14.28C Vancouver
ADS

Sep 28, 2026 6:40 PM - Connect Newsroom - Ramandeep Kaur with files from The Canadian Press

ਨਿੱਝਰ ਕਤਲ ਮਾਮਲਾ: ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ FBI ਵੱਲੋਂ ਇਨਾਮ ਦਾ ਐਲਾਨ

Share On
nijjar-murder-case-fbi-announces-reward-for-goldy-brars-arrest
FBI announces reward for information leading to Goldy Brar’s arrest in Nijjar murder case. (Photo/Screengrab - FBI)

ਕੈਨੇਡਾ ਦੀ ਆਰ.ਸੀ.ਐਮ.ਪੀ. ਅਤੇ ਅਮਰੀਕੀ ਜਾਂਚ ਏਜੰਸੀ ਐਫ.ਬੀ.ਆਈ. ਨੇ ਸਾਂਝੇ ਤੌਰ 'ਤੇ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਲੋੜੀਂਦੇ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ 1 ਮਿਲੀਅਨ ਅਮਰੀਕੀ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਹੈ।

ਸੋਮਵਾਰ ਨੂੰ ਲਾਸ ਏਂਜਲਸ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਐਫ.ਬੀ.ਆਈ. ਦੇ ਸਹਾਇਕ ਡਾਇਰੈਕਟਰ ਪੈਟਰਿਕ ਗ੍ਰੈਂਡੀ ਅਤੇ ਆਰ.ਸੀ.ਐਮ.ਪੀ. ਦੀ ਸਹਾਇਕ ਕਮਿਸ਼ਨਰ ਲੀਜ਼ਾ ਮੋਰਲੈਂਡ ਨੇ ਗੋਲਡੀ ਬਰਾੜ ਨੂੰ ਕਤਲ, ਜਬਰੀ ਵਸੂਲੀ ਅਤੇ ਨਸ਼ਾ ਤਸਕਰੀ ਸਮੇਤ ਕਈ ਗੰਭੀਰ ਅਪਰਾਧਾਂ ਦੇ ਮਾਮਲੇ ਵਿਚ ਐਫ.ਬੀ.ਆਈ. ਦੀ ਸਭ ਤੋਂ 10 ਮੋਸਟ ਵਾਂਟੇਡ ਸੂਚੀ ਵਿਚ ਸ਼ਾਮਲ ਕਰਨ ਦਾ ਵੀ ਐਲਾਨ ਕੀਤਾ।

ਸਾਲ 2023 ਵਿਚ ਸਰੀ ਵਿਚ ਹਰਦੀਪ ਸਿੰਘ ਨਿੱਝਰ ਦੀ ਹੋਈ ਹੱਤਿਆ ਦੇ ਸਬੰਧ ਵਿਚ ਅਮਰੀਕੀ ਅਦਾਲਤ ਵਲੋਂ ਜੁਲਾਈ ਵਿਚ ਗੋਲਡੀ ਬਰਾੜ ਅਤੇ ਭਾਰਤੀ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਖ਼ਿਲਾਫ਼ ਕਤਲ ਦੇ ਆਦੇਸ਼ ਦੇਣ ਦੇ ਦੋਸ਼ ਚਾਰਜ ਕੀਤੇ ਗਏ ਸਨ।

ਦੋਵਾਂ ਦੇਸ਼ਾਂ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਚਲਾਏ ਜਾ ਰਹੇ ਆਪਰੇਸ਼ਨ ਹਾਰਡ ਬਾਲ ਤਹਿਤ ਹੁਣ ਤੱਕ ਅੰਤਰਰਾਸ਼ਟਰੀ ਸੰਗਠਿਤ ਅਪਰਾਧਿਕ ਨੈੱਟਵਰਕਾਂ ਨਾਲ ਜੁੜੇ 24 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਇਸ ਵੱਡੀ ਇਨਾਮੀ ਰਾਸ਼ੀ ਦੇ ਐਲਾਨ ਨਾਲ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ ਵੀ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ।

Latest news

nijjar-murder-case-fbi-announces-reward-for-goldy-brars-arrest
Punjabi

ਨਿੱਝਰ ਕਤਲ ਮਾਮਲਾ: ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ FBI ਵੱਲੋਂ ਇਨਾਮ ਦਾ ਐਲਾਨ

ਕੈਨੇਡਾ ਦੀ ਆਰ.ਸੀ.ਐਮ.ਪੀ. ਅਤੇ ਅਮਰੀਕੀ ਜਾਂਚ ਏਜੰਸੀ ਐਫ.ਬੀ.ਆਈ. ਨੇ ਸਾਂਝੇ ਤੌਰ 'ਤੇ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਲੋੜੀਂਦੇ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ 1 ਮਿਲੀਅਨ ਅਮਰੀਕੀ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਹੈ।
eby-targets-trumps-trade-war-pledges-to-double-b-c-critical-mineral-exports
Punjabi

