14.11C Vancouver
ADS

Jul 16, 2026 5:00 PM - Connect Newsroom - Ramandeep Kaur with files from The Canadian Press

ਸਰੀ ਦੇ ਨਿਊਟਨ ਇਲਾਕੇ ਵਿੱਚ ਪਾਰਕ ਕੀਤੇ ਵਾਹਨਾਂ ਦੀ ਭੰਨਤੋੜ, ਪੁਲਿਸ ਵਲੋਂ ਸ਼ੱਕੀਆਂ ਦੀ ਭਾਲ ਜਾਰੀ

Share On
nine-parked-vehicles-damaged-in-surreys-newton-neighbourhood-police-seek-suspects
Surrey Police Service is investigating after nine parked vehicles were vandalized in the Newton neighbourhood early Wednesday morning. (Photo: The Canadian Press)

ਸਰੀ ਦੇ ਨਿਊਟਨ ਇਲਾਕੇ ਵਿਚ ਬੁੱਧਵਾਰ ਦੀ ਸਵੇਰ ਇੱਕ ਦਰਜਨ ਦੇ ਕਰੀਬ ਗੱਡੀਆਂ ਦੀ ਭੰਨ-ਤੋੜ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ, ਤੜਕੇ ਲਗਭਗ 5 ਵਜੇ ਉਨ੍ਹਾਂ ਨੂੰ 75 ਐਵੇਨਿਊ ਅਤੇ 147A ਸਟ੍ਰੀਟ ਏਰੀਏ ਵਿਚ ਸੂਚਨਾ ਮਿਲੀ ਸੀ ਕਿ ਸੜਕ ਕਿਨਾਰੇ ਖੜ੍ਹੇ ਵਾਹਨਾਂ ਦੇ ਸ਼ੀਸ਼ੇ ਤੋੜੇ ਜਾ ਰਹੇ ਹਨ। ਜਦੋਂ ਤੱਕ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਮੁਲਜ਼ਮ ਉੱਥੋਂ ਫ਼ਰਾਰ ਹੋ ਚੁੱਕੇ ਸਨ ਪਰ ਜਾਂਚ ਦੌਰਾਨ ਉੱਥੇ ਪਾਰਕ ਕੀਤੀਆਂ 9 ਵੱਖ-ਵੱਖ ਗੱਡੀਆਂ ਦੇ ਅਗਲੇ, ਪਿਛਲੇ ਅਤੇ ਸਾਈਡ ਦੇ ਸ਼ੀਸ਼ੇ ਟੁੱਟੇ ਹੋਏ ਮਿਲੇ।

ਮਾਮਲੇ ਦੀ ਜਾਂਚ ਕਰ ਰਹੀ ਟੀਮ ਨੇ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਹੈ, ਜਿਸ ਵਿਚ ਦੋ ਸ਼ੱਕੀ ਵਿਅਕਤੀ ਸਾਫ਼ ਦਿਖਾਈ ਦੇ ਰਹੇ ਹਨ। ਪੁਲਿਸ ਵੱਲੋਂ ਜਾਰੀ ਵੇਰਵਿਆਂ ਮੁਤਾਬਕ, ਦੋਵੇਂ ਮੁਲਜ਼ਮ ਪਤਲੇ ਸਰੀਰ ਦੇ ਹਨ। ਉਨ੍ਹਾਂ ਨੇ ਕਾਲੇ ਰੰਗ ਦੇ ਕੱਪੜੇ ਪਾਏ ਹੋਏ ਸਨ। ਵਾਹਨਾਂ ਦੇ ਸ਼ੀਸ਼ੇ ਤੋੜਨ ਲਈ ਉਨ੍ਹਾਂ ਨੇ ਬੈਟ ਜਾਂ ਕਿਸੇ ਭਾਰੀ ਕਲੱਬ ਦੀ ਵਰਤੋਂ ਕੀਤੀ।

ਇਨਵੈਸਟੀਗੇਟਰਸ ਨੇ ਨਿਊਟਨ ਇਲਾਕੇ ਦੇ ਨਿਵਾਸੀਆਂ ਅਤੇ ਖਾਸ ਕਰ ਉਸ ਸਮੇਂ ਉੱਥੋਂ ਲੰਘਣ ਵਾਲੇ ਡਰਾਈਵਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਘਟਨਾ ਦੀ ਡੈਸ਼ਕੈਮ ਫੁਟੇਜ ਹੈ ਜਾਂ ਕੋਈ ਇਨ੍ਹਾਂ ਸ਼ੱਕੀਆਂ ਨੂੰ ਪਛਾਣਦਾ ਹੈ ਤਾਂ ਉਹ ਸਰੀ ਪੁਲਿਸ ਸਰਵਿਸ ਨਾਲ 604-599-0502 'ਤੇ ਸੰਪਰਕ ਕਰ ਸਕਦੇ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link