14.23C Vancouver
ADS

Jan 2, 2025 4:03 PM - The Canadian Press

ਐਲਬਰਟਾ ਵਿਚ ਨਵੇਂ ਸਾਲ ਦੇ ਆਗਾਜ਼ ਦੇ ਨਾਲ ਹੀ ਲੋਕਾਂ ਦੀ ਜੇਬ ’ਤੇ ਵਧਿਆ ਬੋਝ

Share On
new-year-brings-new-alberta-taxes-electricity-rate-of-last-resort
The rate is set at about 12 cents per kilowatt hour until 2027. It's meant to shield against price spikes, as the previous option fluctuated from month to month.

ਐਲਬਰਟਾ ਵਿਚ ਨਵੇਂ ਸਾਲ ਦੇ ਆਗਾਜ਼ ਦੇ ਨਾਲ ਹੀ ਲੋਕਾਂ ਦੀ ਜੇਬ ’ਤੇ ਬੋਝ ਵੀ ਵੱਧ ਗਿਆ ਹੈ। ਅਸਲ ਵਿਚ ਪਿਛਲੇ ਸਾਲ ਤੋਂ 2025 ਲਈ ਜੋ ਟੈਕਸ ਲਗਾਉਣ ਦਾ ਵਿਚਾਰ ਕੀਤਾ ਗਿਆ ਸੀ, ਉਹ 1 ਜਨਵਰੀ ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਵਿਚ ਬਿਜਲੀ ਦਰ ਵਿਚ ਬਦਲਾਅ ਵੀ ਸ਼ਾਮਿਲ ਹੈ। ਸੂਬੇ ਦੇ ਬਿਜਲੀ ਉਪਭੋਗਤਾਵਾਂ ਲਈ ਪਿਛਲਾ ਡਿਫਾਲਟ ਦਰ ਬਦਲਿਆ ਜਾਵੇਗਾ। ਇਸ ਦੇ 2027 ਤੱਕ 12 ਸੈਂਟ ਪ੍ਰਤੀ ਕਿਲੋਵਾਟ ਘੰਟਾ ਕੀਤੇ ਜਾਣ ਦਾ ਵਿਚਾਰ ਹੈ। ਇਸ ਦਾ ਉਦੇਸ਼ ਕੀਮਤਾਂ ਵਿਚ ਉਛਾਲ ਤੋਂ ਬਚਾਅ ਕਰਨਾ ਹੈ।

ਇਸ ਦੇ ਨਾਲ ਹੀ ਅਲਬਰਟਨ ਨੂੰ ਵੇਪਿੰਗ ਉਤਪਾਦ ਅਤੇ ਇਲੈਕਟ੍ਰਿਕ ਵਾਹਨਾਂ ’ਤੇ ਵੀ ਵਧੇਰੇ ਟੈਕਸ ਦੇਣਾ ਪਵੇਗਾ। ਟੈਸਲਾ ਅਤੇ ਹੋਰ ਪੂਰੀ ਤਰ੍ਹਾਂ ਇਲੈਕਟ੍ਰਿਕ ਵਾਹਨ ਚਲਾਉਣ ਵਾਲੇ ਸੂਬਾ ਵਾਸੀਆਂ ਨੂੰ 2025 ਤੋਂ ਆਪਣੇ ਇਲੈਕਟ੍ਰਿਕ ਵਾਹਨ ਦੀ ਰਜਿਸਟ੍ਰੇਸ਼ਨ ਰੀਨਿਊ ਕਰਵਾਉਂਦੇ ਸਮੇਂ $200 ਦਾ ਵਾਧੂ ਭੁਗਤਾਨ ਕਰਨਾ ਹੋਵੇਗਾ।

ਇਸ ਦੇ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੇਪਿੰਗ ਉਤਪਾਦ ’ਤੇ ਟੈਕਸ 1 ਜਨਵਰੀ ਤੋਂ ਸ਼ੁਰੂ ਹੋ ਰਿਹਾ ਹੈ, ਜਦੋਂਕਿ ਈ.ਵੀ. ਰਜਿਸਟ੍ਰੇਸ਼ਨ ਫੀਸਵਿਧਾਨ ਸਭਾ ਵੱਲੋਂ ਪਾਸ ਬਿੱਲ ਦੇ ਕਾਨੂੰਨ ਬਨਣ ਤੋਂ ਬਾਅਦ ਪ੍ਰਭਾਵੀ ਹੋਵੇਗੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link