13.39C Vancouver
ADS

Sep 26, 2023 5:49 PM - Connect News

ਨਿੱਝਰ ਕਤਲ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ, 6 ਲੋਕ ਸ਼ਾਮਲ: ਵਾਸ਼ਿੰਗਟਨ ਪੋਸਟ ਦੀ ਰਿਪੋਰਟ

Share On
nijjar-murder-cctv-footage-emerges-6-people-involved-washington-post-report
In a 90-second video recording by the Washington Post, Nijhar can be seen pulling his gray pickup truck out of a parking lot when a white sedan blocks their path.(Photo: The Canadian Press)

ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਜੁੜਿਆ ਵੀਡੀਓ ਸਾਹਮਣੇ ਆਉਣ ਦੀ ਗੱਲ ਕਹੀ ਜਾ ਰਹੀ ਹੈ।

ਵੀਡੀਓ ਦਾ ਹਵਾਲਾ ਦਿੰਦੇ ਹੋਏ 'ਦ ਵਾਸ਼ਿੰਗਟਨ' ਪੋਸਟ ਨੇ ਦੱਸਿਆ ਕਿ ਨਿੱਝਰ ਦੀ ਹੱਤਿਆ ਗੁਰਦੁਆਰੇ ਦੀ ਪਾਰਕਿੰਗ ਕੋਲ ਕੀਤੀ ਗਈ ਸੀ।

ਇਸ ਕਤਲ ਵਿੱਚ ਘੱਟੋ-ਘੱਟ ਛੇ ਲੋਕ ਸ਼ਾਮਲ ਸਨ, ਜਿਨ੍ਹਾਂ ਕੋਲ ਦੋ ਗੱਡੀਆਂ ਸਨ।

ਵਾਸ਼ਿੰਗਟਨ ਪੋਸਟ ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਕੈਨੇਡਾ ਦੇ ਸਥਾਨਕ ਸਿੱਖ ਭਾਈਚਾਰੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਅਧਿਕਾਰੀਆਂ ਨੇ ਉਨ੍ਹਾਂ ਨੂੰ ਗੁਰੂ ਨਾਨਕ ਸਿੱਖ ਗੁਰਦੁਆਰਾ ਦੇ ਬਾਹਰ 18 ਜੂਨ ਨੂੰ ਹੋਏ ਕਤਲ ਦੀ ਜਾਂਚ ਬਾਰੇ ਬਹੁਤ ਘੱਟ ਦੱਸਿਆ ਹੈ।

ਉਸ ਦਾ ਕਹਿਣਾ ਹੈ ਕਿ ਪੁਲਿਸ ਦੇਰ ਨਾਲ ਮੌਕੇ ’ਤੇ ਪੁੱਜੀ ਸੀ।

ਇਸ ਦੇਰੀ ਦਾ ਕਾਰਨ ਪੁਲਿਸ ਤੇ ਏਜੰਸੀਆਂ ਵਿਚਾਲੇ ਮਤਭੇਦ ਦੱਸਿਆ ਜਾ ਰਿਹਾ ਹੈ।

ਕਈ ਕਾਰੋਬਾਰੀ ਮਾਲਕਾਂ ਤੇ ਗੁਰਦੁਆਰੇ ਦੇ ਨੇੜੇ ਵਸਨੀਕਾਂ ਦਾ ਕਹਿਣਾ ਹੈ ਕਿ ਜਾਂਚਕਰਤਾ ਸਵਾਲ ਪੁੱਛਣ ਜਾਂ ਸੁਰੱਖਿਆ ਕੈਮਰਿਆਂ ਦੀ ਤਲਾਸ਼ੀ ਲੈਣ ਹੀ ਨਹੀਂ ਆਏ।

