10.69C Vancouver
ADS

Aug 8, 2022 7:24 PM - The Canadian Press

ਵੈਨਕੂਵਰ ਆਈਲੈਂਡ ਕੋਲ ਭੂਚਾਲ ਦੀ ਦਸਤਕ, ਸੁਨਾਮੀ ਦੇ ਖਤਰੇ ਤੋਂ ਬਚਾਅ

Share On
no-damage-reported-or-expected-after-4-6-magnitude-quake
A minor offshore earthquake has been recorded off the coast of Vancouver Island. (Photo - Earthquake Canada)

ਵੈਨਕੂਵਰ ਆਈਲੈਂਡ ਦੇ ਕੋਲ ਭੁਚਾਲ ਨੇ ਦਸਤਕ ਦਿੱਤੀ ਹੈ।

ਹਾਲਾਂਕਿ ਜਾਣਕਾਰੀ ਅਨੁਸਾਰ ਭੁਚਾਲ ਦੇ ਝਟਕਿਆਂ ਕਾਰਨ ਕੋਈ ਨੁਕਸਾਨ ਨਹੀਂ ਹੋਇਆ ਹੈ।

ਭੁਚਾਲ ਕਾਰਨ ਸੁਨਾਮੀ ਦਾ ਖਤਰਾ ਵੀ ਨਹੀਂ ਦੱਸਿਆ ਗਿਆ ਹੈ।

ਅਰਥਕੁਏਕ ਕੈਨੇਡਾ ਅਨੁਸਾਰ ਭੁਚਾਲ ਦੀ ਤੀਬਰਤਾ 4.6 ਮੈਗਨੀਟਿਊਡ ਦੀ ਰਹੀ ਸੀ।

ਏਜੈਂਸੀ ਅਨੁਸਾਰ ਭੁਚਾਲ ਨੇ ਅੱਜ ਤੜਕੇ ਕਰੀਬ 12.39 ਵਜੇ 'ਤੇ ਦਸਤਕ ਦਿੱਤੀ ਸੀ।

ਭੁਚਾਲ ਦਾ ਕੇਂਦਰ ਕਰੀਬ 10km ਦੀ ਗਹਿਰਾਈ 'ਤੇ ਦੱਸਿਆ ਗਿਆ ਸੀ।

ਏਜੈਂਸੀ ਦੀਆਂ ਰਿਪੋਰਟਸ ਅਨੁਸਾਰ ਭੁਚਾਲ ਦਾ ਐਪੀਸੈਂਟਰ ਵਿਕਟੋਰੀਆ ਤੋਂ ਕਰੀਬ 348km ਦੀ ਦੂਰੀ 'ਤੇ ਪੋਰਟ ਐਲਿਸ ਦੇ ਇਲਾਕੇ 'ਚ ਦਰਜ ਕੀਤਾ ਗਿਆ।

ਯੂਨਾਈਟਿਡ ਸਟੇਟਸ ਜੀਓਲੌਜੀਕਲ ਸਰਵੇ ਵੱਲੋਂ ਭੁਚਾਲ ਦਾ ਐਪੀਸੈਂਟਰ ਬੀ.ਸੀ. ਦੇ ਟੋਫੀਨੋ ਇਲਾਕੇ ਤੋਂ ਕਰੀਬ 205km ਦੀ ਦੂਰੀ 'ਤੇ ਦਰਜ ਕੀਤਾ ਗਿਆ।

ਭੁਚਾਲ ਕਾਰਨ ਕਿਸੇ ਦੇ ਜਖਮੀ ਹੋਣ ਜਾਂ ਕਿਸੇ ਮਾਲੀ ਨੁਕਸਾਨ ਦੀ ਜਾਣਕਾਰੀ ਨਹੀਂ ਹੈ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link