21.02C Vancouver
ADS

Oct 2, 2025 5:39 PM - The Canadian Press

ਨਿਆਗਰਾ ਪੁਲਿਸ ਨੇ 30 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ , ਨਸ਼ੀਲੇ ਪਦਾਰਥਾਂ ਦੀ ਜਾਂਚ ਵਿੱਚ 200 ਤੋਂ ਵੱਧ ਲਗਾਏ ਦੋਸ਼

Share On
niagara-police-arrest-30-people-lay-more-than-200-charges-in-drug-investigation
Police say the investigation dubbed Project Road King began in August 2024 after the force's gang unit uncovered an alleged drug trafficking operation with ties to the region and multiple jurisdictions.(Photo: X NiagRegPolice)

ਨਿਆਗਰਾ ਪੁਲਿਸ ਨੇ “ਪ੍ਰਾਜੈਕਟ ਰੋਡ ਕਿੰਗ,” ਤਹਿਤ ਇੱਕ ਸਾਲ ਦੀ ਲੰਮੀ ਜਾਂਚ ਤੋਂ ਬਾਅਦ ਸੰਗਠਿਤ ਅਪਰਾਧ ਨਾਲ ਜੁੜੇ 30 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਲੱਖਾਂ ਡਾਲਰ ਦੇ ਚੋਰੀ ਹੋਏ ਵਾਹਨ, ਡਰੱਗ, $500,000 ਤੋਂ ਵੱਧ ਕੈਨੇਡੀਅਨ ਕੈਸ਼ ਅਤੇ 17 ਲੰਬੀਆਂ ਬੰਦੂਕਾਂ ਤੇ ਤਿੰਨ ਹੈਂਡਗੰਨਸ ਨੂੰ ਜ਼ਬਤ ਕੀਤਾ ਹੈ। ਇਹ ਕ੍ਰਾਈਮ ਨੈੱਟਵਰਕ ਨਿਆਗਰਾ, ਹੈਮਿਲਟਨ ਅਤੇ ਟੋਰਾਂਟੋ ਸਮੇਤ ਕਈ ਖੇਤਰਾਂ ਵਿਚ ਕੰਮ ਕਰ ਰਿਹਾ ਸੀ, ਜਿਸ ਦੇ ਅੰਤਰਰਾਸ਼ਟਰੀ ਸਬੰਧ ਸਨ। 9 ਸਤੰਬਰ 2025 ਨੂੰ ਅਧਿਕਾਰੀਆਂ ਨੇ ਨਿਆਗਰਾ, ਹੈਮਿਲਟਨ ਅਤੇ ਟੋਰਾਂਟੋ ਵਿਚ 12 ਸਰਚ ਵਾਰੰਟ ਜਾਰੀ ਕੀਤੇ।

ਨਿਆਗਰਾ ਪੁਲਿਸ ਨੇ ਕਿਹਾ ਕਿ ਉਸ ਨੇ ਹੋਰ ਖੇਤਰਾਂ ਦੀ ਪੁਲਿਸ ਨਾਲ ਸਾਂਝੀ ਕਾਰਵਾਈ ਦੇ ਨਤੀਜੇ ਵਜੋਂ 38 ਚੋਰੀ ਹੋਏ ਵਾਹਨ ਬਰਾਮਦ ਕੀਤੇ, ਜਿਨ੍ਹਾਂ ਦੀ ਕੀਮਤ $3.3 ਮਿਲੀਅ ਤੋਂ ਵੱਧ ਹੈ, ਇਨ੍ਹਾਂ ਵਿਚੋਂ ਕੁਝ ਅੰਤਰਰਾਸ਼ਟਰੀ ਬਾਜ਼ਾਰ ਵਿਚ ਐਕਸਪੋਰਟ ਕੀਤੇ ਜਾਣੇ ਸਨ।

ਇਸ ਤੋਂ ਇਲਾਵਾ ਪੁਲਿਸ ਨੇ ਲਗਭਗ 15 ਕਿਲੋਗ੍ਰਾਮ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਜ਼ਬਤ ਕੀਤੇ, ਜਿਨ੍ਹਾਂ ਵਿਚ ਕੋਕੇਨ, ਮੈਥਾਮਫੇਟਾਮਾਈਨ ਅਤੇ ਐਮ.ਡੀ.ਐਮ.ਏ. ਸ਼ਾਮਲ ਸਨ। ਗ੍ਰਿਫਤਾਰ ਕੀਤੇ ਗਏ ਸ਼ੱਕੀਆਂ ਦੀ ਉਮਰ 22 ਤੋਂ 54 ਸਾਲ ਹੈ।