ਨਿੱਝਰ ਦਾ ਕਤਲ ਗੁਰਦੁਆਰੇ ਦੇ ਸੁਰੱਖਿਆ ਕੈਮਰਿਆਂ ਵਿੱਚ ਕੈਦ ਹੋ ਗਿਆ ਸੀ।

ਇਹ ਵੀਡੀਓ ਜਾਂਚ ਅਧਿਕਾਰੀਆਂ ਨਾਲ ਸਾਂਝੀ ਕੀਤੀ ਜਾ ਚੁੱਕੀ ਹੈ।

ਵਾਸ਼ਿੰਗਟਨ ਪੋਸਟ ਨੇ 90 ਸੈਕਿੰਡ ਦੀ ਵੀਡੀਓ ਰਿਕਾਰਡਿੰਗ ਵਿੱਚ ਦੇਖਿਆ ਜਾ ਸਕਦਾ ਹੈ ਕਿ ਨਿੱਝਰ ਆਪਣੀ ਸਲੇਟੀ ਪਿਕਅੱਪ ਟਰੱਕ ਨੂੰ ਪਾਰਕਿੰਗ ਵਾਲੀ ਥਾਂ ਤੋਂ ਬਾਹਰ ਕੱਢ ਰਹੇ ਨੇ ਕਿ ਇੱਕ ਚਿੱਟੀ ਸੇਡਾਨ ਕਾਰ ਉਨ੍ਹਾਂ ਦਾ ਰਾਹ ਰੋਕਦੀ ਹੈ।

ਜਿਸ ਤੋਂ ਬਾਅਦ ਗੱਡੀ ਵਿੱਚ ਸਵਾਰ ਵਿਅਕਤੀ ਬਾਹਰ ਨਿਕਲ ਕੇ ਹਰਦੀਪ ਸਿੰਘ ਨਿੱਝਰ ਨੂੰ ਗੋਲੀਆਂ ਮਾਰਦੇ ਹਨ।

ਗਵਾਹਾਂ ਦੇ ਮੁਤਾਬਿਕ ਹਮਲਾਵਰਾਂ ਨੇ ਲਗਪਗ 50 ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ ਨਿੱਝਰ ਨੂੰ 34 ਗੋਲੀਆਂ ਲੱਗੀਆਂ।

ਜ਼ਿਕਰਯੋਗ ਹੈ ਕਿ 13 ਸਤੰਬਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਹਾਊਸ ਆਫ ਕਾਮਨਜ਼ ਵਿੱਚ ਕਿਹਾ ਸੀ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤੀ ਖੁਫੀਆ ਏਜੰਸੀ ਦਾ ਹੱਥ ਹੈ।

ਟਰੂਡੋ ਨੇ ਕਿਹਾ ਕਿ ਉਨ੍ਹਾਂ ਕੋਲ ਇਸ ਮਾਮਲੇ ਦੇ ਪੁਖਤਾ ਸਬੂਤ ਹਨ।

Latest news

fuel-costs-on-the-rise-as-latest-geopolitical-turmoil-drives-up-crude-oil-prices
Punjabi

ਕੈਨੇਡਾ ਵਿਚ ਗੈਸ ਕੀਮਤਾਂ ਵਧਣ ਕਾਰਨ ਕੱਚਾ ਤੇਲ ਵੀ ਹੋਇਆ ਮਹਿੰਗਾ

ਕੈਨੇਡਾ ਵਿਚ ਗੈਸ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਅਤੇ ਕੌਮਾਂਤਰੀ ਪੱਧਰ 'ਤੇ ਚੱਲ ਰਹੇ Geopolitical ਤਣਾਅ ਕਾਰਨ ਕੱਚੇ ਤੇਲ ਦੀ ਕੀਮਤ ਇੱਕ ਮਹੀਨੇ ਤੋਂ ਵੱਧ ਸਮੇਂ ਦੇ ਉੱਚ ਪੱਧਰ 'ਤੇ ਪਹੁੰਚ ਗਿਆ ਹੈ। Gasbuddy ਮੁਤਾਬਕ, ਕੈਨੇਡਾ ਵਿਚ ਪੈਟਰੋਲ ਦੀ ਰਾਸ਼ਟਰੀ ਔਸਤ ਕੀਮਤ 1.80 ਡਾਲਰ ਪ੍ਰਤੀ ਲਿਟਰ ਤੋਂ ਪਾਰ ਹੋ ਗਈ ਹੈ, ਜੋ ਕਿ ਇੱਕ ਦਿਨ ਪਹਿਲਾਂ ਨਾਲੋਂ ਦੋ ਸੈਂਟ ਅਤੇ ਪਿਛਲੇ ਹਫ਼ਤੇ ਨਾਲੋਂ 8 ਸੈਂਟ ਦਾ ਵਾਧਾ ਹੈ।
canada-labour-board-again-orders-bank-of-canada-to-stop-using-replacement-workers-during-security-officers-strike
Punjabi

