18.61C Vancouver
ADS

Jun 10, 2024 5:03 PM - Connect Newsroom

ਜੇਲ੍ਹ ’ਚ ਬੰਦ ਨਵੇਂ ਚੁਣੇ ਗਏ ਐੱਮਪੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਨੂੰ ਲਿਖੀ ਚਿੱਠੀ!

Share On
newly-elected-mp-amritpal-singh-in-jail-has-written-a-letter-to-the-punjab-government
This information was given by his lawyer Iman Singh Khara. Amritpal Singh, the head of the 'Waris Punjab de' organization, is currently in NSA with his nine colleagues. They are locked up in Dibrugarh Jail of Assam.

ਪੰਜਾਬ ਦੇ ਖਡੂਰ ਸਾਹਿਬ ਤੋਂ ਐੱਮਪੀ ਦੀ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਵਲੋਂ ਭਗਵੰਤ ਮਾਨ ਸਰਕਾਰ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਅਸਾਮ ਜੇਲ੍ਹ ’ਚੋਂ ਆਰਜ਼ੀ ਤੌਰ ’ਤੇ ਰਿਹਾਅ ਕੀਤੇ ਜਾਣ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਉਹ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸਕਣ।

ਇਹ ਜਾਣਕਾਰੀ ਉਨ੍ਹਾਂ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਦਿੱਤੀ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਇਸ ਸਮੇਂ ਆਪਣੇ ਨੌਂ ਸਾਥੀਆਂ ਨਾਲ ਐੱਨ.ਐੱਸ.ਏ. ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ।

ਗੌਰਤਲਬ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਸੀ।

Latest news

man-charged-with-first-degree-murder-after-two-children-found-dead-in-calgary-vehicle
Punjabi

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਲੱਗੇ ਦੋਸ਼

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਫਸਟ ਡਿਗਰੀ ਮਰਡਰ ਦੇ ਦੋਸ਼ ਲਗਾਏ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਪੀੜਤ ਬੱਚਿਆਂ ਦੀ ਉਮਰ 10 ਸਾਲ ਤੋਂ ਘੱਟ ਸੀ।
federal-government-commits-9-8m-to-canada-soccer-training-centre-project-in-vancouver
Punjabi

ਵੈਨਕੂਵਰ ਵਿੱਚ ਕੈਨੇਡਾ ਸੋਕਰ ਟ੍ਰੇਨਿੰਗ ਸੈਂਟਰ ਲਈ ਫੈਡਰਲ ਸਰਕਾਰ ਵੱਲੋਂ $9.8 ਮਿਲੀਅਨ ਦਾ ਐਲਾਨ

ਪੀ.ਐਮ.ਮਾਰਕ ਕਾਰਨੀ ਸਰਕਾਰ ਨੇ ਅੱਜ ਕੈਨੇਡਾ ਸੋਕਰ ਨੂੰ ਨੈਸ਼ਨਲ ਟ੍ਰੇਨਿੰਗ ਸੈਂਟਰ ਪ੍ਰੋਜੈਕਟ ਲਈ $9.8 ਮਿਲੀਅਨ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਹੈ। ਇਹ ਨਿਵੇਸ਼ ਪ੍ਰੋਜੈਕਟ ਦੇ ਡਿਜ਼ਾਈਨ, ਪਲੈਨਿੰਗ ਅਤੇ ਉਸਾਰੀ ਤੋਂ ਪਹਿਲਾਂ ਦੇ ਪੜਾਵਾਂ ਲਈ ਦਿੱਤਾ ਜਾ ਰਿਹਾ ਹੈ। ਸਪੋਰਟ ਲਈ ਰਾਜ ਦੇ ਸਕੱਤਰ ਐਡਮ ਵੈਨ ਕੋਵਰਡੇਨ ਅਤੇ ਹਾਊਸਿੰਗ ਤੇ ਇਨਫਰਾਸਟਕਚਰ ਮੰਤਰੀ ਗ੍ਰੇਗਰ ਰੌਬਰਟਸਨ ਨੇ ਅੱਜ ਵੈਨਕੂਵਰ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਇਸ ਨਿਵੇਸ਼ ਦੀ ਘੋਸ਼ਣਾ ਕੀਤੀ।
police-seek-witnesses-after-child-assaulted-at-khalsa-day-event-in-surrey
Punjabi

