9.97C Vancouver
ADS

Nov 16, 2023 6:32 PM - The Canadian Press

ਗਾਜ਼ਾ ਛੱਡਣ ਵਾਲੇ ਵਿਦੇਸ਼ੀਆਂ ਦੀ ਸੂਚੀ 'ਚ ਕੈਨੇਡੀਅਨਜ਼ ਸ਼ਾਮਿਲ ਨਹੀਂ

Share On
no-canadians-on-updated-exit-list-for-the-rafah-border-crossing
The Canadian government says it cannot determine when or how many people can cross each day, but 386 more people connected to Canada are looking to leave the besieged Palestinian territory. (Photo: The Canadian Press)

ਗਲੋਬਲ ਅਫੇਅਰਜ਼ ਕੈਨੇਡਾ ਨੇ ਬੁੱਧਵਾਰ ਨੂੰ ਕਿਹਾ ਕਿ ਕੁੱਲ 367 ਕੈਨੇਡੀਅਨ ਨਾਗਰਿਕ, ਪਰਮਾਨੈਂਟ ਰੈਜ਼ੀਡੈਂਸ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਰਫਾਹ ਬਾਰਡਰ ਕਰਾਸਿੰਗ ਤੋਂ ਮਿਸਰ ਵਿੱਚ ਜਾ ਚੁੱਕੇ ਹਨ।

ਇਨ੍ਹਾਂ ਲੋਕਾਂ ਵਿੱਚ 9 ਲੋਕ ਅਜਿਹੇ ਸ਼ਾਮਲ ਹਨ ਜੋ ਕੈਨੇਡੀਅਨ ਸਰਕਾਰ ਦੀ ਮਦਦ ਤੋਂ ਬਿਨਾਂ ਚਲੇ ਗਏ ਹਨ ।

2 ਹੋਰ ਲੋਕ ਬੁੱਧਵਾਰ ਨੂੰ ਰਫ਼ਾਹ ਬਾਰਡਰ ਕ੍ਰਾਸਿੰਗ ਰਾਹੀਂ ਮਿਸਰ ਪਹੁੰਚਣ ਵਿੱਚ ਸਫਲ ਹੋਏ ਅਤੇ 10 ਜਣੇ ਸੋਮਵਾਰ ਨੂੰ ਰਵਾਨਾ ਹੋਏ ਸਨ।

ਵਿਦੇਸ਼ੀ ਨਾਗਰਿਕਾਂ ਦੀ ਇੱਕ ਅਪਡੇਟ ਕੀਤੀ ਸੂਚੀ ਵਿੱਚ ਜਿਨ੍ਹਾਂ ਨੂੰ ਅੱਜ ਗਾਜ਼ਾ ਪੱਟੀ ਛੱਡਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ ਉਸ ਸੂਚੀ ਵਿੱਚ ਕਿਸੇ ਵੀ ਕੈਨੇਡੀਅਨ ਦਾ ਜ਼ਿਕਰ ਨਹੀਂ ਹੈ।

ਕਰਾਸਿੰਗਜ਼ ਅਤੇ ਬਾਰਡਰਜ਼ ਲਈ ਜਨਰਲ ਅਥਾਰਟੀ ਨੇ ਅੱਜ ਸਵੇਰੇ ਆਪਣੇ ਫੇਸਬੁੱਕ ਪੇਜ 'ਤੇ ਤਾਜ਼ਾ ਦਸਤਾਵੇਜ਼ ਪੋਸਟ ਕੀਤੇ ਹਨ।

ਕੈਨੇਡੀਅਨ ਸਰਕਾਰ ਦਾ ਕਹਿਣਾ ਹੈ ਕਿ ਉਹ ਇਹ ਨਿਰਧਾਰਤ ਨਹੀਂ ਕਰ ਸਕਦੀ ਹੈ ਕਿ ਹਰ ਦਿਨ ਕਦੋਂ ਜਾਂ ਕਿੰਨੇ ਲੋਕ ਬਾਰਡਰ ਪਾਰ ਕਰ ਸਕਦੇ ਹਨ।

ਗਲੋਬਲ ਅਫੇਅਰਜ਼ ਕੈਨੇਡਾ ਅਨੁਸਾਰ ਅਜੇ ਵੀ 400 ਦੇ ਕਰੀਬ ਕੈਨੇਡੀਅਨ ਗਾਜ਼ਾ ਵਿੱਚ ਮੌਜੂਦ ਹਨ ਅਤੇ ਉਨ੍ਹਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਦੱਸ ਦਈਏ ਕਿ ਇਜ਼ਰਾਇਲ ਤੇ ਹਮਾਸ ਵਿਚਾਲੇ ਛਿੜੀ ਜੰਗ ਨੂੰ 6 ਹਫਤੇ ਹੋ ਗਏ ਹਨ। ਜਿਸ ਦੌਰਾਨ ਕਈ ਲੋਕਾਂ ਦੀ ਜਾਨ ਵੀ ਚਲੀ ਗਈ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link