19.15C Vancouver
ADS

Sep 28, 2021 10:25 AM -

ਵਧੀ ਕੈਬਿਨਟ ਵਿੱਚ ਨਵੇਂ ਮੰਤਰੀਆਂ ਨੂੰ ਦਿੱਤੇ ਗਏ ਵਿਭਾਗ

Share On
newly-inducted-ministers-given-portfolios-in-expanded-punjab-cabinet
Newly-inducted ministers given portfolios in expanded Punjab cabinet

ਅੱਜ ਮੰਗਲਵਾਰ ਨੂੰ ਵਧੀ ਹੋਈ ਕੈਬਨਿਟ ਵਿਚਲੇ ਨਵੇਂ ਮੰਤਰੀਆਂ ਨੂੰ, ਉਨ੍ਹਾਂ ਦੇ ਵਿਭਾਗ ਅਲਾਟ ਕੀਤੇ ਗਏ ਹਨ, ਜਿਸ ਵਿੱਚੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 14 ਪੋਰਟਫੋਲੀਓ ਰੱਖੇ ਗਏ ਹਨ।

ਮੁੱਖ ਮੰਤਰੀ ਦੇ ਦਫ਼ਤਰ ਵੱਲੋਂ ਆਖਿਆ ਗਿਆ ਕਿ ਮੁੱਖ ਮੰਤਰੀ ਚੰਨੀ ਦੀ ਸਲਾਹ ਅਤੇ ਸਿਫ਼ਾਰਿਸ਼ 'ਤੇ, ਪੰਜਾਬ ਦੇ ਰਾਜਪਾਲ ਬਨਵਾੜੀਲਾਲ ਪੁਰੋਹਿਤ ਨੇ ਸੂਬੇ ਦੇ 15 ਨਵੇਂ ਬਣੇ ਕੈਬਨਿਟ ਮੰਤਰੀਆਂ ਨੂੰ ਉਨ੍ਹਾਂ ਦੇ ਮਹਿਕਮੇ ਅਲਾਟ ਕੀਤੇ ਹਨ।

ਮੁੱਖ ਮੰਤਰੀ ਦੇ ਦਫ਼ਤਰ ਦੇ ਬੁਲਾਰੇ ਮੁਤਾਬਕ, ਸੀਐੱਮ ਚੰਨੀ , ਨਿੱਜੀ, ਨਿਗਰਾਨੀ, ਜਨਰਲ ਪ੍ਰਬੰਧ, ਨਿਆਂ, ਕ਼ਾਨੂਨ ਅਤੇ ਵਿਧਾਨਿਕ ਮਾਮਲੇ, ਜਾਣਕਾਰੀ ਅਤੇ ਜਨਤਕ ਸਬੰਧ, ਵਾਤਾਵਰਣ, ਮਾਈਨਿੰਗ ਅਤੇ ਭੁ-ਵਿਗਿਆਨ, ਸ਼ਹਿਰੀ ਹਵਾਬਾਜ਼ੀ, ਆਬਕਾਰੀ, ਨਿਵੇਸ਼ ਤਰੱਕੀ, ਪ੍ਰਾਹੁਣਚਾਰੀ, ਸ਼ਕਤੀ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦਾ ਪੋਰਟਫੋਲੀਓ ਸਾਂਭਣਗੇ।

ਇਸਦੇ ਨਾਲ ਹੀ, ਜੇ ਕੋਈ ਵਿਭਾਗ ਕਿਸੇ ਮੰਤਰੀ ਨੂੰ ਨਹੀਂ ਦਿੱਤਾ ਗਿਆ, ਤਾਂ ਉਹ ਵੀ ਮੁੱਖ ਮੰਤਰੀ ਕੋਲ ਹੀ ਹੋਵੇਗਾ।

ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗ੍ਰਹਿ ਮਾਮਲੇ, ਸਹਿਯੋਗ ਅਤੇ ਜੇਲ੍ਹਾਂ ਦਾ ਮਹਿਕਮਾ ਅਤੇ ਦੂਜੇ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਸਿਹਤ ਅਤੇ ਪਰਿਵਾਰ ਭਲਾਈ, ਰੱਖਿਆ ਭਲਾਈ ਸੇਵਾਵਾਂ ਅਤੇ ਆਜ਼ਾਦੀ ਘੁਲਾਟੀਆਂ ਦਾ ਮਹਿਕਮਾ ਦਿੱਤਾ ਗਿਆ ਹੈ।

ਬ੍ਰਹਮ ਮਹਿੰਦਰ ਨੂੰ ਸਥਾਨਕ ਸਰਕਾਰ, ਪਾਰਲੀਮੈਂਟਰੀ ਮਾਮਲੇ, ਚੋਣਾਂ ਤੇ ਸ਼ਿਕਾਇਤਾਂ ਦਾ ਨਿਬੇੜਾ ਕਰਨ ਦੇ ਮਹਿਕਮੇ ਦਿੱਤੇ ਗਏ ਹਨ।

ਇਸੇ ਤਰਾਂ ਹੀ, ਕੈਬਿਨਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਵਿੱਤ, ਕਰ, ਸਰਕਾਰੀ ਸੁਧਾਰ, ਯੋਜਨਾ ਅਤੇ ਪ੍ਰੋਗਰਾਮ ਲਾਗੂ ਕਰਨ ਦੇ ਮਹਿਕਮੇ ਦਿੱਤੇ ਗਏ ਹਨ।

ਕੈਬਿਨਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਪੇਂਡੂ ਵਿਕਾਸ ਅਤੇ ਪੰਚਾਇਤਾਂ, ਪਸ਼ੂ ਪਾਲਣਾ, ਮੱਛੀਆਂ ਫੜਨਾ ਅਤੇ ਡੇਅਰੀ ਵਿਕਾਸ ਦਾ ਚਾਰਜ ਦਿੱਤਾ ਗਿਆ ਹੈ।

ਅਰੁਣਾ ਚੌਧਰੀ ਨੂੰ ਆਮਦਨ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਦੇ ਪੋਰਟਫੋਲੀਓ ਸੌਂਪੇ ਗਏ ਹਨ।

ਸੁਖਬਿੰਦਰ ਸਿੰਘ ਸਰਕਾਰੀਆ ਨੂੰ ਪਾਣੀ ਦੇ ਸੋਮੇ ਅਤੇ ਰਿਹਾਇਸ਼ ਅਤੇ ਸ਼ਹਿਰੀ ਵਿਕਾਸ ਦੇ ਮਹਿਕਮੇ ਸੌਂਪੇ ਗਏ ਹਨ।

ਰਾਣਾ ਗੁਰਜੀਤ ਸਿੰਘ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਪੈਦਾ ਕਰਨ ਅਤੇ ਸਿਖਲਾਈ, ਬਾਗ਼ਬਾਨੀ ਅਤੇ ਮਿੱਟੇ ਤੇ ਪਾਣੀ ਦੀ ਸਾਂਭ-ਸੰਭਾਲ ਦੇ ਮਹਿਕਮਿਆਂ ਦੀ ਜਿੰਮੇਵਾਰੀ ਦਿੱਤੀ ਗਈ ਹੈ।

ਰਜ਼ੀਆ ਸੁਲਤਾਨਾ ਨੂੰ ਪਾਣੀ ਦੀ ਸਪਲਾਈ ਅਤੇ ਸਾਫ਼-ਸਫਾਈ, ਸਮਾਜਿਕ ਸੁਰੱਖਿਆ, ਔਰਤਾਂ ਅਤੇ ਬੱਚਿਆਂ ਦੇ ਵਿਕਾਸ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਦੇ ਮਹਿਕਮੇ ਦਿੱਤੇ ਗਏ ਹਨ।

ਵਿਜੇ ਇੰਦਰ ਸਿੰਗਲਾ ਨੂੰ ਜਨਤਕ ਕੰਮਾਂ ਅਤੇ ਪ੍ਰਬੰਧ ਸੁਧਾਰ ਦਾ ਚਾਰਜ ਦਿੱਤਾ ਗਿਆ ਹੈ।

ਭਾਰਤ ਭੂਸ਼ਨ ਆਸ਼ੂ ਨੂੰ ਖਾਧ,ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਦਾ ਮਹਿਕਮਾ ਦਿੱਤਾ ਗਿਆ ਹੈ।

ਰਣਦੀਪ ਸਿੰਘ ਨਾਭਾ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਫ਼ੂਡ ਪ੍ਰੋਸੈਸਿੰਗ ਦਾ ਮਹਿਕਮਾ ਸੌਂਪਿਆ ਗਿਆ ਹੈ।

ਡਾ. ਰਾਜ ਕੁਮਾਰ ਵੇਰਕਾ ਨੂੰ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਅਤੇ ਮੈਡੀਕਲ ਸਿੱਖਿਆ ਅਤੇ ਰੀਸਰਚ ਦਾ ਦੇ ਮਹਿਕਮੇ ਦਿੱਤੇ ਗਏ ਹਨ।

ਸੰਗਤ ਸਿੰਘ ਗਿਲਜੀਆਂ ਨੂੰ ਜੰਗਲਾਤ, ਜੰਗਲੀ ਜਾਨਵਰ ਅਤੇ ਮਜ਼ਦੂਰ ਮਹਿਕਮਾ ਸੌਂਪਿਆ ਗਿਆ ਹੈ।

ਪ੍ਰਗਟ ਸਿੰਘ ਨੂੰ ਸਕੂਲੀ ਸਿੱਖਿਆ, ਉੱਚ ਸਿੱਖਿਆ, ਖੇਡਾਂ ਅਤੇ ਨੌਜਵਾਨ ਸੇਵਾਵਾਂ ਅਤੇ ਐੱਨਆਰਆਈ ਮਾਮਲਿਆਂ ਦੇ ਮਹਿਕਮੇ ਦਿੱਤੇ ਗਏ ਹਨ।

ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਵਾਜਾਈ ਅਤੇ ਗੁਰਕੀਰਤ ਸਿੰਘ ਕੋਟਲੀ ਨੂੰ ਉਦਯੋਗ ਅਤੇ ਵਪਾਰ, ਸੂਚਨਾ ਤਕਨੀਕ ਅਤੇ ਵਿਗਿਆਨ ਤੇ ਤਕਨੀਕ ਮਹਿਕਮੇ ਦਿੱਤੇ ਗਏ ਹਨ।

ਇਸਦੇ ਨਾਲ ਹੀ, ਮੁੱਖ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਅਮਰ ਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਥਾਪਿਆ ਗਿਆ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link