਂ 40 ਸਾਲ ਦਰਮਿਆਨ ਅਤੇ ਕੱਦ ਕਰੀਬ 5'7" ਮੰਨਿਆ ਜਾ ਰਿਹਾ ਹੈ ਅਤੇ ਸ਼ੱਕੀ ਨੂੰ ਕੌਕੇਸ਼ੀਅਨ ਮੂਲ ਦਾ ਵਿਅਕਤੀ ਦੱਸਿਆ ਗਿਆ।

ਅਫ਼ਸਰ ਸ਼ੱਕੀ ਵਿਅਕਤੀ ਨੂੰ ਲੋਕੇਟ ਕਰਨ 'ਚ ਨਾਕਾਮ ਰਹੇ ਪਰ ਦੱਸਿਆ ਕਿ ਨਿਊ ਵੈਸਟਮਿਨਸਟਰ ਪੁਲਿਸ ਡਿਪਾਰਟਮੈਂਟ ਦੇ ਫੌਰੈਂਸਿਕ ਆਈਡੈਂਟੀਫਿਕੇਸ਼ਨ ਯੂਨਿਟ ਨੇ ਇਲਾਕੇ ਨੂੰ ਵਧੇਰੇ ਸਬੂਤ ਇਕੱਤਰ ਕਰਨ ਲਈ ਖੰਗਾਲਿਆ ਸੀ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਟਨਾ ਸੰਬੰਧੀ ਕਿਸੇ ਕੋਲ ਕੋਈ ਜਾਣਕਾਰੀ ਹੋਵੇ ਤਾਂ ਦੱਸਿਆ ਜਾਵੇ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link