Latest news

27-year-old-punjabi-man-arrested-in-brampton-carjacking-attempts-and-knife-attack
Punjabi

ਬ੍ਰੈਂਪਟਨ ’ਚ ਕਾਰ ਖੋਹਣ ਦੀਆਂ ਕੋਸ਼ਿਸ਼ਾਂ ਤੇ ਚਾਕੂ ਨਾਲ ਹਮਲਾ, 27 ਸਾਲਾ ਪੰਜਾਬੀ ਨੌਜਵਾਨ ਗ੍ਰਿਫਤਾਰ

ਓਨਟਾਰੀਓ ਦੀ ਪੀਲ ਪੁਲਿਸ ਨੇ ਇੱਕ 27 ਸਾਲਾ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਇਹ ਗ੍ਰਿਫਤਾਰੀ ਬ੍ਰੈਂਪਟਨ ਵਿਚ ਕਾਰ ਖੋਹਣ ਦੀਆਂ ਲੜੀਵਾਰ ਕੋਸ਼ਿਸ਼ਾਂ, ਘਰ ਵਿਚ ਜਬਰਨ ਵੜਨ ਅਤੇ ਇੱਕ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਹੋਈ ਹੈ।
36-year-old-man-dies-in-edmonton-police-shooting-asirt-to-investigate
Punjabi

ਐਡਮਿੰਟਨ ’ਚ ਪੁਲਿਸ ਦੀ ਗੋਲੀਬਾਰੀ ਵਿੱਚ 36 ਸਾਲਾ ਵਿਅਕਤੀ ਦੀ ਮੌਤ, ASIRT ਕਰੇਗੀ ਜਾਂਚ

ਐਡਮਿੰਟਨ ਦੇ ਸਾਊਥ ਵੈਸਟ ਇਲਾਕੇ ਵਿੱਚ ਐਤਵਾਰ ਸਵੇਰੇ ਪੁਲਿਸ ਦੀ ਗੋਲੀਬਾਰੀ ਵਿੱਚ ਇੱਕ 36 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਇੱਕ ਘਰ ਵਿੱਚ ਔਰਤ ਅਤੇ ਇੱਕ ਬੱਚੇ ਨੂੰ ਗੋਲੀ ਲੱਗਣ ਦੀ ਰਿਪੋਰਟ ਤੋਂ ਬਾਅਦ ਵਾਪਰੀ। ਐਡਮਿੰਟਨ ਪੁਲਿਸ ਸਰਵਿਸਸ ਮੁਤਾਬਕ ਅਧਿਕਾਰੀਆਂ ਨੂੰ Donsdale ਡ੍ਰਾਈਵ ਅਤੇ 45 ਐਵੇਨਿਊ ਨੇੜੇ ਇੱਕ ਘਰ ਵਿੱਚ ਬੰਦੂਕਧਾਰੀ ਵਿਅਕਤੀ ਦੇ ਦਾਖਲ ਹੋਣ ਅਤੇ ਇੱਕ ਔਰਤ ਤੇ ਬੱਚੇ ਨੂੰ ਗੋਲੀ ਮਾਰਨ ਦੀ ਸੂਚਨਾ ਮਿਲੀ ਸੀ। ਪੁਲਿਸ ਜਦੋਂ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੂੰ ਕੁਝ ਜ਼ਖਮੀ ਲੋਕ ਘਰ ਦੇ ਬਾਹਰ ਮਿਲੇ।
calgary-shaw-byelection-voters-head-to-polls-today
Punjabi

ਕੈਲਗਰੀ-ਸ਼ਾਅ ਉਪ ਚੋਣਾਂ ਲਈ ਅੱਜ ਪੈ ਰਹੀਆਂ ਵੋਟਾਂ

ਕੈਲਗਰੀ-ਸ਼ਾਅ ਉਪ-ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਇਸ ਚੋਣ ਮੈਦਾਨ ਵਿੱਚ ਪੰਜ ਉਮੀਦਵਾਰ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿੱਚ ਯੂ.ਸੀ.ਪੀ. ਵੱਲੋਂ Mike Derry, NDP ਵੱਲੋਂ Kyle Campbell, ਪ੍ਰੋਗਰੈਸਿਵ ਟੋਰੀ ਪਾਰਟੀ ਵੱਲੋਂ Kyle Joseph, ਲਿਬਰਲ ਪਾਰਟੀ ਵੱਲੋਂ John Roggeveed ਅਤੇ independent ਉਮੀਦਵਾਰ ਵਜੋਂ Rolly Ashdown ਸ਼ਾਮਲ ਹਨ।
trump-signals-canada-u-s-trade-deal-could-be-reached-soon
Punjabi