ਈਬੀ ਵੱਲੋਂ ਟਰੰਪ ਦੀ ਟਰੇਡ ਵਾਰ 'ਤੇ ਨਿਸ਼ਾਨਾ, ਕ੍ਰਿਟੀਕਲ ਮਿਨਰਲ ਐਕਸਪੋਰਟ ਦੁੱਗਣੇ ਕਰਨ ਦਾ ਵਾਅਦਾ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਸੋਮਵਾਰ ਨੂੰ ਪ੍ਰਿੰਸ ਰੂਪਰਟ ਵਿਖੇ ਚੋਣ ਪ੍ਰਚਾਰ ਦੌਰਾਨ ਟਰੰਪ ਦੀ ਟਰੇਡ ਵਾਰ ਨੂੰ ਨਿਸ਼ਾਨੇ 'ਤੇ ਲਿਆ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਬੀ. ਸੀ. ਦੇ critical mineral exports ਨੂੰ ਅਗਲੇ ਪੰਜ ਸਾਲਾਂ ਵਿਚ ਦੁੱਗਣਾ ਕਰਨ ਲਈ ਕੰਮ ਕੀਤਾ ਜਾਵੇਗਾ।
one-killed-19-injured-in-russian-drone-attack-on-kyiv
Punjabi

ਕੀਵ ਵਿੱਚ ਰੂਸੀ ਡਰੋਨ ਹਮਲਾ, 1 ਦੀ ਮੌਤ ਤੇ 19 ਜ਼ਖਮੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਸੋਮਵਾਰ ਨੂੰ ਰੂਸ ਵੱਲੋਂ ਕੀਤੇ ਗਏ ਡਰੋਨ ਹਮਲੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 19 ਲੋਕ ਜ਼ਖਮੀ ਹੋਏ ਹਨ। ਕੀਵ ਦੇ ਮੇਅਰ ਨੇ ਦੱਸਿਆ ਕਿ ਡਰੋਨ ਹਮਲਾ ਕੇਂਦਰੀ ਕੀਵ ਸਥਿਤ ਨੈਸ਼ਨਲ ਅਕੈਡਮੀ ਆਫ ਸਾਇੰਸਜ਼ ’ਤੇ ਹੋਇਆ। ਜ਼ਖਮੀਆਂ ਵਿੱਚੋਂ 6 ਲੋਕਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
b-c-conservatives-say-lorne-doerkson-could-remain-leader-for-years-without-leadership-vote
Punjabi

ਬੀ.ਸੀ. ਕੰਜ਼ਰਵੇਟਿਵ ਸਰਕਾਰ ਬਣੀ ਤਾਂ ਲੋਰਨ ਡੋਰਕਸਨ ਹੀ ਹੋ ਸਕਦੇ ਹਨ ਪ੍ਰੀਮੀਅਰ

ਬੀ.ਸੀ. ਕੰਜ਼ਰਵੇਟਿਵ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਦੇ ਅੰਤਰਿਮ ਲੀਡਰ ਲੋਰਨ ਡੋਰਕਸਨ ਬਿਨਾਂ ਕਿਸੇ ਲੀਡਰਸ਼ਿਪ ਵੋਟ ਦੇ ਕਈ ਸਾਲਾਂ ਤੱਕ ਪਾਰਟੀ ਦੀ ਕਮਾਨ ਸੰਭਾਲ ਸਕਦੇ ਹਨ।
bc-conservatives-centre-bc-announce-candidates-for-upcoming-election
Punjabi

ਬੀ.ਸੀ.ਚੋਣਾਂ: ਕੰਜ਼ਰਵੇਟਿਵ ਤੇ ਸੈਂਟਰ ਬੀ.ਸੀ. ਵੱਲੋਂ ਕਈ ਉਮੀਦਵਾਰਾਂ ਦਾ ਐਲਾਨ

ਬੀ.ਸੀ. ਕੰਜ਼ਰਵੇਟਿਵ ਪਾਰਟੀ ਨੇ ਲੈਂਗਲੀ-ਐਬਟਸਫੋਰਡ ਹਲਕੇ ਤੋਂ ਹਰਮਨ ਭੰਗੂ ਨੂੰ ਮੁੜ ਚੋਣ ਮੈਦਾਨ ਵਿਚ ਉਤਾਰਨ ਦਾ ਐਲਾਨ ਕੀਤਾ ਹੈ। ਭੰਗੂ ਪਹਿਲੀ ਵਾਰ 2024 ਵਿਚ ਵਿਧਾਇਕ ਚੁਣੇ ਗਏ ਸਨ। ਉਨ੍ਹਾਂ ਬਿਆਨ ਵਿਚ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਇਸ ਹਲਕੇ ਦੀ ਸੇਵਾ ਕਰਨਾ ਉਨ੍ਹਾਂ ਦੇ ਜੀਵਨ ਦਾ ਸਭ ਤੋਂ ਵੱਡਾ ਮਾਣ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link