11.96C Vancouver
ADS

Jun 29, 2026 6:27 PM - Connect Newsroom - Ramandeep Kaur with files from The Canadian Press

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

Share On
no-canada-u-s-tariff-deal-expected-before-midterm-elections-former-trade-negotiator
Verheul led Canada's negotiations during the renegotiation of the North American free trade agreement in U.S. President Donald Trump's first term. (Photo: The Canadian Press)

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।

ਬੈਂਕ ਔਫ ਮਾਂਟਰੀਅਲ ਦੇ ਗ੍ਰਾਹਕਾਂ ਲਈ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਵਰਹਿਊਲ ਨੇ ਕਿਹਾ ਕਿ ਹਾਲਾਂਕਿ, ਚੋਣਾਂ ਤੋਂ ਪਹਿਲਾਂ ਅਮਰੀਕੀ ਪ੍ਰਸ਼ਾਸਨ ਆਪਣੀ ਕਿਸੇ ਸਿਆਸੀ ਜਿੱਤ ਦੀ ਤਲਾਸ਼ ਵਿਚ ਕੋਈ ਮੌਕਾ ਦੇਖ ਸਕਦਾ ਹੈ ਪਰ ਵਧੇਰੇ ਸੰਭਾਵਨਾ ਇਹੀ ਹੈ ਕਿ ਇਹ ਵਪਾਰਕ ਗੱਲਬਾਤ ਅਗਲੇ ਸਾਲ ਤੱਕ ਖਿੱਚੀ ਜਾਵੇਗੀ।

ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਤੱਕ ਕੈਨੇਡਾ ਦੇ ਹਿੱਤ ਵਿਚ ਕੋਈ ਵੀ ਵਧੀਆ ਪ੍ਰਸਤਾਵ ਮੇਜ਼ 'ਤੇ ਨਹੀਂ ਰੱਖਿਆ ਗਿਆ ਹੈ ਅਤੇ ਉਨ੍ਹਾਂ ਹੋਰਨਾਂ ਦੇਸ਼ਾਂ ਵੱਲੋਂ ਅਮਰੀਕਾ ਨਾਲ ਕੀਤੇ ਗਏ ਮੌਜੂਦਾ ਸਮਝੌਤਿਆਂ ਦੇ ਵੀ ਲੰਮੇ ਸਮੇਂ ਤੱਕ ਟਿਕੇ ਰਹਿਣ 'ਤੇ ਖਦਸ਼ਾ ਪ੍ਰਗਟ ਕੀਤਾ।

ਜ਼ਿਕਰਯੋਗ ਹੈ ਕਿ ਵਰਹਿਊਲ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਪਹਿਲੇ ਕਾਰਜਕਾਲ ਦੌਰਾਨ ਉੱਤਰੀ ਅਮਰੀਕਾ ਮੁਕਤ ਵਪਾਰ ਸਮਝੌਤਾ ਦੀ ਮੁੜ-ਵਾਰਤਾ ਦੌਰਾਨ ਕੈਨੇਡੀਅਨ ਟੀਮ ਦੀ ਅਗਵਾਈ ਕੀਤੀ ਸੀ। ਉਨ੍ਹਾਂ ਦਾ ਤਾਜ਼ਾ ਬਿਆਨ 1 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਕੈਨੇਡਾ-ਅਮਰੀਕਾ-ਮੈਕਸੀਕੋ ਵਪਾਰ ਸਮਝੌਤੇ ਦੇ ਰਸਮੀ ਰਿਵਿਊ ਤੋਂ ਠੀਕ ਪਹਿਲਾਂ ਆਇਆ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link