ਟਰੰਪ ਦਾ ਸੰਕੇਤ, ਕੈਨੇਡਾ ਨਾਲ ਵਪਾਰਕ ਸਮਝੌਤਾ ਹੋ ਸਕਦਾ ਹੈ ਜਲਦ

ਕੈਨੇਡਾ ਨਾਲ ਟ੍ਰੇ਼ਡ ਵਾਰ ਵਿਚਕਾਰ ਰਾਸ਼ਟਰਪਤੀ ਡੌਨਲਡ ਟਰੰਪ ਨੇ ਸੰਕੇਤ ਦਿੱਤਾ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਇੱਕ ਵਪਾਰਕ ਸਮਝੌਤਾ ਬਹੁਤ ਜਲਦ ਹੋ ਸਕਦਾ ਹੈ। ਉਨ੍ਹਾਂ ਇਹ ਟਿੱਪਣੀ ਵੀਕੈਂਡ ਦੌਰਾਨ ਆਈਰਲੈਂਡ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ। ਟਰੰਪ ਨੇ ਕਿਹਾ ਕਿ ਸਾਡੇ ਮੈਕਸੀਕੋ ਨਾਲ ਸਬੰਧ ਬਹੁਤ ਵਧੀਆ ਹੋਣ ਜਾ ਰਹੇ ਹਨ, ਕੈਨੇਡਾ ਨਾਲ ਵੀ ਸਬੰਧ ਚੰਗੇ ਹਨ ਪਰ ਪਿਛਲੇ 50 ਸਾਲਾਂ ਤੋਂ ਔਟਵਾ ਨੇ ਸਾਡੇ ਨਾਲ ਵਿਤਕਰਾ ਕੀਤਾ ਹੈ।
fishing-vessel-sinks-near-tsawwassen-ferry-terminal-two-people-rescued
Punjabi

ਸਾਵਸਨ ਫੈਰੀ ਟਰਮੀਨਲ ਨੇੜੇ ਮੱਛੀ ਫੜਨ ਵਾਲੀ ਕਿਸ਼ਤੀ ਡੁੱਬੀ, ਦੋ ਵਿਅਕਤੀਆਂ ਨੂੰ ਸੁਰੱਖਿਅਤ ਬਚਾਇਆ

ਬੀ.ਸੀ. ਦੇ ਲੋਅਰ ਮੇਨਲੈਂਡ ਅਤੇ ਵੈਨਕੂਵਰ ਆਈਲੈਂਡ ਵਿਚਕਾਰ ਸਾਵਸਨ ਫੈਰੀ ਟਰਮੀਨਲ ਨੇੜੇ ਐਤਵਾਰ ਨੂੰ ਇੱਕ fishing vessel ਦੇ ਡੁੱਬਣ ਦੀ ਘਟਨਾ ਵਾਪਰੀ, ਅਧਿਕਾਰੀਆਂ ਮੁਤਾਬਕ, ਦੁਪਹਿਰ ਬਾਅਦ ਕਰੀਬ ਸਵਾ ਤਿੰਨ ਵਜੇ ਉਨ੍ਹਾਂ ਨੂੰ ਇੱਕ ਕਿਸ਼ਤੀ ਡੁੱਬਣ ਕਾਰਨ ਦੋ ਲੋਕਾਂ ਦੇ ਪਾਣੀ ਵਿਚ ਫਸੇ ਹੋਣ ਦੀ ਰਿਪੋਰਟ ਮਿਲੀ, ਬੀ.ਸੀ. ਫੈਰੀਜ਼ ਦੀ spokesperson Sheila Reynolds ਨੇ ਦੱਸਿਆ ਕਿ ਇਸ ਮੌਕੇ ਸਪਿਰਿਟ ਆਫ਼ ਬ੍ਰਿਟਿਸ਼ ਕੋਲੰਬੀਆ ਅਤੇ Coastal Renaissance ਨੇ ਤੁਰੰਤ ਰੈਸਕਿਊ ਬੋਟ ਨੂੰ ਰਵਾਨਾ ਕੀਤਾ ਅਤੇ ਦੋਵੇਂ ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link