ਕੈਨੇਡਾ ਲੇਬਰ ਬੋਰਡ ਵੱਲੋਂ ਦੂਜੀ ਵਾਰ ਬੈਂਕ ਔਫ ਕੈਨੇਡਾ ਨੂੰ ਹੜਤਾਲ ਦੌਰਾਨ ਰਿਪਲੇਸਮੈਂਟ ਵਰਕਰ ਹਟਾਉਣ ਦੇ ਹੁਕਮ

ਕੈਨੇਡਾ ਦੇ ਲੇਬਰ ਬੋਰਡ ਨੇ ਦੂਜੀ ਵਾਰ ਬੈਂਕ ਔਫ ਕੈਨੇਡਾ ਨੂੰ ਆਪਣੇ ਸੁਰੱਖਿਆ ਅਧਿਕਾਰੀ ਦੀ ਹੜਤਾਲ ਦੌਰਾਨ ਰਿਪਲੇਸਮੈਂਟ ਵਰਕਰਜ਼ ਦੀ ਵਰਤੋਂ ਤੁਰੰਤ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਪਬਲਿਕ ਸਰਵਿਸ ਅਲਾਇੰਸ ਆਫ਼ ਕੈਨੇਡਾ ਯੂਨੀਅਨ ਮੁਤਾਬਕ, ਸੈਂਟਰਲ ਬੈਂਕ ਨੇ ਪਹਿਲੇ ਫੈਸਲੇ ਦੀ ਉਲੰਘਣਾ ਕਰਦੇ ਹੋਏ ਸੁਰੱਖਿਆ ਅਧਿਕਾਰੀ ਦੀ ਹੜਤਾਲ ਨੂੰ ਦਬਾਉਣ ਲਈ Pinkertons ਨਾਮਕ ਨਿੱਜੀ ਸੁਰੱਖਿਆ ਕੰਪਨੀ ਦੇ ਮੁਲਾਜ਼ਮਾਂ ਨੂੰ ਕੰਮ 'ਤੇ ਰੱਖਿਆ ਸੀ।
lytton-b-c-hits-41-degrees-hottest-temperature-in-canada-this-year
Punjabi

ਬੀ.ਸੀ. ਦੇ ਲਿਟਨ 'ਚ ਤਾਪਮਾਨ 41 ਡਿਗਰੀ ਸੈਲਸੀਅਸ, ਰਿਕਾਰਡ ਹੋਇਆ ਇਸ ਸਾਲ ਦਾ ਸਭ ਤੋਂ ਗਰਮ ਦਿਨ

ਬੀ.ਸੀ. ਦੇ ਫਰੇਜ਼ਰ ਕੈਨਿਯਨ ਵਿਚ ਸਥਿਤ ਲਿਟਨ ਕਮਿਊਨਿਟੀ ਵਿਚ ਬੁੱਧਵਾਰ ਨੂੰ ਤਾਪਮਾਨ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਇਸ ਸਾਲ ਪੂਰੇ ਕੈਨੇਡਾ ਵਿਚ ਰਿਕਾਰਡ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਨਵਾਇਰਮੈਂਟ ਕੈਨੇਡਾ ਮੁਤਾਬਕ, ਲਿਟਨ ਵਿਚ ਲਗਾਤਾਰ ਦੂਜੇ ਦਿਨ ਤਾਪਮਾਨ 40 ਡਿਗਰੀ ਤੋਂ ਪਾਰ ਪਹੁੰਚਿਆ ਹੈ।
carney-says-canada-will-support-workers-and-businesses-amid-u-s-tariff-dispute
Punjabi

