14.04C Vancouver
ADS

May 7, 2021 9:36 PM -

ਬੀ.ਸੀ. 'ਚ ਪਹਿਲੇ ਰੋਡ-ਬਲੌਕ 'ਤੇ ਰੋਕੇ ਗਏ 127 ਵਾਹਨ

Share On
no-fines-handed-out-at-first-b-c-covid-19-roadblock-as-checks-move-across-province
The Mounties in British Columbia say no cars were forced to turn around at a roadblock in place to ensure residents abide by travel restrictions due to COVID-19 as enforcement spreads over the weekend. (Photo - BC RCMP/Twitter)

ਬੀ.ਸੀ. 'ਚ ਪੁਲਿਸ ਦਾ ਕਹਿਣਾ ਹੈ ਕਿ ਸੂਬੇ 'ਚ ਸਥਾਪਿਤ ਕੀਤੇ ਗਏ ਇੱਕ ਰੋਡਬਲੌਕ ਤੋਂ ਕਿਸੇ ਵੀ ਗੱਡੀਆਂ ਨੂੰ ਵਾਪਿਸ ਨਹੀਂ ਮੋੜਿਆ ਗਿਆ ਸੀ।

ਇਹ ਰੋਡਬਲੌਕ ਇਸਲਈ ਸਥਾਪਿਤ ਕੀਤੇ ਗਏ ਹਨ ਕਿ ਕੋਵਿਡ-19 ਸੰਬੰਧੀ ਪਬੰਦੀਆਂ ਦਾ ਪਾਲਣ ਹੋ ਸਕੇ।

ਕੌਰਪੋਰਲ ਕ੍ਰਿਸ ਮਾਨਸੇਉ ਦਾ ਕਹਿਣਾ ਸੀ ਕਿ ਮੈਨਿੰਗ ਪਾਰਕ ਦੇ ਰੋਡਬਲੌਕ 'ਤੇ ਕੁੱਲ 127 ਵਾਹਨਾਂ ਨੂੰ ਰੋਕਿਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕੋਈ ਵੀ ਜੁਰਮਾਨੇ ਨਹੀਂ ਲਗਾਏ ਗਏ ਸਨ।

ਉਨ੍ਹਾਂ ਇਹ ਵੀ ਦੱਸਿਆ ਕਿ ਸਪਸ਼ਟ ਤਰੀਕੇ ਨਾਲ ਅੱਗੇ ਲੱਗੇ ਰੋਡਬਲੌਕ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਤਾਂ ਜੋ ਵਾਹਨ ਚਲਾ ਰਹੇ ਲੋਕ ਪਹਿਲਾਂ ਹੀ ਤਿਆਰ ਰਹਿਣ।

ਬੀ.ਸੀ. ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਬੌਸਟਨ ਬਾਰ ਇਲਾਕੇ 'ਚ ਹਾਈਵੇਅ 1 ਦੇ ਕੋਲ, ਮੈਨਿੰਗ ਪਾਰਕ ਕੋਲ ਹਾਈਵੇਅ 3, ਹਾਈਵੇਅ 5 'ਤੇ ਓਲਡ ਟੌਲ ਬੂਥ ਏਰੀਆ ਅਤੇ ਲੀਲੋਏਟ ਦੇ ਕੋਲ ਹਾਈਵੇਅ 99 'ਤੇ ਰੋਡ ਚੈੱਕ ਲਗਾਏ ਜਾ ਰਹੇ ਹਨ।

ਕਿਸੇ ਗੈਰ-ਜ਼ਰੂਰੀ ਕੰਮ ਕਾਰਨ 3 ਜ਼ੋਨਸ ਵਿੱਚ ਆਪਣੇ ਜ਼ੋਨ ਤੋਂ ਬਾਹਰ ਯਾਤਰਾ ਕਰਦੇ ਪਾਏ ਜਾਣ ਵਾਲੇ ਵਿਅਕਤੀ 'ਤੇ $575 ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ।

ਕਿਸੇ ਰੋਡ ਚੈੱਕ 'ਤੇ ਅਫ਼ਸਰਾਂ ਦੇ ਨਿਰਦੇਸ਼ ਨਾ ਮੰਨਣ ਲਈ 230 ਡਾਲਰ ਦਾ ਜੁਰਮਾਨਾ ਹੋ ਸਕਦਾ ਹੈ।

ਕਿਸੇ ਰੋਡ ਚੈੱਕ 'ਤੇ ਵਾਹਨ ਚਾਲਕ ਦਾ ਨਾਮ, ਲਾਈਸੈਂਸ ਅਤੇ ਘਰ ਦੇ ਪਤੇ ਬਾਰੇ ਪੁੱਛਿਆ ਜਾ ਸਕਦਾ ਹੈ।

ਜੇਕਰ ਅਫ਼ਸਰ ਨੂੰ ਲਗਦਾ ਹੈ ਕਿ ਵਾਹਨ ਚਾਲਕ ਆਪਣੇ ਹੈਲਥ ਅਥਾਰਿਟੀ ਜ਼ੋਨ ਤੋਂ ਕਿਸੇ ਹੋਰ ਜ਼ੋਨ 'ਚ ਦਾਖਿਲ ਹੋਣ ਜਾ ਰਿਹਾ ਹੈ ਤਾਂ ਉਨ੍ਹਾਂ ਨੂੰ ਅਜਿਹਾ ਨਾ ਕਰਨ ਦੇ ਨਿਰਦੇਸ਼ ਦਿੱਤੇ ਜਾ ਸਕਦੇ ਹਨ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link