15.56C Vancouver
ADS

Aug 28, 2026 4:16 PM - Connect Newsroom - Ramandeep Kaur

ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਹੋਵੇਗਾ: ਸ਼ਿਵਰਾਜ ਚੌਹਾਨ

Share On
no-deal-will-compromise-farmers-interests-shivraj-chouhan
Chouhan said all agreements signed by the Indian government have been made keeping public interests in mind and have benefited the people. (Photo: X Shivraj Singh Chouhan)

ਪੰਜਾਬ ਵਿੱਚ ਅੱਜ ਰੱਖੜ ਪੁੰਨਿਆ ਮੌਕੇ ਪੰਜਾਬ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਅਣਗੌਲਿਆ ਕਰਕੇ ਕਿਸੇ ਵੀ ਦੇਸ਼ ਨਾਲ ਕੋਈ ਅਜਿਹਾ ਸਮਝੌਤਾ ਨਹੀਂ ਕੀਤਾ ਜਾਵੇਗਾ ਜੋ ਕਿਸਾਨਾਂ ਦਾ ਨੁਕਸਾਨ ਕਰੇ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਜਿੰਨੇ ਵੀ ਸਮਝੌਤੇ ਕੀਤੇ ਗਏ ਹਨ, ਉਹ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਗਏ ਹਨ, ਜਿਸ ਨਾਲ ਲੋਕਾਂ ਨੂੰ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਭਾਰਤ ਦਾ ਕੋਈ ਸਮਝੌਤਾ ਨਹੀਂ ਹੋਇਆ, ਸਿਰਫ਼ ਗੱਲਬਾਤ ਚੱਲ ਰਹੀ ਹੈ।

ਉਨ੍ਹਾਂ ਭਾਜਪਾ ਅਤੇ ਅਕਾਲੀ ਗਠਜੋੜ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਸਾਰੇ ਪਹਿਲੂਆਂ ਉੱਤੇ ਗੱਲਬਾਤ ਚੱਲ ਰਹੀ ਹੈ, ਇਸ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਰਾਜ ਸਭਾ ਮੈਂਬਰ ਤਰੁਣ ਚੁੱਘ, ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸਮੇਤ ਭਾਜਪਾ ਲੀਡਰਸ਼ਿਪ ਹਾਜ਼ਰ ਰਹੀ।

Latest news

canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
delta-election-one-delta-school-board-candidate-suraj-uppal-withdraws-candidacy
Punjabi

ਡੈਲਟਾ ਚੋਣਾਂ: ਵਨ ਡੈਲਟਾ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਵਾਪਸ ਲਈ ਉਮੀਦਵਾਰੀ

ਡੈਲਟਾ ਮਿਊਂਸੀਪਲ ਚੋਣਾਂ ਵਿਚ ਵਨ ਡੈਲਟਾ ਪਾਰਟੀ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਆਪਣੀ ਉਮੀਦਵਾਰੀ ਵਾਪਸ ਲੈ ਲਈ ਹੈ। ਉੱਪਲ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਈ ਵਾਰ ਅੱਗੇ ਵਧਣ ਲਈ ਪਿੱਛੇ ਹਟਣਾ ਹੀ ਸਭ ਤੋਂ ਵਧੀਆ ਰਸਤਾ ਹੁੰਦਾ ਹੈ, ਇਸ ਲਈ ਉਹ ਸਕੂਲ ਟਰੱਸਟੀ ਦੀ ਦੌੜ ਵਿਚੋਂ ਬਾਹਰ ਹੋ ਰਹੇ ਹਨ।
ottawa-alberta-pledge-to-build-1-460-affordable-houses
Punjabi

ਐਲਬਰਟਾ ਅਤੇ ਫੈਡਰਲ ਸਰਕਾਰ ਮਿਲ ਕੇ ਬਣਾਉਣਗੇ 1,460 ਕਿਫਾਇਤੀ ਘਰ

ਐਲਬਰਟਾ ਅਤੇ ਫੈਡਰਲ ਸਰਕਾਰ ਨੇ ਰਲ ਕੇ ਸੂਬੇ ਭਰ ਵਿੱਚ ਘੱਟੋ-ਘੱਟ 1,460 ਕਿਫਾਇਤੀ ਰਿਹਾਇਸ਼ੀ ਯੂਨਿਟ ਬਣਾਉਣ ਦਾ ਅਹਿਮ ਵਾਅਦਾ ਕੀਤਾ ਹੈ। ਇਸ ਪ੍ਰੋਜੈਕਟ ਤਹਿਤ ਫੈਡਰਲ ਸਰਕਾਰ ਆਪਣੀ ਨਵੀਂ ਏਜੰਸੀ ਬਿਲਡ ਕੈਨੇਡਾ ਹੋਮ ਰਾਹੀਂ 220 ਮਿਲੀਅਨ ਡਾਲਰ ਦਾ ਯੋਗਦਾਨ ਪਾਵੇਗੀ, ਜਦਕਿ ਐਲਬਰਟਾ ਸਰਕਾਰ ਵੱਲੋਂ 165 ਮਿਲੀਅਨ ਡਾਲਰ ਖਰਚ ਕੀਤੇ ਜਾਣਗੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link