ਪੀ.ਐਮ. ਕਾਰਨੀ ਨੇ ਅਮਰੀਕੀ ਟੈਰਿਫ ਧਮਕੀਆਂ ਵਿਚਾਲੇ ਕੈਨੇਡੀਅਨਜ਼ ਅਤੇ ਕਾਰੋਬਾਰਾਂ ਦੀ ਸੁਰੱਖਿਆ ਦਾ ਦਿੱਤਾ ਭਰੋਸਾ

ਪੀ.ਐਮ. ਮਾਰਕ ਕਾਰਨੀ ਨੇ ਅਮਰੀਕਾ ਨਾਲ ਚੱਲ ਰਹੀ ਵਪਾਰਕ ਜੰਗ ਦਰਮਿਆਨ ਬਿਆਨ ਦਿੰਦਿਆਂ ਕਿਹਾ ਹੈ ਕਿ ਕੈਨੇਡਾ ਨੂੰ ਆਪਣੇ ਨਾਗਰਿਕਾਂ, ਪਰਿਵਾਰਾਂ, ਵਰਕਰਜ਼ ਅਤੇ ਕਾਰੋਬਾਰਾਂ ਦੀ ਸੁਰੱਖਿਆ ਅਤੇ ਸਪੋਰਟ ਲਈ ਜੋ ਵੀ ਕਰਨਾ ਪਿਆ, ਉਹ ਕਰੇਗ। ਉਨ੍ਹਾਂ ਇਹ ਗੱਲ ਵੀਰਵਾਰ ਨੂੰ ਪ੍ਰਿੰਸ ਐਡਵਰਡ ਆਈਲੈਂਡ ਦੇ ਸ਼ਾਰਲਟਟਾਊਨ ਵਿਚ ਸੂਬਾਈ ਅਤੇ territorial leaders ਦੀ ਸਾਲਾਨਾ ਬੈਠਕ ਦੇ ਆਖਰੀ ਦਿਨ ਪ੍ਰੀਮੀਅਰਜ਼ ਨਾਲ ਮੁਲਾਕਾਤ ਦੌਰਾਨ ਕਹੀ।
calgary-police-ask-residents-to-check-vacant-homes-as-search-for-missing-autistic-boy-enters-seventh-day
Punjabi

ਕੈਲਗਰੀ ਵਿਚ ਲਾਪਤਾ 11 ਸਾਲਾ ਬੱਚੇ ਦੀ ਭਾਲ ਲਈ ਤਲਾਸ਼ੀ ਅਭਿਆਨ ਜਾਰੀ

ਕੈਲਗਰੀ ਵਿਚ ਲਾਪਤਾ 11 ਸਾਲਾ ਬੱਚੇ ਪਾਰਕਰ ਵੈੱਲਜ਼ ਦੀ ਭਾਲ ਲਈ ਤਲਾਸ਼ੀ ਅਭਿਆਨ ਜਾਰੀ ਹੈ। ਪੁਲਿਸ ਨੇ ਸ਼ਹਿਰ ਦੇ ਮਕਾਨ ਮਾਲਕ ਅਤੇ ਰੀਅਲ ਅਸਟੇਟ ਏਜੰਟ ਨੂੰ ਅਪੀਲ ਕੀਤੀ ਹੈ ਕਿ ਉਹ ਖਾਲੀ ਪਏ ਘਰਾਂ, ਗੈਰਾਜ ਅਤੇ ਹੋਰ ਸੰਭਾਵਿਤ ਲੁਕਣ ਦੀਆਂ ਥਾਵਾਂ ਦੀ ਚੈਕਿੰਗ ਕਰਨ। Acting Staff Sergeant Scott Guterson ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਸਾਲਾ ਪਾਰਕਰ ਔਟਿਜ਼ਮ ਤੋਂ ਪੀੜਤ ਹੈ ਅਤੇ ਉਹ ਬੋਲ ਨਹੀਂ ਸਕਦਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link