17.39C Vancouver
ADS

May 29, 2026 6:34 PM - Connect Newsroom - Jasmine Singh

ਜਿਨਸੀ ਸ਼ੋਸ਼ਣ ਜਾਂਚ ਦੌਰਾਨ ਨਿਊ ਵੈਸਟਮਿੰਸਟਰ ਪੁਲਿਸ ਵੱਲੋਂ ਕਈ ਹਥਿਆਰ ਬਰਾਮਦ

Share On
new-westminster-police-seize-multiple-weapons-during-sexual-exploitation-investigation
Seized firearms, ammunition and prohibited devices displayed by New Westminster police following a sexual exploitation investigation.(Photo: X New Westminster Police Department)

ਨਿਊ ਵੈਸਟਮਿੰਸਟਰ ਪੁਲਿਸ ਵੱਲੋਂ ਇੱਕ ਲੜਕੀ ਦੇ sexual exploitation ਦੇ ਮਾਮਲੇ ਦੀ ਜਾਂਚ ਕਰਦੇ ਹੋਏ ਸ਼ੱਕੀ ਦੇ ਘਰ ਵਿਚੋਂ ਵੱਡੀ ਗਿਣਤੀ ਵਿਚ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਗਏ ਹਨ। ਔਫੀਸਰ ਮੁਤਾਬਕ, 21 ਮਾਰਚ ਨੂੰ ਕਿਸੇ ਨੇ ਜਨਤਕ ਥਾਂ 'ਤੇ ਇੱਕ ਸ਼ੱਕੀ ਨੂੰ ਇੱਕ ਲੜਕੀ ਨਾਲ ਇਤਰਾਜ਼ਯੋਗ ਹਰਕਤਾਂ ਕਰਦੇ ਦੇਖਿਆ ਸੀ ਅਤੇ ਉਸ ਨੇ ਮੁਲਜ਼ਮ ਦੀ ਗੱਡੀ ਦਾ ਨੰਬਰ ਨੋਟ ਕਰਕੇ ਪੁਲਿਸ ਨੂੰ ਸੂਚਿਤ ਕੀਤਾ।

ਇਸ 'ਤੇ ਕਾਰਵਾਈ ਕਰਦੇ ਹੋਏ ਨਿਊ ਵੈਸਟਮਿੰਸਟਰ ਪੁਲਿਸ ਦੀ ਸਟ੍ਰੀਟ ਕ੍ਰਾਈਮ ਯੂਨਿਟ ਨੇ ਮੋਰਚਾ ਸੰਭਾਲਿਆ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ, ਜਿਸ ਦੌਰਾਨ ਉਸ ਦੇ ਬੈਗ ਵਿਚੋਂ ਇੱਕ bear scare fire pistol ਮਿਲੀ, ਇਸ ਤੋਂ ਬਾਅਦ ਕੋਰਟ ਵਾਰੰਟ ਰਾਹੀਂ ਉਸ ਦੇ ਘਰ ਦੀ ਤਲਾਸ਼ੀ ਲਈ ਗਈ, ਜਿਥੇ SKS rifle, ਇੱਕ pistol-gripped compact shotgun ਅਤੇ ਇੱਕ 22 caliber semi-automatic rifle ਤੇ ਭਾਰੀ ਮਾਤਰਾ ਵਿਚ ਜ਼ਿੰਦਾ ਕਾਰਤੂਸ ਸਮੇਤ replica firearms ਜ਼ਬਤ ਕੀਤੇ ਗਏ।

ਇਸ ਤੋਂ ਇਲਾਵਾ 3D printed firearm parts ਤੇ ਕਈ ਹੋਰ ਗੈਰ-ਕਾਨੂੰਨੀ ਡਿਵਾਈਸ ਵੀ ਬਰਾਮਦ ਹੋਏ। ਇਸ ਮਾਮਲੇ ਵਿਚ ਪੁਲਿਸ ਨੇ ਜੋਰਜ ਰੇਅਸ ਅਲਫਾਰੋ ਨਾਂ ਦੇ ਸ਼ੱਕੀ ਖਿਲਾਫ ਜਿਨਸੀ ਸ਼ੋਸ਼ਣ ਸਮੇਤ ਹਥਿਆਰਾਂ ਦੀ ਤਸਕਰੀ ਤੇ ਨਾਜਾਇਜ਼ ਹਥਿਆਰ ਰੱਖਣ ਦੇ ਕਈ ਚਾਰਜਿਜ਼ ਲਗਾਏ ਹਨ, ਜੋ ਫਿਲਹਾਲ ਪੁਲਿਸ ਹਿਰਾਸਤ ਵਿਚ ਹੈ।

Latest news

bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
delta-election-one-delta-school-board-candidate-suraj-uppal-withdraws-candidacy
Punjabi

ਡੈਲਟਾ ਚੋਣਾਂ: ਵਨ ਡੈਲਟਾ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਵਾਪਸ ਲਈ ਉਮੀਦਵਾਰੀ

ਡੈਲਟਾ ਮਿਊਂਸੀਪਲ ਚੋਣਾਂ ਵਿਚ ਵਨ ਡੈਲਟਾ ਪਾਰਟੀ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਆਪਣੀ ਉਮੀਦਵਾਰੀ ਵਾਪਸ ਲੈ ਲਈ ਹੈ। ਉੱਪਲ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਈ ਵਾਰ ਅੱਗੇ ਵਧਣ ਲਈ ਪਿੱਛੇ ਹਟਣਾ ਹੀ ਸਭ ਤੋਂ ਵਧੀਆ ਰਸਤਾ ਹੁੰਦਾ ਹੈ, ਇਸ ਲਈ ਉਹ ਸਕੂਲ ਟਰੱਸਟੀ ਦੀ ਦੌੜ ਵਿਚੋਂ ਬਾਹਰ ਹੋ ਰਹੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link