15.76C Vancouver
ADS

Jun 24, 2025 5:01 PM - The Canadian Press

ਸਰੀ ਦੇ ਇੱਕ 14 ਸਾਲਾ ਲੜਕੇ ਨੂੰ ਬਲੈਕਮੇਲ ਕਰਨ ਵਾਲੇ ਨਾਈਜੀਰੀਆ ਦੇ ਸ਼ੱਕੀ ਨੂੰ 76 ਸਾਲ ਦੀ ਸੁਣਾਈ ਗਈ ਸਜ਼ਾ

Share On
nigerian-judge-convicts-man-of-sextorting-b-c-teen-who-died-by-suicide
The Nigerian agency says Adedayo pleaded not guilty to all counts but a judge convicted him of all charges and sentenced him last Thursday.(Photo: The Canadian Press)

ਸਰੀ ਦੇ ਇੱਕ 14 ਸਾਲਾ ਲੜਕੇ ਨੂੰ ਉਸ ਦੀਆਂ ਇਤਰਾਜ਼ੋਯਗ ਤਸਵੀਰਾਂ ਆਨਲਾਈਨ ਪੋਸਟ ਕਰਨ ਲਈ ਬਲੈਕਮੇਲ ਕਰਨ ਵਾਲੇ ਨਾਈਜੀਰੀਆ ਦੇ ਸ਼ੱਕੀ ਨੂੰ 76 ਸਾਲ ਦੀ ਸਜ਼ਾ ਸੁਣਾਈ ਗਈ ਹੈ।

14 ਸਾਲਾ ਲੜਕੇ ਨੇ ਵਿੱਤੀ ਸੈਕਸਟੋਰੇਸ਼ਨ ਵਿਚ ਫਸਣ ਕਾਰਨ ਫਰਵਰੀ 2023 ਵਿਚ ਖੁਦਕੁਸ਼ੀ ਕਰ ਲਈ ਸੀ। ਨਾਈਜੀਰੀਆ ਦੀ ਵਿੱਤੀ ਕ੍ਰਾਈਮ ਕਮਿਸ਼ਨ ਨੇ ਕਿਹਾ ਕਿ ਮੁਲਜ਼ਮ ਓਲੂਕੇਏ ਅਡੇਦਾਯੋ ਨੂੰ ਪਿਛਲੇ ਹਫ਼ਤੇ ਸਜ਼ਾ ਸੁਣਾਈ ਗਈ।

ਅਡੇਦਾਯੋ ਦੀਆਂ ਸੋਸ਼ਲ ਮੀਡੀਆ ਪੋਸਟਾਂ ਦੇ ਸਬੰਧ ਵਿਚ ਉਸ 'ਤੇ 18 ਚਾਰਜਿਜ਼ ਲਗਾਏ ਗਏ ਸਨ, ਜਿਨ੍ਹਾਂ ਵਿਚ ਚਾਈਲਡ ਪੋਰਨੋਗ੍ਰਾਫੀ ਤੇ ਬਲੈਕਮੇਲਿੰਗ ਦੇ ਦੋਸ਼ ਸ਼ਾਮਲ ਸਨ।

ਕਮਿਸ਼ਨ ਨੇ ਕਿਹਾ ਕਿ ਇਸ ਕੇਸ ਵਿਚ ਗਵਾਹੀ ਦੇਣ ਵਾਲਿਆਂ ਵਿਚ ਆਰ.ਸੀ.ਐਮ.ਪੀ. ਦੇ ਗੰਭੀਰ ਅਪਰਾਧ ਯੂਨਿਟ ਦੇ ਸਾਰਜੈਂਟ ਵੀ ਸ਼ਾਮਲ ਸਨ। ਆਰ.ਸੀ.ਐਮ.ਪੀ. ਮੁਤਾਬਕ, 14 ਸਾਲਾ ਲੜਕੇ ਨੇ ਸੋਚਿਆ ਸੀ ਕਿ ਇੰਸਟਾਗ੍ਰਾਮ ਅਤੇ ਸਨੈਪਚੈਟ 'ਤੇ ਉਸ ਦੀਆਂ ਨਿੱਜੀ ਤਸਵੀਰਾਂ ਮੰਗਣ ਵਾਲੀ ਕੋਈ ਅੱਲ੍ਹੜ ਲੜਕੀ ਹੈ ਪਰ ਇਹ ਅਡੇਦਾਯੋ ਸੀ ਜਿਸ ਨੇ ਉਸ ਨੂੰ ਫਸਾ ਕੇ ਬਲੈਕਮੇਲ ਕੀਤਾ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link