14.57C Vancouver
ADS

Jul 31, 2026 7:02 PM - Connect Newsroom - Ramanpreet kaur

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

Share On
new-westminster-police-officers-help-rescue-15-residents-from-apartment-fire
Police said officers were in the 800 block of 5th Avenue at about 6 p.m. when they became aware of the fire. (Photo: X New Westminster Police Department)

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।

ਨਿਊ ਵੈਸਟਮਿਨਸਟਰ ਪੁਲਿਸ ਨੇ ਬਿਆਨ ਵਿਚ ਦੱਸਿਆ ਕਿ ਅਪਾਰਟਮੈਂਟ ਵਿਚ ਕਈ ਬਜ਼ੁਰਗ ਧੂੰਏਂ ਤੋਂ ਬਚਣ ਲਈ ਖਿੜਕੀਆਂ ਤੋਂ ਬਾਹਰ ਵੱਲ ਝੁਕੇ ਹੋਏ ਸਨ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਤੁਰੰਤ ਨਿਊ ਵੈਸਟਮਿੰਸਟਰ ਫਾਇਰ ਐਂਡ ਰੈਸਕਿਊ ਸਰਵਿਸ ਦੇ ਕਰਮਚਾਰੀਆਂ ਨਾਲ ਮਿਲ ਕੇ ਬਲਦੀ ਹੋਈ ਇਮਾਰਤ ਦੇ ਅੰਦਰ ਪ੍ਰਵੇਸ਼ ਕੀਤਾ ਅਤੇ ਚੱਲਣ-ਫਿਰਨ ਤੋਂ ਅਸਮਰੱਥ ਕਈ ਬਜ਼ੁਰਗਾਂ ਨੂੰ ਚੁੱਕ ਕੇ ਬਾਹਰ ਕੱਢਿਆ।

ਇਸ ਬਚਾਅ ਕਾਰਜ ਦੌਰਾਨ ਧੂੰਏਂ ਕਾਰਨ ਸਾਹ ਲੈਣ ਵਿਚ ਤਕਲੀਫ਼ ਹੋਣ ਕਰਕੇ ਦੋ ਔਫੀਸਰ ਨੂੰ ਹਸਪਤਾਲ ਲਿਜਾਣ ਦੀ ਵੀ ਲੋੜ ਪਈ, ਜਿਨ੍ਹਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਸਾਰਜੈਂਟ ਐਂਡਰਿਊ ਲੀਵਰ ਨੇ ਕਿਹਾ ਕਿ ਸਾਡੇ ਅਧਿਕਾਰੀਆਂ ਦਾ ਇਹ ਕਦਮ ਪੁਲਿਸਿੰਗ ਦੀ ਸਭ ਤੋਂ ਉੱਤਮ ਮਿਸਾਲ ਪੇਸ਼ ਕਰਦਾ ਹੈ, ਜਿਥੇ ਉਨ੍ਹਾਂ ਦੀ ਤੁਰੰਤ ਪ੍ਰਤੀਕਿਰਿਆ ਅਤੇ ਨਿਰਸਵਾਰਥ ਯਤਨਾਂ ਨੇ ਇਨ੍ਹਾਂ ਨਿਵਾਸੀਆਂ ਨੂੰ ਬੇਹੱਦ ਖ਼ਤਰਨਾਕ ਸਥਿਤੀ ਵਿਚੋਂ ਸੁਰੱਖਿਅਤ ਬਾਹਰ ਨਿਕਲਣ ਵਿਚ ਮਦਦ ਕੀਤੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link