13.03C Vancouver
ADS

Jun 5, 2024 4:21 PM - Connect Newsroom

ਐੱਨ.ਡੀ.ਏ. ਦੀ ਬੈਠਕ ’ਚ ਸ਼ਾਮਲ ਹੋਏ ਨਿਤੀਸ਼ ਕੁਮਾਰ ਤੇ ਨਾਇਡੂ

Share On
nitish-kumar-and-naidu-attended-the-nda-meeting
In fact, Chandrababu's TDP is the second largest party in the NDA with 16 seats and Nitish Kumar's JDU is the third largest party in the NDA with 12 seats.(Photo: Facebook/Nara Chandrababu Naidu)

ਪੀ. ਐੱਮ. ਨਰਿੰਦਰ ਮੋਦੀ ਦੀ ਅਗਵਾਈ ਵਿਚ ਐੱਨ.ਡੀ.ਏ. ਸਰਕਾਰ ਦੇ ਗਠਨ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਵਿਚਕਾਰ ਗਠਜੋੜ ਦੇ ਭਾਈਵਾਲ ਨਿਤੀਸ਼ ਕੁਮਾਰ ਅਤੇ ਚੰਦਰਬਾਬੂ ਨਾਇਡੂ ਨੇ ਭਾਜਪਾ ਨੂੰ ਸਮਰਥਨ ਪੱਤਰ ਸੌਂਪ ਦਿੱਤੇ ਹਨ। ਇੰਡੀਆ ਬਲੌਕ ਇਨ੍ਹਾਂ ਦੋਹਾਂ ਨੇਤਾਵਾਂ ਨੂੰ ਆਪਣੇ ਨਾਲ ਲਿਆਉਣ ਦੀ ਕੋਸ਼ਿਸ਼ ਕਰ ਰਿਹਾ ਸੀ।

ਦਰਅਸਲ, ਚੰਦਰਬਾਬੂ ਦੀ ਟੀ. ਡੀ.ਪੀ. 16 ਸੀਟਾਂ ਨਾਲ ਐੱਨ.ਡੀ.ਏ. ਵਿਚ ਦੂਜੀ ਅਤੇ ਨਿਤੀਸ਼ ਕੁਮਾਰ ਦੀ ਜੇ.ਡੀ.ਯੂ. 12 ਸੀਟਾਂ ਨਾਲ ਐੱਨ.ਡੀ.ਏ. ਵਿਚ ਤੀਜੀ ਸਭ ਤੋਂ ਵੱਡੀ ਪਾਰਟੀ ਹੈ। ਇਹ ਦੋਵੇਂ ਪਾਰਟੀਆਂ ਇਸ ਸਮੇਂ ਭਾਜਪਾ ਦੀ ਸਰਕਾਰ ਬਣਾਉਣ ਲਈ ਜ਼ਰੂਰੀ ਸਨ, ਇਨ੍ਹਾਂ ਦੇ ਬਿਨਾਂ ਸਰਕਾਰ ਬਣਨਾ ਮੁਸ਼ਕਲ ਸੀ। ਨਾਇਡੂ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਕਿਹਾ ਕਿ ਐੱਨ.ਡੀ.ਏ. ਦੀ ਬੈਠਕ ਵਧੀਆ ਰਹੀ, ਅਸੀਂ ਐੱਨ.ਡੀ.ਏ. ਨਾਲ ਮਿਲ ਕੇ ਹੀ ਇਲੈਕਸ਼ਨ ਲੜੇ ਤਾਂ ਹੀ ਅੱਜ ਮੀਟਿੰਗ ਵਿਚ ਸ਼ਾਮਲ ਹੋਏ।

ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਤੁਹਾਨੂੰ ਕਿਉਂ ਸ਼ੱਕ ਹੈ। ਉਥੇ ਹੀ, ਜੇ. ਡੀ. ਯੂ. ਦੇ ਰਾਸ਼ਟਰੀ ਬੁਲਾਰੇ ਰਾਜੀਵ ਟੰਡਨ ਨੇ ਕਿਹਾ ਕਿ ਨਿਤਿਸ਼ ਕੁਮਾਰ ਐੱਨ.ਡੀ.ਏ. ਨਾਲ ਚੱਟਾਨ ਦੀ ਤਰ੍ਹਾਂ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇੰਡੀਆ ਬਲੌਕ ਨਾਲ ਜਾਣ ਦੀ ਚਰਚਾ ਝੂਠਾ ਪ੍ਰਚਾਰ ਹੈ। ਹਾਲਾਂਕਿ, ਮੰਨਿਆ ਜਾਂਦਾ ਹੈ ਕਿ ਪੀ.ਐੱਮ. ਨਰਿੰਦਰ ਮੋਦੀ ਲਈ ਇਸ ਵਾਰ ਸਥਿਤੀ ਸਹਿਜ ਨਹੀਂ ਹੈ, ਜਿਸ ਤਰ੍ਹਾਂ ਉਹ ਆਪਣੇ ਪਹਿਲੇ ਦੋ ਕਾਰਜਕਾਲ ਵਿਚ ਬਹੁਤ ਮਜ਼ਬੂਤ ​​ਸਥਿਤੀ ਵਿਚ ਸਨ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link