16C Vancouver
ADS

Sep 27, 2023 7:51 PM - Connect News

NIA ਨੇ ਕੀਤੀ ਪੰਜਾਬ ਸਮੇਤ 6 ਸੂਬਿਆਂ 'ਚ ਛਾਪੇਮਾਰੀ, ਕਈ ਸ਼ੱਕੀ ਹਿਰਾਸਤ 'ਚ

Share On
nia-raids-6-states-including-punjab-many-suspects-in-custody
The locations of notorious gangsters like Arsh Dalla, Lawrence Bishnoi and Sukha Duneke were raided. (Photo : NIA)

ਭਾਰਤ 'ਚ ਅੱਤਵਾਦੀ-ਗੈਂਗਸਟਰ-ਡਰੱਗ ਸਮੱਗਲਰ ਗਠਜੋੜ ਨੂੰ ਨਸ਼ਟ ਕਰਨ ਲਈ ਐਨਆਈਏ ਵੱਲੋਂ ਕਈ ਸੂਬਿਆਂ 'ਚ ਛਾਪੇਮਾਰੀ ਕੀਤੀ ਗਈ।

ਪੰਜਾਬ, ਦਿੱਲੀ, ਹਰਿਆਣਾ, ਯੂਪੀ, ਰਾਜਸਥਾਨ, ਉੱਤਰਾਖੰਡ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਛਾਪੇ ਮਾਰੇ ਗਏ।

ਟੀਮ ਵੱਲੋਂ ਇਹਨਾਂ ਸੂਬਿਆਂ ਦੀਆਂ 53 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ।

ਇਸ ਦੌਰਾਨ ਟੀਮ ਵੱਲੋਂ ਕਈ ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤੇ ਗਏ ਹਨ।

ਅਰਸ਼ ਡੱਲਾ, ਲਾਰੈਂਸ ਬਿਸ਼ਨੋਈ ਅਤੇ ਸੁੱਖਾ ਦੁੱਨਾਕੇ ਵਰਗੇ ਵੱਡੇ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ।

NIA ਨੇ ਘੋਸ਼ਿਤ ਅੱਤਵਾਦੀ ਅਰਸ਼ ਡੱਲਾ ਤੇ ਕਈ ਗੈਂਗਸਟਰਾਂ ਨਾਲ ਜੁੜੇ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ।

ਐਨਆਈਏ ਨੇ ਅਗਸਤ 2022 ਵਿੱਚ 5 FIR ਦਰਜ ਕੀਤੀਆਂ ਸਨ।

ਇਨ੍ਹਾਂ ਐਫਆਈਆਰਜ਼ ਵਿੱਚ ਇਹ ਸੱਤਵੀਂ ਵਾਰ ਹੈ ਜਦੋਂ ਐਨਆਈਏ ਨੇ ਛਾਪੇ ਮਾਰੇ ਹਨ।

ਇਸ ਤੋਂ ਇਲਾਵਾ ਇਸ ਸਾਲ ਜੁਲਾਈ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਸਨ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link