ਸਰੀ ਵਿੱਚ ਖਾਲਸਾ ਡੇਅ ਸਮਾਗਮ ਦੌਰਾਨ ਬੱਚੇ ‘ਤੇ ਹਮਲਾ, ਗਵਾਹਾਂ ਦੀ ਕੀਤੀ ਜਾ ਰਹੀ ਭਾਲ

ਸਰੀ ਪੁਲਿਸ ਸਰਵਿਸ ਦੀ ਮੇਜਰ ਕ੍ਰਾਈਮ ਯੂਨਿਟ ਅਤੇ ਸਪੈਸ਼ਲ ਵਿਕਟਮ ਟੀਮ 19 ਅਪ੍ਰੈਲ ਨੂੰ ਖਾਲਸਾ ਦਿਵਸ ਸਮਾਗਮ ਦੌਰਾਨ ਵਾਪਰੀ ਇੱਕ ਘਟਨਾ ਦੀ ਜਾਂਚ ਕਰ ਰਹੀ ਹੈ, ਜਿਸ ਦੇ ਸਬੰਧ ਵਿਚ ਕੁਝ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਐਸ.ਪੀ.ਐਸ ਮੁਤਾਬਕ, 85 ਐਵੇਨਿਊ ਦੇ 12800 ਬਲਾਕ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਪਾਰਕਿੰਗ ਵਾਲੀ ਥਾਂ ਵਿਚ ਲੱਗੇ ਕਾਰਨੀਵਲ ਵਿਚ ਇੱਕ 8 ਸਾਲਾ ਬੱਚੇ ਦੀ ਕੁੱਟਮਾਰ ਕੀਤੀ ਗਈ ਸੀ।
five-killed-in-small-plane-crash-near-austin-texas-county-official-says
Punjabi

ਟੈਕਸਾਸ ਦੇ ਆਸਟਿਨ ਨੇੜੇ ਛੋਟਾ ਜਹਾਜ਼ ਹਾਦਸਾਗ੍ਰਸਤ,5 ਲੋਕਾਂ ਦੀ ਮੌਤ

ਅਮਰੀਕਾ ਦੇ ਟੈਕਸਾਸ ਰਾਜ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਉਸ ਵਿੱਚ ਸਵਾਰ ਸਾਰੇ ਪੰਜ ਜਣਿਆਂ ਦੀ ਮੌਤ ਹੋ ਗਈ। ਹੇਜ਼ ਕਾਉਂਟੀ ਦੇ ਜੱਜ ਰੂਬੇਨ ਬੇਸੇਰਾ ਨੇ ਸ਼ੁੱਕਰਵਾਰ ਨੂੰ ਇੱਕ ਫੇਸਬੁੱਕ ਪੋਸਟ ਰਾਹੀਂ ਦੱਸਿਆ ਕਿ ਇਹ ਹਾਦਸਾ ਵੀਰਵਾਰ ਰਾਤ ਨੂੰ ਵਿੰਬਰਲੇ ਸ਼ਹਿਰ ਵਿੱਚ ਵਾਪਰਿਆ,ਜੋ ਆਸਟਿਨ ਤੋਂ ਲਗਭਗ 64 ਕਿਲੋਮੀਟਰ ਦੱਖਣ-ਪੱਛਮ ਵਿੱਚ ਸਥਿਤ ਹੈ।
punjab-assembly-passes-confidence-motion-with-88-aap-mlas-voting-in-favour
Punjabi

ਪੰਜਾਬ ਵਿਧਾਨ ਸਭਾ ਵਿੱਚ 'ਭਰੋਸਗੀ ਮਤਾ'ਪਾਸ, ਹੱਕ 'ਚ ਭੁਗਤੇ 'ਆਪ'ਦੇ 88 ਵਿਧਾਇਕ

ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ਭਰੋਸਗੀ ਮਤਾ ਪੇਸ਼ ਕੀਤਾ ਗਿਆ। ਇਸ ਮਤੇ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੇ 88 ਵਿਧਾਇਕ ਭੁਗਤੇ ਅਤੇ 4 ਵਿਧਾਇਕ ਗੈਰ-ਹਾਜ਼ਰ ਰਹੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link